ਨੈਸ਼ਨਲ

ਤਖ਼ਤ ਪਟਨਾ ਸਾਹਿਬ ਲਈ ਕੀਤੇ ਚਹੁੰਮੁੱਖੀ ਵਿਕਾਸ ਲਈ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਸਦਾ ਯਾਦ ਰੱਖਿਆ ਜਾਵੇਗਾ: ਗੁਰਵਿੰਦਰ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 18, 2026 07:37 PM

ਨਵੀਂ ਦਿੱਲੀ-ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਸੁਮਿਤ ਸਿੰਘ ਕਲਸੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਨੀਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਤੌਰ ‘ਤੇ ਰਹਿੰਦੇ ਸਿੱਖ ਕੌਮ ਅਤੇ ਤਖ਼ਤ ਪਟਨਾ ਸਾਹਿਬ ਲਈ ਜਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਹਨ, ਸ਼ਾਇਦ ਕੋਈ ਸਿੱਖ ਮੁੱਖ ਮੰਤਰੀ ਵੀ ਨਾ ਕਰ ਸਕਦਾ ਸੀ, ਜਿਸ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਨੀਤਿਸ਼ ਕੁਮਾਰ ਜੀ ਰਾਜ ਸਭਾ ਮੈਂਬਰ ਦੇ ਤੌਰ ‘ਤੇ ਵੀ ਸਿੱਖ ਕੌਮ ਅਤੇ ਤਖ਼ਤ ਪਟਨਾ ਸਾਹਿਬ ਵਿੱਚ ਸੰਗਤ ਦੀ ਸੁਵਿਧਾ ਲਈ ਨਵੇਂ ਪ੍ਰੋਜੈਕਟ ਲਿਆ ਕੇ ਵਿਕਾਸ ਨੂੰ ਹੋਰ ਅੱਗੇ ਵਧਾਉਣਗੇ। ਉਨ੍ਹਾਂ ਨੇ ਦੱਸਿਆ ਕਿ ਨੀਤਿਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਅਹੁਦਾ ਮਿਲਿਆ ਹੈ, ਇਸ ਲਈ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹਨ ਅਤੇ ਸੰਗਤ ਦੀ ਸੁਵਿਧਾ ਲਈ ਜੋ ਵੀ ਕੰਮ ਉਨ੍ਹਾਂ ਦੇ ਧਿਆਨ ਵਿੱਚ ਆਏਗਾ, ਪ੍ਰਬੰਧਕ ਉਨ੍ਹਾਂ ਨੂੰ ਦੱਸਣਗੇ ਅਤੇ ਉਹ ਕੰਮ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।

Have something to say? Post your comment

 
 
 
 

ਨੈਸ਼ਨਲ

ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1.54 ਲੱਖ ਮੀਟਰਕ ਟਨ ਕਣਕ ਦੀ ਆਮਦ, 97 ਹਜ਼ਾਰ ਮੀਟਰਕ ਟਨ ਦੀ ਖਰੀਦ

ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਵਸ 'ਤੇ ਦਿੱਤੀਆਂ ਵਧਾਈਆਂ 

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਰਬੀ ਵਿਖੇ ਸਾਲਾਨਾ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਹੋਏ ਸੰਪੂਰਨ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਦਾ ਇਰਾਦਾ ਸ਼ੱਕੀ, ਮਹਿਲਾ ਰਾਖਵਾਂਕਰਨ ਬਿੱਲ ਇੱਕ ਸਿਆਸੀ ਚਾਲ- ਮੀਤ ਹੇਅਰ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ