BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਪੰਜਾਬ

ਸੁਖਬੀਰ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ- ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਵਿਰੋਧ ਨਾ ਕਰਨਾ ਹੋਰ ਵੀ ਚਿੰਤਾਜਨਕ

ਕੌਮੀ ਮਾਰਗ ਬਿਊਰੋ | April 17, 2026 07:08 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ  ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ, ਸਿੱਖਾਂ ਵਿੱਚ ਆ ਚੁੱਕੀ ਗਿਰਾਵਟ ਦੀ ਨਿਸ਼ਾਨੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿੱਖ ਪੰਥ ਦੇ ਸਰਵਉੱਚ ਪੰਜ ਸਿੰਘ ਸਾਹਿਬਾਨ 'ਤੇ ਇਹ ਦੋਸ਼ ਲਾਉਣਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਉਸਦਾ ਵਿਰੋਧ ਨਾ ਕਰਨਾ, ਸਿੱਖ ਸਿਧਾਂਤ ਨੂੰ ਸਮਰਪਿਤ ਲੋਕਾਂ ਲਈ ਇਕ ਚਿੰਤਾਜਨਕ ਵਰਤਾਰਾ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਭ ਗੁਨਾਹ ਵਿਸ਼ਵ ਸਾਹਮਣੇ ਮੰਨੇ ਸਨ। ਪਰ ਉਹ ਇਸਤੋਂ ਭਗੌੜਾ ਹੋ ਗਿਆ। ਦੂਸਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਸਦੀ ਹਿਮਾਇਤ ਕਰਨੀ, ਸਾਡੀਆਂ ਸੰਸਥਾਵਾਂ 'ਤੇ ਕਾਬਜ ਲੋਕਾਂ ਦੇ ਕਿਰਦਾਰ ਵਿੱਚ ਆਏ ਵੱਡੇ ਨਿਘਾਰ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਖਬੀਰ ਅਤੇ ਆਪਣੇ ਪ੍ਰਧਾਨ ਧਾਮੀ ਦੀ ਸਖਤ ਵਿਰੋਧਤਾ ਕਰਨੀ ਚਾਹੀਦੀ ਹੈ। ਅਕਾਲੀ ਸਿਆਸਤ ਦੇ ਇਤਿਹਾਸ ਵਿੱਚ ਮੌਜੂਦਾ ਘਟਨਾਕ੍ਰਮ ਨੂੰ ਬਹੁਤ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ।
ਬਿਆਨ ਵਿੱਚ ਉਹਨਾਂ ਅੱਗੇ ਕਿਹਾ ਬਤੌਰ ਪ੍ਰਧਾਨ ਅਕਾਲੀ ਦਲ, ਸੁਖਬੀਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ “ਸਾਜਿਸ਼” ਕਰਾਰ ਦੇਣਾ ਸਿਰਫ਼ ਇਕ ਬਿਆਨ ਨਹੀਂ, ਸਗੋਂ ਪੰਥਕ ਮਰਯਾਦਾ ਅਤੇ ਸਿੱਖ ਸੰਸਥਾਵਾਂ ਦਾ ਘੋਰ ਅਪਮਾਨ ਹੈ। ਸ੍ਰੀ ਅਕਾਲ ਤਖ਼ਤ ਸਾਹਿਬ, ਜੋ ਸਿੱਖ ਕੌਮ ਦੀ ਸਭ ਤੋਂ ਉੱਚੀ ਧਾਰਮਿਕ ਅਥਾਰਟੀ ਹੈ, ਉਸ ਦੇ ਹੁਕਮਨਾਮਿਆਂ ਨੂੰ ਸਿਆਸੀ ਨਜ਼ਰੀਏ ਨਾਲ ਤੋਲਣਾ ਬਹੁਤ ਵੱਡਾ ਗੁਨਾਹ ਹੈ। ਇਸ ਤੋਂ ਵੀ ਅੱਗੇ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਬਿਆਨ ਦਾ ਵਿਰੋਧ ਨਾ ਕਰਨਾ, ਸ਼੍ਰੋਮਣੀ ਕਮੇਟੀ ਦੀ ਸਾਖ ’ਤੇ ਸਵਾਲ ਖੜੇ ਕਰਦਾ ਹੈ। ਸ਼੍ਰੋਮਣੀ ਕਮੇਟੀ, ਜਿਸ ਨੂੰ ਪੰਥ ਵੱਲੋਂ ਧਾਰਮਕ ਅਦਾਰਿਆਂ ਦੀ ਸੰਭਾਲ ਅਤੇ ਮਰਯਾਦਾ ਦੀ ਰਾਖੀ ਦੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ਦੇ ਪ੍ਰਧਾਨ ਵੱਲੋਂ ਇਸ ਤਰ੍ਹਾਂ ਦੀ ਹਿਮਾਕਤ ਕਰਨੀ ਪੰਥਕ ਅਸੂਲਾਂ ਤੋਂ ਡਿਗਣਾ ਹੈ। ਇਹ ਘਟਨਾ ਸਪਸ਼ਟ ਕਰਦੀ ਹੈ ਕਿ ਅੱਜ ਦੀ ਸਿਆਸਤ ਵਿੱਚ ਅਸੂਲਾਂ ਦੀ ਥਾਂ ਸਿਆਸੀ ਲਾਭ ਲੈਣ ਦੀ ਸੋਚ ਹਾਵੀ ਹੋ ਰਹੀ ਹੈ। ਸਿੱਖ ਪੰਥ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਸਰਵਉੱਚ ਮੰਨਿਆ ਗਿਆ ਹੈ ਅਤੇ ਇਨ੍ਹਾਂ ਨੂੰ ਚੁਣੌਤੀ ਦੇਣਾ ਸਿੱਧਾ-ਸਿੱਧਾ ਪੰਥਕ ਅਨੁਸ਼ਾਸਨ ਨੂੰ ਕਮਜ਼ੋਰ ਕਰਦਾ ਹੈ।

Have something to say? Post your comment

 
 
 
 

ਪੰਜਾਬ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਆਪ ਨੇ ਲਗਾਇਆ ਦੋਸ਼ ਏਜੰਸੀਆਂ ਦੀ ਦੁਰਵਰਤੋ ਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੇ ਕਣਕ ਦੇ ਖਰੀਦ ਨਿਯਮਾਂ ਵਿੱਚ ਪੰਜਾਬ ਨੂੰ ਹਰਿਆਣੇ ਦੇ ਬਰਾਬਰ ਦਿੱਤੀ ਢਿੱਲ- ਕਿਸਾਨ ਜਥੇਬੰਦੀਆਂ ਨੇ ਕੀਤਾ ਜਿੱਤ ਦਾ ਦਾਅਵਾ

ਬਾਬਾ ਇੰਦਰ ਸਿੰਘ ਬੁੱਢਾ ਦਲ ਘੋੜਿਆਂ ਦੇ ਜਥੇਦਾਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਅਨੁਸ਼ਾਸਨ, ਧੀਰਜ ਅਤੇ ਸਮਰਪਣ ਦੀ ਮਿਸਾਲ ਹੈ ਵਿਦਿਆਰਥੀਆਂ ਦੀ ਕਾਮਯਾਬੀ : ਛੀਨਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਹੀ ਕੈਦ ਰੱਖਣ ਦੀ ਕਵਾਇਦ ਸਰਕਾਰ ਦੀ ਘਬਰਾਹਟ ਦਾ ਨਤੀਜਾ : ਬਾਪੂ ਤਰਸੇਮ ਸਿੰਘ