BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | April 15, 2026 10:11 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿਚ ਹੱਦਬੰਦੀ ਦੀ ਪ੍ਰਸਤਾਵਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਜਨਸੰਖਿਆ ਆਧਾਰਿਤ ਹੱਦਬੰਦੀ ਦੀ ਕਾਰਵਾਈ ਪੰਜਾਬ ਨਾਲ ਭਾਰੀ ਵਿਤਕਰੇ ਵਾਲੀ ਹੈ।ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਹੱਦਬੰਦੀ ਦੀ ਕਾਰਵਾਈ ਦਾ ਵਿਰੋਧ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਦੇ ਹੱਕ ਵਿਚ ਹੈ।


ਸੁਖਬੀਰ ਬਾਦਲ ਨੇ ਹੱਦਬੰਦੀ ਦੀ ਕਾਰਵਾਈ ਦੇ ਵਿਤਕਰੇ ਭਰਪੂਰ ਸਰੂਪ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਇਕ ਘੱਟ ਗਿਣਤੀ ਸਰੂਪ ਵਾਲਾ ਸੂਬਾ ਹੈ। ਉਹਨਾਂ ਕਿਹਾ ਕਿ ਜਨਸੰਖਿਆ ਆਧਾਰਿਤ ਹੱਦਬੰਦੀ ਦੇ ਅਸੀਂ ਸਭ ਤੋਂ ਵੱਧ ਸ਼ਿਕਾਰ ਹੋਵਾਂਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਸਿਰਫ ਨਾਂ ਮਾਤਰ ਸੀਟਾਂ ਦਾ ਵਾਧਾ ਹੋਵੇਗਾ ਜਦੋਂ ਕਿ ਹਰਿਆਣਾ ਵਿਚ ਸੀਟਾਂ ਵਿਚ 100 ਫੀਸਦੀ ਵਾਧਾ ਹੋਵੇਗਾ ਅਤੇ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਕਿਥੇ ਰਹਿ ਜਾਵਾਂਗੇ ? ਅਸੀਂ ਪਹਿਲਾਂ ਹੀ ਸਥਾਪਿਤ ਵਿਵਸਥਾ ਕਾਰਨ ਵਿਤਕਰੇ ਤੇ ਅਨਿਆਂ ਦੇ ਪੀੜਤ ਹਾਂ।
ਅਕਾਲੀ ਪ੍ਰਧਾਨ ਨੇ ਕਿਹਾ ਕਿ ਹੱਦਬੰਦੀ ਦੀ ਕਾਰਵਾਈ ਜਨਸੰਖਿਆ ਕੰਟਰੋਲ ਦੇ ਕੌਮੀ ਏਜੰਡੇ ਦੀ ਪਾਲਣਾ ਕਰਨ ਲਈ ਪੰਜਾਬ ਵਾਸਤੇ ਸਜ਼ਾ ਹੈ ਤੇ ਜਿਹੜੇ ਰਾਜਾਂ ਨੇ ਕੌਮੀ ਟੀਚਿਆਂ ਦੀ ਪੂਰਤੀ ਦੀ ਪਰਵਾਹ ਨਹੀਂ ਕੀਤੀ, ਉਹਨਾਂ ਲਈ ਇਨਾਮ ਵਾਂਗੂ ਹੈ। ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸਰਦਾਰ ਬਾਦਲ ਨੇ ਇਸ ਕਾਰਵਾਈ ਨੂੰ ਦੇਸ਼ ਵਿਚ ਪਹਿਲਾਂ ਹੀ ਕਮਜ਼ੋਰ ਪਏ ਸੰਘੀ ਢਾਂਚੇ ਵਾਸਤੇ ਮਾਰੂ ਸੱਟ ਕਰਾਰ ਦਿੱਤਾ। ਉਹਨਾਂ ਕਿਹਾ ਕਿ ਇਹ ਕਾਰਵਾਈ ਚਾਰ ਹਿੰਦੀ ਬੋਲਣ ਵਾਲੇ ਰਾਜਾਂ ਯੂ ਪੀ, ਐਮ ਪੀ, ਬਿਹਾਰ ਅਤੇ ਰਾਜਸਥਾਨ ੲੱਥ ਭਾਰਤ ਦਾ ਕੰਟਰੋਲ ਦੇਣ ਦੀ ਸਾਜ਼ਿਸ਼ ਹੈ ਕਿਉਂਕਿ ਲੋਕ ਸਭਾ ਵਿਚ ਉਹਨਾਂ ਦੀਆਂ ਸੀਟਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ ਤੇ ਲੋਕ ਸਭਾ ਵਿਚ ਇਹਨਾਂ ਦੀਆਂ ਸੀਟਾਂ ਕੁੱਲ ਸੀਟਾਂ ਦਾ 40 ਫੀਸਦੀ ਹੋ ਜਾਣਗੀਆਂ ਜਿਸ ਕਾਰਨ ਬਾਕੀ ਸਾਰੇ ਰਾਜਾਂ ਦਾ ਮਹੱਤਵ ਹੀ ਖ਼ਤਮ ਹੋ ਜਾਵੇਗਾ।


ਸਰਦਾਰ ਬਾਦਲ ਨੇ ਤਜਵੀਜ਼ਸ਼ੁਦਾ ਮਹਿਲਾ ਰਾਖਵਾਂਕਰਨ ਬਿੱਲ ਪ੍ਰਤੀ ਆਪਣੀ ਪਾਰਟੀ ਦੇ ਸਮਰਥਨ ਨੂੰ ਮੁੜ ਦੁਹਰਾਇਆ ਅਤੇ ਕਿਹਾ ਕਿ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਸਿਧਾਂਤਾਂ ਦੇ ਮੁਤਾਬਕ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਮਹਿਲਾ ਰਾਖਵਾਂਕਰਨ ਦੇ ਮਜ਼ਬੂਤੀ ਨਾਲ ਹੱਕ ਵਿਚ ਹੈ ਪਰ ਅਸੀਂ ਇਸ ਕਾਰਵਾਈ ਨੂੰ ਹੱਦਬੰਦੀ ਵਾਸਤੇ ਖ਼ਤਰਨਾਕ ਢੰਗ ਨਾਲ ਵਰਤਣ ਦੇ ਯਤਨਾਂ ਦਾ ਵਿਰੋਧ ਕਰਦੇ ਹਾਂ।
ਸਾਡੇ ਸੰਘੀ ਢਾਂਚੇ ਨੂੰ ਦਰਪੇਸ਼ ਨਵੀਂ ਚੁਣੌਤੀ ਪ੍ਰਤੀ ਪਾਰਟੀ ਦੇ ਹੁੰਗਾਰੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦੇਸ਼ ਵਿਚ ਅਸਲ ਸੰਘੀ ਏਕਤਾ ਤੇ ਅਖੰਡਤਾ ਦੇ ਹਿੱਤ ਵਿਚ ਅਕਾਲੀ ਦਲ ਪੰਜਾਬ ਵਿਚ ਸਰਬ ਪਾਰਟੀ ਪਹਿਲਕਦਮੀ ਦੀ ਅਗਵਾਈ ਕਰੇਗਾ ਤਾਂ ਜੋ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਸੰਘੀ ਢਾਂਚੇ ’ਤੇ ਇਸ ਹਮਲੇ ਦਾ ਵਿਰੋਧ ਕੀਤਾ ਜਾ ਸਕੇ।


ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ, ਰਾਇ ਬਣਾਉਣ ਵਾਲਿਆਂ ਤੇ ਪੰਜਾਬ ਦੇ ਹਿਤੈਸ਼ੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਸਾਡੇ ਲੋਕਤੰਤਰੀ ਤੇ ਸੰਘੀ ਹੱਕਾਂ ’ਤੇ ਇਸ ਹਮਲੇ ਦਾ ਵਿਰੋਧ ਕਰਨ ਵਾਸਤੇ ਅਕਾਲੀ ਦਲ ਦੇ ਵਿਰੋਧ ਦੀ ਹਮਾਇਤ ਕਰਨ ਤਾਂ ਜੋ ਦੇਸ਼ ਵਿਚ ਅਸਲ ਸੰਘੀ ਢਾਂਚੇ ਦੇ ਹੱਕ ਵਿਚ ਲੜਨ ਵਾਲੀਆਂ ਤਾਕਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ