BREAKING NEWS
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਪੰਜਾਬ

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | April 16, 2026 10:50 PM

 ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ।

ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।

ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜਗਜੀਤ ਸਿੰਘ ਜੀਤਾ ਹੀ ਹੈ। ਛਾਪੇਮਾਰੀ ਦੌਰਾਨ ਪੁਲਿਸ ਨੂੰ ਮੌਕੇ ਤੋਂ ਕਈ ਕੁੜੀਆਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਬੱਚੀ ਦਾ ਹੋਣਾ ਬਹੁਤ ਹੀ ਹਿਰਦੇਵੇਦਕ ਅਤੇ ਚਿੰਤਾਜਨਕ ਹੈ।

ਪੰਨੂ ਨੇ ਸਵਾਲ ਉਠਾਇਆ ਕਿ ਗ੍ਰਿਫ਼ਤਾਰੀ ਦੇ ਇੰਨੇ ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਵੱਡੇ ਅਕਾਲੀ ਆਗੂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਕਿਉਂ ਨਹੀਂ ਦਿੱਤੀ? ਕੀ ਇਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਮੋਗਾ ਵਿੱਚ ਇਸ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਤਸਵੀਰਾਂ ਵੱਡੇ ਅਕਾਲੀ ਆਗੂਆਂ ਨਾਲ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਬਚਾਉਣਗੇ? ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ।

ਪੰਨੂ ਨੇ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਂ ਉਛਲੇ ਸਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕਤਾ ਅਤੇ ਮਾੜੇ ਧੰਦਿਆਂ ਦਾ ਗੜ੍ਹ ਬਣ ਚੁੱਕੀ ਹੈ।

ਬਲਤੇਜ ਪੰਨੂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਅਤੇ ਲਾਲਚ ਲਈ ਕੋਈ ਵੀ ਮਾੜਾ ਧੰਦਾ ਨਹੀਂ ਛੱਡਿਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਜਿਹੇ ਕਿਸੇ ਵੀ ਅਪਰਾਧੀ ਨੂੰ ਬਖਸ਼ਣ ਵਾਲੀ ਨਹੀਂ ਹੈ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।

Have something to say? Post your comment

 
 
 
 

ਪੰਜਾਬ

ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ- ਹੱਦਬੰਦੀ ਦੇ ਨਾਂ 'ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਅੰਮ੍ਰਿਤਪਾਲ ਦੀ ਹਿਰਾਸਤ ਨੂੰ ਨਿਆਂਇਕ ਸਮੀਖਿਆ ਤੋਂ ਛੋਟ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ