BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਨੈਸ਼ਨਲ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਕੌਮੀ ਮਾਰਗ ਬਿਊਰੋ | April 17, 2026 07:28 PM

 ਸਾਹਿਬਜ਼ਾਦਾ ਅਜੀਤ ਸਿੰਘ ਨਗਰ- ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ।

ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰਾਂ, ਪੰਚਾਇਤ ਘਰਾਂ, ਧਰਮਸ਼ਾਲਾਵਾਂ, ਖੇਡ ਮੈਦਾਨਾਂ, ਗਲੀਆਂ, ਡਰੇਨੇਜ ਪ੍ਰਣਾਲੀ, ਸ਼ਮਸ਼ਾਨ ਘਾਟਾਂ ਦੀ ਚਾਰਦੀਵਾਰੀ, ਪਿੰਡਾਂ ਦੇ ਐਂਟਰੀ ਗੇਟ, ਡਿਸਪੈਂਸਰੀਆਂ ਦੀ ਮੁਰੰਮਤ, ਸਕੂਲਾਂ ਦੇ ਕਮਰਿਆਂ ਦਾ ਨਿਰਮਾਣ, ਸੌਲਰ ਲਾਈਟਾਂ ਲਾਉਣਾ ਅਤੇ ਗਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕਰਨ ਵਰਗੇ ਕੰਮ ਸ਼ਾਮਲ ਹਨ।

ਮੰਤਰੀ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਉਪਰੰਤ ਹਰ ਹਲਕੇ ਲਈ ਹੋਰ 5 ਕਰੋੜ ਰੁਪਏ ਪ੍ਰਤੀ ਹਲਕਾ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੜਕਾਂ, ਨਹਿਰਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ, ਜੋ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਹੀ ਹਿੱਸਾ ਹੈ। ਐਸ.ਪੀ. (ਪੀ ਬੀ ਆਈ) ਦੀਪਿਕਾ ਸਿੰਘ ਅਤੇ ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ ਨੇ ਦੱਸਿਆ ਕਿ ਲਗਭਗ 333 ਪਿੰਡਾਂ/ਵਾਰਡਾਂ ਵਿੱਚ ਡਿਫੈਂਸ ਕਮੇਟੀਆਂ ਸਰਗਰਮ ਤੌਰ ‘ਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੇ ਹਾਟਸਪੌਟਸ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਛੁਡਾਉ ਕੇਂਦਰਾਂ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ।

ਮੀਟਿੰਗ ਵਿੱਚ ਹੋਰ ਅਧਿਕਾਰੀਆਂ ਵਿੱਚ ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਡਿਪਟੀ ਆਰਥਿਕ ਤੇ ਅੰਕੜਾ ਸਲਾਹਕਾਰ ਗੁਰਮਿੰਦਰ ਕੌਰ ਅਤੇ ਖਰੜ, ਡੇਰਾਬੱਸੀ ਤੇ ਮਾਜਰੀ ਦੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।

 

Have something to say? Post your comment

 
 
 
 

ਨੈਸ਼ਨਲ

ਡਰਬੀ ਵਿਖੇ ਸਾਲਾਨਾ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਹੋਏ ਸੰਪੂਰਨ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਦਾ ਇਰਾਦਾ ਸ਼ੱਕੀ, ਮਹਿਲਾ ਰਾਖਵਾਂਕਰਨ ਬਿੱਲ ਇੱਕ ਸਿਆਸੀ ਚਾਲ- ਮੀਤ ਹੇਅਰ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ

ਦਸਮ ਪਾਤਸ਼ਾਹ ਨੇ ਪੰਥ ਖਾਲਸਾ ਦੀ ਸਿਰਜਣਾ ਕਰਕੇ ਸਿਰਜਿਆ ਨਵਾਂ ਪੰਥ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖ਼ਤਮ: ਬਲ ਮਲਕੀਤ ਸਿੰਘ

ਪੰਜਾਬ ਸਰਕਾਰ ਦਾ ਨਵਾਂ ਬਿੱਲ "ਪੰਥ ਨੂੰ ਪਿਛਲੇ ਦਰਵਾਜ਼ੇ 'ਤੋਂ ਕੰਟਰੋਲ" ਕਰਨ ਦਾ ਯਤਨ: ਸਰਨਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ