BREAKING NEWS
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਪੰਜਾਬ

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 16, 2026 07:37 PM

ਅੰਮ੍ਰਿਤਸਰ -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦਾ ਸੀ. ਬੀ. ਐਸ. ਈ. ਬੋਰਡ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕਾਂ ਨਾਲ ਪਹਿਲਾਂ, ਪ੍ਰਥਮ ਸ਼ਰਮਾ ਅਤੇ ਜਸਵਿੰਦਰ ਕੌਰ ਨੇ 96.8 ਨਾਲ ਦੂਜਾ ਅਤੇ ਅਜੀਤ ਸਿੰਘ ਨੇ 92.8 ਨਾਲ ਤੀਜਾ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅੰਜਲੀ ਨੇ 96 ਪ੍ਰਤੀਸ਼ਤ ਨਾਲ ਪਹਿਲਾ, ਪਾਰੁਲ ਆਹੂਜਾ ਨੇ 94.6 ਅੰਕਾਂ ਨਾਲ ਦੂਸਰਾ, ਏਕਨੂਰ ਕੌਰ, ਚੇਤਨ ਭੀਖਮ ਨੇ 94.2 ਫੀਸਦੀ ਅਤੇ ਅਰਮਾਨਪ੍ਰੀਤ ਕੌਰ ਨੇ 93.6, ਪ੍ਰਭਨੂਰ ਸਿੰਘ ਨੇ 91.2% ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਕ੍ਰਮਵਾਰ ਸਕੂਲ ਦੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਅਤੇ ਸਟਾਫ਼ ਨੂੰ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸਕੂਲ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਹੇ ਹਨ।

ਇਸ ਮੌਕੇ ਪ੍ਰਿੰ: ਸ: ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 201 ਵਿਦਿਆਰਥੀਆਂ ਨੇ ਉਪਰੋਕਤ ਪ੍ਰੀਖਿਆ ਪਾਸ ਕੀਤੀ, ਜਿਸ ’ਚ ਉਕਤ ਤੋਂ ਇਲਾਵਾ ਵਿਦਿਆਰਥੀ ਕਰਨ ਨੇ 92.4 ਪ੍ਰਤੀਸ਼ਤ ਅੰਕ, ਅਭੀਜੋਤ ਸਿੰਘ ਅਤੇ ਜਪਜੀਤ ਕੌਰ ਨੇ 90 ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।

ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10ਵੀਂ ਦਾ ਨਤੀਜਾ ਵੀ ਸੌ ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਜਲੀ ਨੇ 479 ਅੰਕ (96%) ਨਾਲ ਪਹਿਲਾ, ਪਾਰੁਲ ਆਹੂਜਾ ਨੇ 473 ਅੰਕ (94.6%) ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਏਕਨੂਰ ਕੌਰ ਅਤੇ ਚੇਤਨ ਭੀਖਮ ਨੇ 471 ਅੰਕ (94.2%) ਪ੍ਰਾਪਤ ਕੀਤੇ, ਅਰਮਾਨਪ੍ਰੀਤ ਕੌਰ ਨੇ 93.6% ਅਤੇ ਪ੍ਰਭਨੂਰ ਸਿੰਘ ਨੇ 91.2% ਅੰਕ ਪ੍ਰਾਪਤ ਕਰਕੇ ਸਕੂਲ ਦੀ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ 69 ਵਿਦਿਆਰਥੀ ਨੇ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ’ਚੋਂ 6 ਵਿਦਿਆਰਥੀਆਂ ਨੇ 90% ਅਤੇ ਇਸ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ।

ਇਸ ਮੌਕੇ ਪ੍ਰਿੰ: ਸ: ਗਿੱਲ ਅਤੇ ਪ੍ਰਿੰ: ਸ੍ਰੀਮਤੀ ਗਿੱਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਸਕੂਲ ਦਾ ਮਾਣ ਵਧਿਆ ਹੈ। ਉਨ੍ਹਾਂ ਸ: ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਸਦਕਾ ਹੀ ਅਦਾਰਿਆਂ ’ਚ ਆਧੁਨਿਕ ਉਪਕਰਨਾਂ ਨਾਲ ਲੈਸ ਲੈਬ ਅਤੇ ਲੈਬਾਰਟਰੀਆਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸ: ਛੀਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਦਰਾਂ ਕੀਮਤਾਂ ਅਧਾਰਿਤ ਸਿੱਖਿਆ ਪ੍ਰਦਾਨ ਕਰਨਾ ਅਤੇ ਸਮੇਂ ਦੇ ਹਾਣੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡੇ ਨਰੋਏ ਸਮਾਜ ਦਾ ਭਵਿੱਖ ਹਨ। ਇਸ ਮੌਕੇ ਕਾਮਨਾ ਕਰਦਿਆਂ ਕਿਹਾ ਕਿ 10ਵੀਂ ਦੇ ਪਾਸ ਵਿਦਿਆਰਥੀ ਆਪਣੇ ਉਜਵੱਲ ਭਵਿੱਖ ਵੱਲ ਕਦਮ ਵਧਾਉਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ- ਹੱਦਬੰਦੀ ਦੇ ਨਾਂ 'ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਅੰਮ੍ਰਿਤਪਾਲ ਦੀ ਹਿਰਾਸਤ ਨੂੰ ਨਿਆਂਇਕ ਸਮੀਖਿਆ ਤੋਂ ਛੋਟ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ