ਪੰਜਾਬ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੌਮੀ ਮਾਰਗ ਬਿਊਰੋ | April 18, 2026 07:31 PM

ਚੰਡੀਗੜ੍ਹ- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿਭਾਗੀ ਬਜਟ ਅਤੇ ਹੋਰ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪੜੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਸਾਕਾਰ: ਬਲਤੇਜ ਪੰਨੂ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ -ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

328 ਸਰੂਪ ਮਾਮਲੇ ਵਿੱਚ ਪੰਜਾਬ ਪੁਲਿਸ ਆਪਣੇ ਢੰਗ ਨਾਲ ਤਫਤੀਸ਼ ਕਰਕੇ ਕੇਸ ਨੂੰ ਅੰਜਾਮ ਤੱਕ ਪਹੁੰਚਾਵੇ--ਵਡਾਲਾ/ ਛੋਟੇਪੁਰ