BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 15, 2026 10:11 PM

ਅੰਮ੍ਰਿਤਸਰ-ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

 

Have something to say? Post your comment

 
 
 
 

ਪੰਜਾਬ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ