BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਨੈਸ਼ਨਲ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਦਾ ਇਰਾਦਾ ਸ਼ੱਕੀ, ਮਹਿਲਾ ਰਾਖਵਾਂਕਰਨ ਬਿੱਲ ਇੱਕ ਸਿਆਸੀ ਚਾਲ- ਮੀਤ ਹੇਅਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 17, 2026 07:23 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ 'ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਸਾਡੀ ਪੂਰਨ ਹਮਾਇਤ ਹੈ, ਪਰ ਉਨ੍ਹਾਂ ਨੂੰ ਕੇਂਦਰ ਵੱਲੋਂ ਇਹ ਬਿੱਲ ਲਿਆਉਣ ਦੀ ਮਨਸ਼ਾ ਅਤੇ ਸਮੇਂ ‘ਤੇ ਸ਼ੱਕ ਜਤਾਉਂਦਿਆਂ ਇਸਨੂੰ ਸਿਆਸੀ ਲਾਭ ਲੈਣ ਦੇ ਉਦੇਸ਼ ਨਾਲ ਚੁੱਕਿਆ ਕਦਮ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਚੇਤਾਵਨੀ ਦਿੱਤੀ ਕਿ ਇਹ ਪੰਜਾਬ ਵਰਗੇ ਰਾਜਾਂ ਦੇ ਸੰਘੀ ਢਾਂਚੇ ਨੂੰ ਢਾਹ ਲਾ ਕੇ ਉਨ੍ਹਾਂ ਦੀ ਨੁਮਾਇੰਦਗੀ ਨੂੰ ਹੋਰ ਕਮਜ਼ੋਰ ਕਰ ਸਕਦਾ ਹੈ।

ਸੰਸਦ ਵਿੱਚ ਦੇਰ ਰਾਤ ਹੋਈ ਬਹਿਸ ਨੂੰ ਸੰਬੋਧਨ ਕਰਦਿਆਂ ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਸੀਂ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰਾ ਸਮਰਥਨ ਕਰਦੇ ਹਾਂ, ਪਰ ਇਸ ਪਿੱਛੇ ਕੇਂਦਰ ਸਰਕਾਰ ਦੀ ਮਨਸ਼ਾ ਗੰਭੀਰ ਸ਼ੰਕੇ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਅਤੇ ਸਮੇਂ ਇਹ ਬਿੱਲ ਲਿਆਂਦਾ ਗਿਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਇਸਨੂੰ ਮਹਿਲਾ ਸਸ਼ਕਤੀਕਰਨ ਵੱਲ ਇੱਕ ਠੋਸ ਕਦਮ ਦੀ ਬਜਾਏ ਸਿਆਸੀ ਲਾਭ ਦੀ ਕੋਸ਼ਿਸ਼ ਵਜੋਂ ਵਰਤਿਆ ਜਾ ਰਿਹਾ ਹੈ।

'ਆਪ' ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਇਰਾਦਾ ਸਾਫ਼ ਅਤੇ ਸਹੀ ਹੁੰਦਾ ਤਾਂ ਉਹ ਇਸ ਬਿੱਲ ਨੂੰ 2023 ਵਿੱਚ ਹੀ ਇਹ ਬਿੱਲ ਪਾਸ ਕਰ ਸਕਦੀ ਸੀ। ਉਸ ਸਮੇਂ ਕੇਂਦਰ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਇਹ ਬਿੱਲ ਜਨਗਣਨਾ ਤੋਂ ਬਾਅਦ ਲਿਆਂਦਾ ਜਾਵੇਗਾ, ਪਰ ਹੁਣ ਵੀ ਇਹ ਬਿੱਲ ਉਸ ਸਮੇਂ ਲਿਆਂਦਾ ਗਿਆ ਹੈ, ਜਦੋਂ ਜਨਗਣਨਾ ਦਾ ਅਮਲ ਹਾਲੇ ਸ਼ੁਰੂ ਵੀ ਨਹੀਂ ਹੋਇਆ, ਜੋ ਕੇਂਦਰ ਦੀ ਸ਼ੱਕੀ ਪਹੁੰਚ ਵੱਲ ਇਸ਼ਾਰਾ ਕਰਦਾ ਹੈ।

ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਹੱਦਬੰਦੀ ਬਿੱਲ ਸੂਬਿਆਂ ਦੇ ਸਿਆਸੀ ਸੰਤੁਲਨ 'ਤੇ ਵਧੇਰੇ ਮਾੜਾ ਪ੍ਰਭਾਵ ਪਾ ਸਕਦਾ ਹੈ, ਜਿਸ ਨਾਲ ਪੰਜਾਬ ਵਰਗੇ ਛੋਟੇ ਰਾਜਾਂ ਦੀ ਨੁਮਾਇੰਦਗੀ ਹੋਰ ਘਟ ਜਾਵੇਗਾ, ਜਦੋਂ ਕਿ ਵੱਧ ਆਬਾਦੀ ਵਾਲੇ ਸੂਬਿਆਂ ਨੂੰ ਇਸਦਾ ਕਾਫ਼ੀ ਲਾਭ ਹੋਵੇਗਾ, ਜੋ ਛੋਟੇ ਅਤੇ ਵੱਡੇ ਸੂਬਿਆਂ ਦਰਮਿਆਨ ਅਸਮਾਨਤਾਵਾਂ ਨੂੰ ਹੋਰ ਡੂੰਘਾ ਕਰੇਗਾ।

ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੋਰ ਉਜਾਗਰ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੰਜਾਬ ਨਾਲ ਕੀਤੇ ਵਾਅਦੇ ਹਾਲੇ ਤੱਕ ਅਧੂਰੇ ਹਨ। ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਦੀ ਬਜਾਏ, ਸੂਬੇ ਦੇ ਫੰਡ ਰੋਕੇ ਜਾ ਰਹੇ ਹਨ ਅਤੇ ਬੀਬੀਐਮਬੀ 'ਤੇ ਵੀ ਸੂਬੇ ਦੇ ਅਧਿਕਾਰਾਂ ਨੂੰ ਲਗਾਤਾਰ ਖੋਖਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਨੁਮਾਇੰਦਗੀ ਕਰਕੇ ਪੰਜਾਬ ਤਾਂ ਪਹਿਲਾਂ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਰਿਹਾ ਹੈ ਅਤੇ ਇਹ ਹੱਦਬੰਦੀ ਇਸ ਸਥਿਤੀ ਨੂੰ ਹੋਰ ਵੀ ਵਿਗਾੜ ਦੇਵੇਗੀ।

ਹੋਰਨਾਂ ਮੁਲਕਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਅਤੇ ਯੂਰੋਪੀਅਨ ਦੇਸ਼ਾਂ ਵਿੱਚ ਸਾਰੇ ਰਾਜਾਂ ਨੂੰ ਬਰਾਬਰ ਅਧਿਕਾਰ ਮਿਲ ਰਹੇ ਹਨ, ਇਸ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਨੂੰ ਇੱਕ ਅਜਿਹੇ ਢਾਂਚੇ ਵੱਲ ਵੀ ਵਧਣਾ ਚਾਹੀਦਾ ਹੈ ਜਿੱਥੇ ਆਬਾਦੀ ਨੂੰ ਵਿਚਾਰੇ ਬਿਨਾਂ ਹਰ ਰਾਜ ਨਾਲ ਨਿਰਪੱਖਤਾ ਅਤੇ ਬਰਾਬਰੀ ਨਾਲ ਪੇਸ਼ ਆਇਆ ਜਾਵੇ।

ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਨੀਤੀ ਸੁਧਾਰਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੇ ਦੇਸ਼ ਅਤੇ ਪੰਜਾਬ ਲਈ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਉਨ੍ਹਾਂ ਦੀ ਭੂਮਿਕਾ ਨੂੰ ਪਛਾਣਦਿਆਂ ਭਾਰਤ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਵਾਸੀ ਪੰਜਾਬੀਆਂ ਨੂੰ ਦੋਹਰੀ ਨਾਗਰਿਕਤਾ ਦੇਣ 'ਤੇ ਗੰਭੀਰਤਾ ਨਾਲ ਵਿਚਾਰ ਕਰੇ।

 

Have something to say? Post your comment

 
 
 
 

ਨੈਸ਼ਨਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਰਬੀ ਵਿਖੇ ਸਾਲਾਨਾ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਹੋਏ ਸੰਪੂਰਨ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ

ਦਸਮ ਪਾਤਸ਼ਾਹ ਨੇ ਪੰਥ ਖਾਲਸਾ ਦੀ ਸਿਰਜਣਾ ਕਰਕੇ ਸਿਰਜਿਆ ਨਵਾਂ ਪੰਥ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖ਼ਤਮ: ਬਲ ਮਲਕੀਤ ਸਿੰਘ

ਪੰਜਾਬ ਸਰਕਾਰ ਦਾ ਨਵਾਂ ਬਿੱਲ "ਪੰਥ ਨੂੰ ਪਿਛਲੇ ਦਰਵਾਜ਼ੇ 'ਤੋਂ ਕੰਟਰੋਲ" ਕਰਨ ਦਾ ਯਤਨ: ਸਰਨਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ