BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੌਮੀ ਮਾਰਗ ਬਿਊਰੋ | April 15, 2026 07:34 PM

ਚੰਡੀਗੜ੍ਹ -ਸਾਬਕਾ ਵਿਧਾਨ ਸਭਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ੍ਰੀ ਰਵੀਇੰਦਰ ਸਿੰਘ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਈ ਕਣਕ ਦੇ ਢੇਰਾਂ ਸਬੰਧੀ ਗੰਭੀਰ ਚਿੰਤਾ ਜਿਤਾਂਉਂਦੇ ਹੋਏ , ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਲੰਮੇ ਸਮੇਂ ਤੋਂ ਪਈ ਹੋਣ ਕਾਰਨ ਉਹਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉੱਪਰੋਂ ਬੇਮੌਸਮੀ ਵਰਖਾ ਨੇ ਹਾਲਾਤ ਹੋਰ ਵੀ ਵਿਗਾੜ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਵਰਖਾ ਕਾਰਨ ਕਣਕ ਭਿੱਜ ਕੇ ਖਰਾਬ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮੇਹਨਤ ਨੂੰ ਵੱਡਾ ਝਟਕਾ ਲੱਗਿਆ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਮੰਡੀਆਂ ਵਿੱਚ ਪ੍ਰਬੰਧ ਨਾਕਾਮ ਸਾਬਤ ਹੋ ਰਹੇ ਹਨ ਅਤੇ ਕਿਸਾਨ ਆਪਣੇ ਹੱਕ ਲਈ ਤਰਸ ਰਹੇ ਹਨ।
ਉਨ੍ਹਾਂ ਸਰਕਾਰ ਨੂੰ ਜੋਰ ਦਿੱਤਾ ਹੈ ਕਿ ਤੁਰੰਤ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਈ ਜਾਵੇ ਅਤੇ ਜਿਨ੍ਹਾਂ ਕਿਸਾਨਾਂ ਦੀ ਫਸਲ ਬੇਮੌਸਮੀ ਵਰਖਾ ਕਾਰਨ ਨੁਕਸਾਨੀ ਗਈ ਹੈ, ਉਹਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਜਾਰੀ ਕੀਤਾ ਜਾਵੇ।
ਰਵੀਇੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਕਿਸਾਨਾਂ ਵਿੱਚ ਗੁੱਸਾ ਵੱਧੇਗਾ ਅਤੇ ਇਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਜਤਨ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ