BREAKING NEWS
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਪੰਜਾਬ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 16, 2026 10:50 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23, 51, 338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60, 000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।

ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

 

Have something to say? Post your comment

 
 
 
 

ਪੰਜਾਬ

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ- ਹੱਦਬੰਦੀ ਦੇ ਨਾਂ 'ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਅੰਮ੍ਰਿਤਪਾਲ ਦੀ ਹਿਰਾਸਤ ਨੂੰ ਨਿਆਂਇਕ ਸਮੀਖਿਆ ਤੋਂ ਛੋਟ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ