BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 15, 2026 07:28 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਹੋਏ ਤੇ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਲਈ ਆਰੰਭੀ ਗਈ ਲਹਿਰ ਦੇ ਤਹਿਤ ਬੀਤੇ ਕੱਲ੍ਹ ਤੇ ਅੱਜ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਚਲਾਈ ਗਈ ਅੰਮ੍ਰਿਤ ਛਕਾਉਣ ਦੀ ਮੁਹਿੰਮ ਤਹਿਤ ਅੱਜ ਦੁਪਹਿਰ ਤੱਕ ਦੋ ਦਿਨਾਂ ਵਿਚ 800 ਤੋਂ ਜ਼ਿਆਦਾ ਸੰਗਤਾਂ ਅੰਮ੍ਰਿਤ ਛੱਕ ਕੇ ਗੁਰੂ ਵਾਲੀਆਂ ਬਣ ਗਈਆਂ ਹਨ ਜਦੋਂ ਕਿ ਮੁਹਿੰਮ ਦੇਰ ਸ਼ਾਮ ਤੱਕ ਚੱਲਣ ਦਾ ਅੰਦਾਜ਼ਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਇਕ ਮਹੀਨੇ ਦੌਰਾਨ ਅਸੀਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕੈਂਪ ਲਗਾ ਕੇ 1 ਹਜ਼ਾਰ ਤੋਂ ਵੱਧ ਲੋਕਾਂ ਨੂੰ ਅੰਮ੍ਰਿਤ ਛਕਾਉਣ ਵਿਚ ਸਫਲਤਾ ਹਾਸਲ ਕੀਤੀ ਹੈ ਤੇ ਇਸ ਤਰੀਕੇ ਹੁਣ ਤੱਕ 1800 ਪ੍ਰਾਣੀ ਇਕ ਮਹੀਨੇ ਵਿਚ ਗੁਰੂ ਵਾਲੇ ਬਣ ਚੁੱਕੇ ਹਨ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਧਾਰਮਿਕ ਖੇਤਰ ਵਿਚ ਕਾਰਜਾਂ ਦੇ ਨਾਲ-ਨਾਲ ਅਸੀਂ ਸਿਹਤ ਤੇ ਮੈਡੀਕਲ ਸਹੂਲਤਾਂ ਦੇਣ ਦੇ ਖੇਤਰ ਵਿਚ ਵੀ ਲਗਾਤਾਰ ਕੰਮ ਕਰ ਰਹੇ ਹਾਂ। ਉਹਨਾਂ ਦੱਸਿਆ ਕਿ 50 ਬਿਸਤਰਿਆਂ ਦਾ ਜਿਹੜਾ ਬਾਲਾ ਜੀ ਹਸਪਤਾਲ ਕੁਝ ਪਹਿਲਾਂ ਸ਼ੁਰੂ ਕੀਤਾ ਗਿਆ, ਉਸ ਵਿਚ ਦਿਲ ਦੇ ਰੋਗਾਂ ਦਾ ਵਿਭਾਗ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਤੇ ਨਾਂ ਮਾਤਰ ਫੀਸ ’ਤੇ ਇਥੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸੇ ਤਰੀਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਲਗਾਈਆਂ ਗਈਆਂ ਐਮ ਆਰ ਆਈ/ਸੀ ਟੀ ਸਕੈਨ ਮਸ਼ੀਨਾਂ ਤੋਂ ਹੁਣ ਤੱਕ ਸਵਾ ਲੱਖ ਤੋਂ ਵੱਧ ਮਰੀਜ਼ 50 ਰੁਪਏ ਵਿਚ ਟੈਸਟ ਕਰਵਾ ਚੁੱਕੇ ਹਨ ਜਦੋਂ ਕਿ ਮੁਫਤ ਚੱਲਦੇ ਡਾਇਲਸਿਸ ਸੈਂਟਰ ਵਿਚ ਡੇਢ ਲੱਖ ਲੋਕਾਂ ਦਾ ਇਲਾਜ ਹੋ ਚੁੱਕਾ ਹੈ ਤੇ ਬਾਲਾ ਪ੍ਰੀਤਮ ਦਵਾਖਾਨਿਆਂ ਵਿਚ ਬਜ਼ਾਰ ਨਾਲੋਂ 30 ਤੋਂ ਲੈ ਕੇ 50 ਫੀਸਦੀ ਤੱਕ ਸਸਤੀਆਂ ਦਵਾਈਆਂ ਉਪਲਬਧ ਕਰਵਾਉਣ ਦੀ ਸੇਵਾ ਜਾਰੀ ਹੈ।

ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਅਸੀਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਾਂ ਕਿ ਜਿਹੜੇ ਪਰਿਵਾਰ ਪੂਰਨ ਅੰਮ੍ਰਿਤਧਾਰੀ ਹੋਣਗੇ, ਉਹਨਾਂ ਦੇ ਬੱਚੇ ਭਾਵੇਂ ਜਿਹੜੇ ਮਰਜ਼ੀ ਸਕੂਲ ਜਾਂ ਕਾਲਜ ਵਿਚ ਪੜ੍ਹਦੇ ਹੋਣ, ਉਹਨਾਂ ਦੀ ਫੀਸ ਦਾ ਖਰਚਾ ਦਿੱਲੀ ਗੁਰਦੁਆਰਾ ਕਮੇਟੀ ਚੁੱਕੇਗੀ। ਉਹਨਾਂ ਕਿਹਾ ਕਿ ਜਲਦੀ ਇਸ ਮਾਮਲੇ ਵਿਚ ਇਕ ਕਮੇਟੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਵੱਲੋਂ ਐਲਾਨੀ ਜਾਵੇਗੀ ਜੋ ਅਜਿਹੇ ਕੇਸਾਂ ਦੀ ਮਨਜ਼ੂਰੀ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਧਾਰਮਿਕ, ਸਿੱਖਿਆ ਤੇ ਸਿਹਤ ਖੇਤਰ ਵਿਚ ਲਗਾਤਾਰ ਕੰਮ ਕਰਦੇ ਆ ਰਹੇ ਹਾਂ ਤੇ ਸੇਵਾਵਾਂ ਵਿਚ ਵਿਸਤਾਰ ਕੀਤਾ ਜਾ ਰਿਹਾ ਹੈ ਜਿਸਦਾ ਫਾਇਦਾ ਸੰਗਤਾਂ ਨੂੰ ਹੀ ਮਿਲ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਨਵੰਬਰ ਮਹੀਨੇ ਵਿਚ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਵਰ੍ਹੇਗੰਢ ਦੀ ਸਮਾਪਤੀ ਕਰਾਂਗੇ ਤਾਂ ਉਸ ਵੇਲੇ ਵੀ ਵੱਡੇ ਸਮਾਗਮ ਕੀਤੇ ਜਾਣਗੇ ਜਿਹਨਾਂ ਵਿਚ ਸੰਗਤਾਂ ਵੱਧ ਚੜ੍ਹ ਕੇ ਸ਼ਾਮਲ ਹੋਣਗੀਆਂ।

Have something to say? Post your comment

 
 
 
 

ਨੈਸ਼ਨਲ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ

ਦਸਮ ਪਾਤਸ਼ਾਹ ਨੇ ਪੰਥ ਖਾਲਸਾ ਦੀ ਸਿਰਜਣਾ ਕਰਕੇ ਸਿਰਜਿਆ ਨਵਾਂ ਪੰਥ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖ਼ਤਮ: ਬਲ ਮਲਕੀਤ ਸਿੰਘ

ਪੰਜਾਬ ਸਰਕਾਰ ਦਾ ਨਵਾਂ ਬਿੱਲ "ਪੰਥ ਨੂੰ ਪਿਛਲੇ ਦਰਵਾਜ਼ੇ 'ਤੋਂ ਕੰਟਰੋਲ" ਕਰਨ ਦਾ ਯਤਨ: ਸਰਨਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ

ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ

ਸਿੱਖਿਆ ਵਿੱਚ ਲੁੱਟ ਵਿਰੁੱਧ ਵਜਿਆ ਬਿਗਲ : ਕ੍ਰਿਸ਼ਨਾ ਸੋਸ਼ਲ ਵੈਲਫੇਅਰ ਟਰੱਸਟ ਨੇ ਬਣਾਈ ਨਵੀਂ ਟੀਮ

ਖਾਲਸੇ ਦੀ ਕੀਤੀ ਗਈ ਸਿਰਜਣਾ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਛੋਹ ਰਹੀਆਂ ਹਨ ਨਿੱਤ-ਨਵੀਆਂ ਸਿਖਰਾਂ : ਭਾਈ ਭਿਓਰਾ, ਭਾਈ ਤਾਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਲੈਂਟਰ ਦੀ ਕਾਰ ਸੇਵਾ ’ਚ ਹਜ਼ਾਰਾਂ ਸੰਗਤਾਂ ਹੋਈਆਂ ਸ਼ਾਮਲ

13 ਅਪ੍ਰੈਲ 1978 ਦੇ ਸਾਕਾ ਨਿਰੰਕਾਰੀ ਕਾਂਡ ਵਿਚ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ: ਅਖੰਡ ਕੀਰਤਨੀ ਜੱਥਾ