ਧਰਮ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 18, 2026 07:18 PM

ਅੰਮ੍ਰਿਤਸਰ-ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਲਈ ਪੇ੍ਰਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਧਰਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ