ਪੰਜਾਬ

ਖਾਲਸਾ ਕਾਲਜ ਵਿਖੇ ‘ਜੀਨੋਮ ਐਡੀਟਿੰਗ ਤਕਨਾਲੋਜੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 18, 2026 06:53 PM

ਅੰਮ੍ਰਿਤਸਰ-ਖਾਲਸਾ ਕਾਲਜ  ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਨੈਕਸਟਜ਼ਨ ਅਕੈਡਮੀ, ਨੋਇਡਾ ਦੇ ਸਹਿਯੋਗ ਨਾਲ ‘ ਸੀ. ਆਰ. ਆਈ. ਐੱਸ. ਪੀ. ਆਰ.-ਸੀ. ਏ. ਐੱਸ.-9: ਜੀਨੋਮ ਐਡੀਟਿੰਗ ਤਕਨਾਲੋਜੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਉਕਤ ਮਕਸਦ ਵਿਸ਼ੇ ਨਾਲ ਸਬੰਧਿਤ ਮਹੱਤਵਪੂਰਨ ਤਕਨੀਕਾਂ ਅਤੇ ਗਿਆਨ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਨਾ ਸੀ।

ਇਸ ਵਰਕਸ਼ਾਪ ਦੀ ਸ਼ੁਰੂਆਤ ਪ੍ਰਿੰ: ਡਾ. ਰੰਧਾਵਾ ਨੇ ਵਿਭਾਗ ਮੁੱਖੀ ਅਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਕਮਲਜੀਤ ਕੌਰ ਨਾਲ ਮਿਲ ਕੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। ਉਪਰੰਤ ਡਾ. ਕਮਲਜੀਤ ਕੌਰ ਨੇ ਪ੍ਰਿੰ: ਡਾ. ਰੰਧਾਵਾ, ਹੋਰਨਾਂ ਪਤਵੰਤਿਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਆਧੁਨਿਕ ਬਾਇਓਟੈਕਨਾਲੋਜੀ ਅਤੇ ਜੈਨੇਟਿਕ ਖੋਜ ’ਚ ਉਕਤ ਵਿਸ਼ੇ ‘ ਸੀ. ਆਰ. ਆਈ. ਐੱਸ. ਪੀ. ਆਰ.-ਸੀ. ਏ. ਐੱਸ.-9: ਤਕਨਾਲੋਜੀ ਦੀ ਧਾਰਨਾ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੇ ਦਵਾਈ, ਖੇਤੀਬਾੜੀ ਅਤੇ ਬਾਇਓਟੈਕਨਾਲੋਜੀ ’ਚ ਖੋਜ ਨੂੰ ਅਗਾਂਹ ਵਧਾਉਣ ’ਚ ਜੀਨੋਮ ਐਡੀਟਿੰਗ ਤਕਨਾਲੋਜੀਆਂ ਦੀ ਪਰਿਵਰਤਨਸ਼ੀਲ ਸੰਭਾਵਨਾ ’ਤੇ ਚਾਨਣਾ ਪਾਇਆ।

ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਉੱਭਰ ਰਹੀਆਂ ਸਿਹਤ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਗਿਆਨਕ ਸੋਚ ਅਤੇ ਖੋਜ-ਮੁਖੀ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਜਦਕਿ ਪ੍ਰਿੰ: ਡਾ. ਰੰਧਾਵਾ ਨੇ ਜੀਨ ਐਡੀਟਿੰਗ ਟੂਲਸ ਦੇ ਵੱਧ ਰਹੇ ਮਹੱਤਵ ਅਤੇ ਜੈਨੇਟਿਕ ਖੋਜ ’ਚ ਸ਼ੁੱਧਤਾ ਅਤੇ ਨਵੀਨਤਾ ਨੂੰ ਵਧਾਉਣ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ’ਤੇ ਜ਼ੋਰ ਦਿੱਤਾ।

ਇਸ ਦੌਰਾਨ ਡਾ. ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੌਰਾਨ ਤਕਨੀਕੀ ਸੈਸ਼ਨਾਂ ਦਾ ਸੰਚਾਲਨ, ਨੈਕਸਟਜ਼ੈਨ ਅਕੈਡਮੀ, ਨੋਇਡਾ ਤੋਂ ਬਾਇਓਮੈਡੀਕਲ ਸਾਇੰਟਿਸਟ ਡਾ. ਰਿਤਿਕਾ ਅਧਿਕਾਰੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਨੋਮ ਸੰਪਾਦਨ ਦੇ ਬੁਨਿਆਦੀ ਸਿਧਾਂਤਾਂ, ਸੀ. ਆਰ. ਆਈ. ਐੱਸ. ਪੀ. ਆਰ. ਪ੍ਰਣਾਲੀਆਂ ਦੀ ਖੋਜ ਅਤੇ ਕੁਦਰਤੀ ਭੂਮਿਕਾ ਤੋਂ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਦੂਜੇ ਦਿਨ ਮੈਡੀਕਲ ਖੋਜ, ਜੀਨ ਥੈਰੇਪੀ, ਖੇਤੀਬਾੜੀ ਅਤੇ ਬਿਮਾਰੀ ਮਾਡਲਿੰਗ ’ਚ ਸੀ. ਆਰ. ਆਈ. ਐੱਸ. ਪੀ. ਆਰ., ਸੀ. ਏ. ਐੱਸ.-9 ਦੇ ਉਪਯੋਗਾਂ ’ਤੇ ਕੇਂਦ੍ਰਿਤ ਚਰਚਾਵਾਂ ਸਨ। ਇਸ ਦੇ ਨਾਲ ਹੀ ਬੇਸ ਸੰਪਾਦਨ, ਪ੍ਰਾਈਮ ਸੰਪਾਦਨ, ਸੀ. ਆਰ. ਆਈ. ਐੱਸ. ਪੀ. ਆਰ. ਦਖਲਅੰਦਾਜ਼ੀ ਅਤੇ ਸੀ. ਆਰ. ਆਈ. ਐੱਸ. ਪੀ. ਆਰ. ਐਕਟੀਵੇਸ਼ਨ ਵਰਗੇ ਉੱਨਤ ਜੀਨੋਮ ਸੰਪਾਦਨ ਸਾਧਨਾਂ ਦੇ ਨਾਲ ਇਸ ਉੱਭਰ ਰਹੇ ਖੇਤਰ ’ਚ ਜੀਨੋਮ ਸੰਪਾਦਨ ਅਤੇ ਕਰੀਅਰ ਦੇ ਮੌਕਿਆਂ ਦੇ ਨੈਤਿਕ, ਸੁਰੱਖਿਆ ਅਤੇ ਰੈਗੂਲੇਟਰੀ ਪਹਿਲੂਆਂ ਨੂੰ ਵੀ ਉਜਾਗਰ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਸਾਇੰਸਜ਼ ਡੀਨ ਡਾ. ਹਰਵਿੰਦਰ ਕੌਰ ਸਿਹਤ, ਖੇਤੀਬਾੜੀ ਅਤੇ ਸਥਿਰਤਾ ’ਚ ਵਿਸ਼ਵਵਿਆਪੀ ਚੁਣੌਤੀਆਂ ਨੂੰ ਹੱਲ ਕਰਨ ’ਚ ਸੀ. ਆਰ. ਆਈ. ਐੱਸ. ਪੀ. ਆਰ. ਵਰਗੀਆਂ ਉੱਭਰ ਰਹੀਆਂ ਤਕਨਾਲੋਜੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ। ਇਸ ਮੌਕੇ ਡਾ. ਮੁਕੇਸ਼ ਚੰਦਰ, ਡਾ. ਹਰਮਨਪ੍ਰੀਤ ਕੌਰ, ਡਾ. ਨੇਹਾ ਖੋਸਲਾ, ਡਾ. ਪ੍ਰਿਯੰਕਾ ਗੁਪਤਾ, ਡਾ. ਪ੍ਰਦੀਪ ਕੌਰ, ਡਾ. ਸੁਖਜਸ਼ਨਪ੍ਰੀਤ ਸਿੰਘ, ਪ੍ਰੋ. ਸ਼ੀਤਲ, ਪ੍ਰੋ. ਸਤਿੰਦਰ ਕੌਰ, ਪ੍ਰੋ. ਰਵਿੰਦਰ ਸਿੰਘ, ਡਾ. ਜਸਪ੍ਰੀਤ ਸਿੰਘ ਆਦਿ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ -ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

328 ਸਰੂਪ ਮਾਮਲੇ ਵਿੱਚ ਪੰਜਾਬ ਪੁਲਿਸ ਆਪਣੇ ਢੰਗ ਨਾਲ ਤਫਤੀਸ਼ ਕਰਕੇ ਕੇਸ ਨੂੰ ਅੰਜਾਮ ਤੱਕ ਪਹੁੰਚਾਵੇ--ਵਡਾਲਾ/ ਛੋਟੇਪੁਰ

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ: ਡਾ. ਅਮਰਪਾਲ

ਕਾਤਿਲਾਂ ਦੇ ਨਾਲ ਜਾਮ ਟਕਰਾਉਣ ਵਾਲੇ ਹੀ ਪੰਜਾਬ ਵਿੱਚ ਨਸ਼ੇ ਵੇਚ ਰਹੇ ਸਨ, ਇਹ ਲੋਕ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ-ਭਗਵੰਤ ਸਿੰਘ ਮਾਨ