BREAKING NEWS
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਨੈਸ਼ਨਲ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 16, 2026 07:33 PM

ਨਵੀਂ ਦਿੱਲੀ -ਬਿਹਾਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸ਼ਪਥ ਲੈਣ ਤੋਂ ਬਾਅਦ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਕਿਰਪਾਨ, ਯਾਦਗਾਰੀ ਚਿੰਨ੍ਹ ਅਤੇ ਇਤਿਹਾਸ ਦੀ ਕਿਤਾਬ ਭੇਂਟ ਕੀਤੀ ਗਈ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਮਰਾਟ ਚੌਧਰੀ ਪਹਿਲਾਂ ਵੀ ਕਈ ਵਾਰ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ, ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਤੇ ਮਾਣਯੋਗ ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਪਵਿੱਤਰ ਕੁਏਂ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਸਮੇਂ ਵਿੱਚ ਜਿਵੇਂ ਤਖ਼ਤ ਸਾਹਿਬ ਨੂੰ ਸਰਕਾਰ ਵੱਲੋਂ ਸਹਿਯੋਗ ਮਿਲਦਾ ਰਿਹਾ ਹੈ, ਉਸੇ ਤਰ੍ਹਾਂ ਸਮਰਾਟ ਚੌਧਰੀ ਵੱਲੋਂ ਵੀ ਜਾਰੀ ਰਹੇਗਾ, ਕਿਉਂਕਿ ਉਨ੍ਹਾਂ ਦੀ ਭਗਤੀ ਵੀ ਗੁਰੂ ਘਰ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਨੇ ਤਖ਼ਤ ਸਾਹਿਬ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਸੰਗਤ ਦੀ ਸੁਵਿਧਾ ਲਈ ਚੱਲ ਰਹੇ ਸਾਰੇ ਕੰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਤਖ਼ਤ ਸਾਹਿਬ ਦੇ ਵਿਕਾਸ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਦੇਸ਼ ਅਤੇ ਵਿਦੇਸ਼ ਤੋਂ ਦਰਸ਼ਨ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 
 
 
 

ਨੈਸ਼ਨਲ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ

ਦਸਮ ਪਾਤਸ਼ਾਹ ਨੇ ਪੰਥ ਖਾਲਸਾ ਦੀ ਸਿਰਜਣਾ ਕਰਕੇ ਸਿਰਜਿਆ ਨਵਾਂ ਪੰਥ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖ਼ਤਮ: ਬਲ ਮਲਕੀਤ ਸਿੰਘ

ਪੰਜਾਬ ਸਰਕਾਰ ਦਾ ਨਵਾਂ ਬਿੱਲ "ਪੰਥ ਨੂੰ ਪਿਛਲੇ ਦਰਵਾਜ਼ੇ 'ਤੋਂ ਕੰਟਰੋਲ" ਕਰਨ ਦਾ ਯਤਨ: ਸਰਨਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ

ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ

ਸਿੱਖਿਆ ਵਿੱਚ ਲੁੱਟ ਵਿਰੁੱਧ ਵਜਿਆ ਬਿਗਲ : ਕ੍ਰਿਸ਼ਨਾ ਸੋਸ਼ਲ ਵੈਲਫੇਅਰ ਟਰੱਸਟ ਨੇ ਬਣਾਈ ਨਵੀਂ ਟੀਮ

ਖਾਲਸੇ ਦੀ ਕੀਤੀ ਗਈ ਸਿਰਜਣਾ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਛੋਹ ਰਹੀਆਂ ਹਨ ਨਿੱਤ-ਨਵੀਆਂ ਸਿਖਰਾਂ : ਭਾਈ ਭਿਓਰਾ, ਭਾਈ ਤਾਰਾ