BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਪੰਜਾਬ

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਕੌਮੀ ਮਾਰਗ ਬਿਊਰੋ | April 17, 2026 08:56 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ  ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ।

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ "ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ" ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ 'ਤੇ ਸਵਾਲ ਉਠਾਉਂਦੇ ਹੋਏ ਕਿਹਾ, "ਈਡੀ

ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇਜ ਦਿੱਤਾ ਜਾਂਦਾ ਹੈ।"

ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੀਆਂ ਚਾਲਾਂ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਵਿੱਚ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, "ਡਰ ਅਤੇ ਦਬਾਅ ਰਾਹੀਂ ਲੋਕਤੰਤਰ ਨੂੰ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਕ੍ਰਾਂਤੀਕਾਰੀ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉਸ ਵਿਰੁੱਧ ਡਟ ਕੇ ਖੜ੍ਹਾਂਗੇ। ਇਹ ਕਿਸੇ ਵਿਅਕਤੀ ਦੀ ਲੜਾਈ ਨਹੀਂ ਹੈ, ਸਗੋਂ ਸਾਡੇ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਦੀ ਲੜਾਈ ਹੈ, ਅਤੇ ਇਹ ਸੰਘਰਸ਼ ਜਾਰੀ ਰਹੇਗਾ।"

ਇਸ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਜਮ ਬਣਾਈ ਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਆਪਣਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ, "ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ, ਮੈਂ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ ਅਤੇ ਮੈਨੂੰ ਭਰੋਸਾ ਹੈ ਕਿ ਸੱਚ ਦੀ ਜਿੱਤ ਹੋਵੇਗੀ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਗੈਰ-ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਨੂੰ ਧਮਕਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਵਿਰੋਧੀ ਨੇਤਾਵਾਂ 'ਤੇ ਦਬਾਅ ਪਾਉਣ ਲਈ ਈ.ਡੀ. ਦੀ ਵਰਤੋਂ ਕਰਨਾ ਹੁਣ ਉਨ੍ਹਾਂ ਦੀ ਸਿਆਸੀ ਰਣਨੀਤੀ ਬਣ ਗਈ ਹੈ ਤਾਂ ਜੋ ਅਸਹਿਮਤੀ ਦੀ ਹਰ ਆਵਾਜ਼ ਨੂੰ ਦਬਾਇਆ ਜਾ ਸਕੇ। ਇਹ ਸਾਡੀਆਂ ਲੋਕਤੰਤਰੀ ਪਰੰਪਰਾਵਾਂ ਲਈ ਬੇਹੱਦ ਖ਼ਤਰਨਾਕ ਹੈ।" ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੀ ਰਾਜਨੀਤੀ "ਡਰਾਉਣ, ਧਮਕਾਉਣ ਅਤੇ ਕਿਸੇ ਵੀ ਕੀਮਤ 'ਤੇ ਸੱਤਾ ਹਥਿਆਉਣ" 'ਤੇ ਆਧਾਰਿਤ ਹੈ।

ਦੂਜੇ ਪਾਸੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਜਿਹੀਆਂ ਕਾਰਵਾਈਆਂ ਦੇ ਸਮੇਂ 'ਤੇ ਸਵਾਲ ਚੁੱਕਦਿਆਂ ਇਹੀ ਚਿੰਤਾਵਾਂ ਦੁਹਰਾਈਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਨੂੰ ਅਚਾਨਕ ਈਡੀ ਦੀ ਯਾਦ ਆ ਜਾਂਦੀ ਹੈ ਅਤੇ ਵਿਰੋਧੀ ਨੇਤਾਵਾਂ ਦੇ ਘਰਾਂ 'ਤੇ ਛਾਪੇਮਾਰੀ ਸ਼ੁਰੂ ਹੋ ਜਾਂਦੀ ਹੈ। ਚਾਹੇ ਉਹ ਸੰਜੀਵ ਅਰੋੜਾ ਹੋਣ ਜਾਂ ਸੰਸਦ ਮੈਂਬਰ ਅਸ਼ੋਕ ਮਿੱਤਲ, ਨਿਸ਼ਾਨਾ ਹਮੇਸ਼ਾ ਉਹ ਹੁੰਦੇ ਹਨ ਜੋ ਭਾਜਪਾ ਨਾਲ ਸਿਆਸੀ ਤੌਰ 'ਤੇ ਅਸਹਿਮਤ ਹਨ। ਇਹ ਜਾਂਚ ਨਹੀਂ, ਸਗੋਂ ਬਦਲੇ ਦੀ ਰਾਜਨੀਤੀ ਹੈ।" ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰੀ ਏਜੰਸੀਆਂ ਨੂੰ ਹਥਿਆਰ ਬਣਾਉਣਾ ਲੋਕਤੰਤਰ ਲਈ ਗੰਭੀਰ ਖਤਰਾ ਹੈ, ਜੋ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਛਾਪੇਮਾਰੀ ਨੂੰ 'ਆਪ' ਪੰਜਾਬ ਨੂੰ ਕੁਚਲਣ ਦੇ ਉਦੇਸ਼ ਨਾਲ "ਏਜੰਸੀਆਂ ਦੀ ਘੋਰ ਦੁਰਵਰਤੋਂ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਅਜਿਹੀਆਂ ਚਾਲਾਂ ਸਾਨੂੰ ਖਤਮ ਕਰਨ ਵਿੱਚ ਹਮੇਸ਼ਾ ਅਸਫਲ ਰਹੀਆਂ ਹਨ। ਇਹ ਸਾਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੀ ਅਸਲ ਰਾਸ਼ਟਰੀ ਵਿਰੋਧੀ ਧਿਰ ਅਤੇ ਭਾਜਪਾ ਦਾ ਅਸਲ ਬਦਲ ਹੈ।"

ਆਪ ਪੰਜਾਬ ਦੇ ਆਗੂਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪਾਰਟੀ ਨੇ "ਡਰ ਅਤੇ ਬਦਲੇ ਦੀ ਰਾਜਨੀਤੀ" ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਅਤੇ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ।

Have something to say? Post your comment

 
 
 
 

ਪੰਜਾਬ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਆਪ ਨੇ ਲਗਾਇਆ ਦੋਸ਼ ਏਜੰਸੀਆਂ ਦੀ ਦੁਰਵਰਤੋ ਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੇ ਕਣਕ ਦੇ ਖਰੀਦ ਨਿਯਮਾਂ ਵਿੱਚ ਪੰਜਾਬ ਨੂੰ ਹਰਿਆਣੇ ਦੇ ਬਰਾਬਰ ਦਿੱਤੀ ਢਿੱਲ- ਕਿਸਾਨ ਜਥੇਬੰਦੀਆਂ ਨੇ ਕੀਤਾ ਜਿੱਤ ਦਾ ਦਾਅਵਾ

ਬਾਬਾ ਇੰਦਰ ਸਿੰਘ ਬੁੱਢਾ ਦਲ ਘੋੜਿਆਂ ਦੇ ਜਥੇਦਾਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਅਨੁਸ਼ਾਸਨ, ਧੀਰਜ ਅਤੇ ਸਮਰਪਣ ਦੀ ਮਿਸਾਲ ਹੈ ਵਿਦਿਆਰਥੀਆਂ ਦੀ ਕਾਮਯਾਬੀ : ਛੀਨਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਹੀ ਕੈਦ ਰੱਖਣ ਦੀ ਕਵਾਇਦ ਸਰਕਾਰ ਦੀ ਘਬਰਾਹਟ ਦਾ ਨਤੀਜਾ : ਬਾਪੂ ਤਰਸੇਮ ਸਿੰਘ

ਸੁਖਬੀਰ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ- ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਵਿਰੋਧ ਨਾ ਕਰਨਾ ਹੋਰ ਵੀ ਚਿੰਤਾਜਨਕ