ਪੰਜਾਬ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ -ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 18, 2026 07:12 PM

ਅੰਮ੍ਰਿਤਸਰ-ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ। ਅੱਜ ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਸ. ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।
ਇਸੇ ਦੌਰਾਨ ਰਾਜਪਾਲ ਸ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਰਾਜਪਾਲ ਸ. ਗੁਰਮੀਤ ਸਿੰਘ ਨਾਲ ਪੁੱਜੇ ਏਡੀਸੀ ਅਮਿਤ ਸ੍ਰੀਵਾਸਤਵ, ਏਆਈਜੀ ਸ. ਜਗਜੀਤ ਸਿੰਘ ਵਾਲੀਆ, ਏਡੀਸੀਪੀ ਸ. ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਸਾਕਾਰ: ਬਲਤੇਜ ਪੰਨੂ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

328 ਸਰੂਪ ਮਾਮਲੇ ਵਿੱਚ ਪੰਜਾਬ ਪੁਲਿਸ ਆਪਣੇ ਢੰਗ ਨਾਲ ਤਫਤੀਸ਼ ਕਰਕੇ ਕੇਸ ਨੂੰ ਅੰਜਾਮ ਤੱਕ ਪਹੁੰਚਾਵੇ--ਵਡਾਲਾ/ ਛੋਟੇਪੁਰ

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ: ਡਾ. ਅਮਰਪਾਲ