BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਪੰਜਾਬ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੌਮੀ ਮਾਰਗ ਬਿਊਰੋ | April 17, 2026 07:05 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਹ ਮੀਟਿੰਗ, ਪੀਜੀਡੀ ਪੋਰਟਲ "pgd.punjabpolice.gov.in", ਜੋ ਕਿ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਸਮਰਪਿਤ ਪਲੇਟਫਾਰਮ ਦਿੰਦਾ ਹੈ, ਰਾਹੀਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਗਈ।

ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੂੰ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਕਿਹਾ ਗਿਆ ਸੀ । ਸਪੈਸ਼ਲ ਡੀਜੀਪੀ ਏ.ਐਸ. ਰਾਏ ਵੱਲੋਂ ਭਵਿੱਖ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪੀਜੀਡੀ ਪੋਰਟਲ ਰਾਹੀਂ ਅਪਲੋਡ ਕੀਤੀਆਂ ਜਾਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨੋਡਲ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਹੱਲ ਕਰਕੇ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਜਾਵੇ।

ਸਪੈਸ਼ਲ ਡੀਜੀਪੀ ਨੇ ਕਿਹਾ, ‘‘ਪਾਰਦਰਸ਼ਤਾ, ਜਵਾਬਦੇਹੀ ਅਤੇ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ’’। ਉਨ੍ਹਾਂ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਪ੍ਰਭਾਵੀ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੀਜੀਡੀ ਪੋਰਟਲ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ।

ਜਾਂਚ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਨਜਿੱਠਣ ਤਾਂ ਜੋ ਜਾਂਚ ਰਿਪੋਰਟਾਂ ਦੀ ਗੁਣਵੱਤਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਜਾਣ, ਕਿਸੇ ਵੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਵਿਸ਼ੇਸ਼ ਡੀਜੀਪੀ ਨੇ ਇਹ ਵੀ ਐਲਾਨ ਕੀਤਾ ਕਿ ਸਮੇਂ ਸਿਰ ਸ਼ਿਕਾਇਤਾਂ ਨੂੰ ਅਪਲੋਡ ਕਰਨ ਅਤੇ ਨਿਪਟਾਰੇ ਦੀ ਸਹੂਲਤ ਲਈ ਪੁਲਿਸ ਸਟੇਸ਼ਨ ਪੱਧਰ ’ਤੇ ਸਮਰਪਿਤ ਸ਼ਿਕਾਇਤ ਪ੍ਰਬੰਧਨ ਡੈਸਕ ਯਕੀਨੀ ਬਣਾਏ ਜਾਣਗੇ।

ਲੋਕ-ਕੇਂਦ੍ਰਿਤ ਪੁਲਿਸਿੰਗ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਜਨਤਾ ਨਾਲ ਹਲੀਮੀ ਅਤੇ ਸਤਿਕਾਰ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ । ਵਿਸ਼ੇਸ਼ ਡੀਜੀਪੀ ਨੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਨਾਲ ਠਰੰਮੇ ਨਾਲ ਸੁਣਨ ਅਤੇ ਫੌਰੀ ਹੱਲ ਕੱਢਣ ਲਈ ਇਮਾਨਦਾਰ ਯਤਨ ਕਰਨ ਦੀ ਵੀ ਅਪੀਲ ਕੀਤੀ।

 

Have something to say? Post your comment

 
 
 
 

ਪੰਜਾਬ

ਈਡੀ ਨੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਆਪ ਨੇ ਲਗਾਇਆ ਦੋਸ਼ ਏਜੰਸੀਆਂ ਦੀ ਦੁਰਵਰਤੋ ਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੇ ਕਣਕ ਦੇ ਖਰੀਦ ਨਿਯਮਾਂ ਵਿੱਚ ਪੰਜਾਬ ਨੂੰ ਹਰਿਆਣੇ ਦੇ ਬਰਾਬਰ ਦਿੱਤੀ ਢਿੱਲ- ਕਿਸਾਨ ਜਥੇਬੰਦੀਆਂ ਨੇ ਕੀਤਾ ਜਿੱਤ ਦਾ ਦਾਅਵਾ

ਬਾਬਾ ਇੰਦਰ ਸਿੰਘ ਬੁੱਢਾ ਦਲ ਘੋੜਿਆਂ ਦੇ ਜਥੇਦਾਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਅਨੁਸ਼ਾਸਨ, ਧੀਰਜ ਅਤੇ ਸਮਰਪਣ ਦੀ ਮਿਸਾਲ ਹੈ ਵਿਦਿਆਰਥੀਆਂ ਦੀ ਕਾਮਯਾਬੀ : ਛੀਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਹੀ ਕੈਦ ਰੱਖਣ ਦੀ ਕਵਾਇਦ ਸਰਕਾਰ ਦੀ ਘਬਰਾਹਟ ਦਾ ਨਤੀਜਾ : ਬਾਪੂ ਤਰਸੇਮ ਸਿੰਘ

ਸੁਖਬੀਰ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ- ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਵਿਰੋਧ ਨਾ ਕਰਨਾ ਹੋਰ ਵੀ ਚਿੰਤਾਜਨਕ

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ- ਹੱਦਬੰਦੀ ਦੇ ਨਾਂ 'ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ