BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 15, 2026 07:17 PM

ਅੰਮ੍ਰਿਤਸਰ- ਖਾਲਸਾ ਕਾਲਜ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ‘ਖਾਲਸਾ ਸਾਜਨਾ ਮਹੱਤਵ ਤੇ ਮਹਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਖਾਲਸਾ ਦਿਵਸ ਦੀ ਮਹੱਤਤਾ ਸਾਨੂੰ ਆਪਣੇ ਨਿੱਜੀ ਸਵਾਰਥਾਂ ਦਾ ਤਿਆਗ ਕਰਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਵਿਕਾਸ ਬਾਰੇ ਵਿਚਾਰਨ ਵੱਲ ਪ੍ਰੇਰਿਤ ਕਰਦਾ ਹੈ।

ਇਸ ਤੋਂ ਪਹਿਲਾਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ ’ਚ ਡਾ. ਮਹਿਲ ਸਿੰਘ ਅਤੇ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।

ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਖਾਲਸਾ ਸਾਜਨਾ ਸਰਬ ਸਾਂਝੀ ਵਾਲਤਾ ਦਾ ਪ੍ਰਤੀਕ ਹੈ। ਸਾਨੂੰ ਆਪਣੀਆਂ ਪ੍ਰੰਪਰਾਵਾਂ ਨੂੰ ਕਾਇਮ ਰੱਖਦਿਆਂ ਹੋਇਆ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਨਿਜਵਾਦ ਅਤੇ ਮਾਇਆਵਾਦ ਦੇ ਪ੍ਰਭਾਵ ਤੋਂ ਨਿਰਲੇਪ ਰੱਖ ਕੇ ਅਤੇ ਆਪਣੇ ਨਿੱਜੀ ਸਵਾਰਥਾਂ ਦਾ ਤਿਆਗ ਕਰਕੇ ਹੀ ਅਸੀਂ ਇਸਦੇ ਸਿਧਾਂਤ ਦੀ ਪਾਲਣਾ ਕਰ ਸਕਦੇ ਹਾਂ।

ਉਕਤ ਪ੍ਰੋਗਰਾਮ ਪੰਜਾਬੀ ਅਧਿਐਨ ਵਿਭਾਗ, ਧਾਰਮਿਕ ਅਧਿਐਨ ਵਿਭਾਗ ਅਤੇ ਗੁਰਮਤਿ ਸਟਡੀ ਸੈਂਟਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ, ਜਿਸ ’ਚ ਡਾ. ਗੋਗੋਆਣੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਹਿਣ ’ਚੋਂ ਹੀ ਖਾਲਸਾ ਪੰਥ ਦਾ ਵਿਸਥਾਰ ਹੋਇਆ ਹੈ। ਉਨ੍ਹਾਂ ਨੇ ਨਿਰਮਲ ਪੰਥ ਦੀ ਸਥਾਪਨਾ ਅਤੇ ਇਸਦੇ ਇਤਿਹਾਸ ਬਾਰੇ ਵਿਸਤ੍ਰਿਤ ਜਾਣਕਾਰੀ ਸਰੋਤਿਆਂ ਨਾਲ ਸਾਂਝੇ ਕੀਤੀ। ਉਨ੍ਹਾਂ ਕਿਹਾ ਕਿ ਨਿਰਮਲ ਪੰਥ ਆਪਣੇ ਆਪ ’ਚ ਇਕ ਅਮੀਰ ਪ੍ਰੰਪਰਾ ਜਿਸ ਦੀ ਹੋਂਦ ਆਉਣ ਵਾਲੇ ਗੁਰੂ ਸਾਹਿਬ ਦੁਆਰਾ ਬਰਕਰਾਰ ਰੱਖੀ ਗਈ। ਨਿਰਮਲ ਪੰਥ ਦੀ ਨੀਂਹ ਦੀ ਸੰਪੂਰਨਤਾ ਖਾਲਸਾ ਪੰਥ ਤੱਕ ਪਹੁੰਚ ਕੇ ਸੰਪੂਰਨ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਖਾਲਸਾ ਪੰਥ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਖਾਲਸਾ ਅਕਾਲ ਦਾ ਹੀ ਸ਼੍ਰੋਮਣੀ ਰੂਪ ਹੈ ਜੋ ਕਿਸੇ ਹੋਰ ਦੇ ਅਧੀਨ ਨਹੀਂ। ਖਾਲਸਾ ਇੱਕ ਪ੍ਰਭੂ ਦੀ ਹੋਂਦ ਅਤੇ ਸਰੂਪ ਨੂੰ ਮੰਨਦਾ ਹੈ ਅਤੇ ਖਾਲਸਾ ਪੰਥ ਦੀ ਰਹਿਤ ਮਰਿਆਦਾ ਇਸਦੀ ਹੋਂਦ ਨੂੰ ਮਜਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਸਾਰ ’ਚ ਕਿਸੇ ਵੀ ਤਰ੍ਹਾਂ ਦੀ ਤਾਕਤ ਇਸ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਪਹੁੰਚਾ ਸਕਦੀ।


ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਸਿੱਖ ਇਤਿਹਾਸ ’ਚ ਖਾਲਸਾ ਸਿਰਜਣਾ ਦਿਵਸ ਦੀ ਇਕ ਵਿਸ਼ੇਸ਼ ਮਹੱਤਤਾ ਹੈ। ਇਹ ਅਜਿਹਾ ਸਮਾਂ ਸੀ ਜਦੋਂ ਔਰੰਗਜ਼ੇਬ ਵਰਗੇ ਸ਼ਾਸਕ ਦੀ ਕੱਟਰਤਾ ਤੋਂ ਲੋਕ ਡਰੇ ਅਤੇ ਘਬਰਾਏ ਹੋਏ ਸਨ। ਗੁਰੂ ਗੋਬਿੰਦ ਸਾਹਿਬ ਨੇ ਲੋਕਾਂ ’ਚੋਂ ਇਸ ਤਰ੍ਹਾਂ ਦੇ ਡਰ ਨੂੰ ਨਕਾਰਦਿਆਂ ਹੋਇਆਂ ਉਨ੍ਹਾਂ ’ਚ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਵੀਂ ਭਾਵਨਾ ਤਹਿਤ ਖਾਲਸਾ ਦਿਵਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਜਣਾ ਅਸਲ ’ਚ ਸਿੱਖਾਂ ਦੀ ਨਵ ਸਿਰਜਣਾ ਸੀ ਜਿਸ ਦੁਆਰਾ ਉਹ ਸੁਤੰਤਰਤਾ ਦੇ ਮਹੱਤਵ ਅਤੇ ਗੌਰਵ ਨੂੰ ਕਾਇਮ ਰੱਖਦਿਆਂ ਬਿਨ੍ਹਾਂ ਕਿਸੇ ਖੌਫ ਦੇ ਜੀਵਨ ਬਤੀਤ ਕਰਨ। ਖਾਲਸਾ ਦਿਵਸ ਦੀ ਮਹਾਨਤਾ ਇਸ ਗੱਲ ਕਰਕੇ ਵੀ ਹੈ ਕਿ ਇਤਿਹਾਸ ’ਚ ਅਜਿਹੇ ਜਜ਼ਬੇ ਭਰਪੂਰ ਸੰਕਲਪ ਦੀ ਮਿਸਾਲ ਹੋਰ ਕਿਸੇ ਵੀ ਸਥਾਨ ’ਤੇ ਵੇਖਣ ਨੂੰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਗੁਰੂ ਸਾਹਿਬਾਨ ਸਾਹਿਬ ਦੇ ਸੰਦੇਸ਼ ਅਤੇ ਸਿੱਖਿਆ ਦੀ ਪਾਲਣਾ ਕਰਨ ਦੀ ਵਿਸ਼ੇਸ਼ ਜਰੂਰਤ ਹੈ। ਸਮਕਾਲ ਦੀ ਪ੍ਰਸੰਗਤਾ ਨੂੰ ਕੇਂਦਰ ਵਿੱਚ ਰੱਖਦਿਆਂ ਹੋਇਆਂ ਅਜਿਹੀ ਵਿਚਾਰਧਾਰਾ ਦੀ ਪਾਲਣਾ ਸਮਾਜ ਲਈ ਰਾਹ ਦਸੇਰਾ ਕਾਰਜ ਹੈ।

ਇਸ ਸਮਾਗਮ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਨੇ ਆਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ, ਡਾ. ਦਯਾ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ