ਪੰਜਾਬ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 18, 2026 07:31 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬੜੇ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਹੋਰ ਕਿਹਾ ਕਿ ਜੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਰਕਾਰ ਪੱਧਰ 'ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਬੱਚਿਆਂ ਦੇ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਵਾਂ ਨੂੰ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਇਹ ਸੇਵਾ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

ਮੰਤਰੀ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਭਵਿੱਖ ਵਿੱਚ ਵੀ ਲੋੜ ਅਨੁਸਾਰ ਢੁਕਵੇਂ ਫੈਸਲੇ ਕੀਤੇ ਜਾਣਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ -ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

328 ਸਰੂਪ ਮਾਮਲੇ ਵਿੱਚ ਪੰਜਾਬ ਪੁਲਿਸ ਆਪਣੇ ਢੰਗ ਨਾਲ ਤਫਤੀਸ਼ ਕਰਕੇ ਕੇਸ ਨੂੰ ਅੰਜਾਮ ਤੱਕ ਪਹੁੰਚਾਵੇ--ਵਡਾਲਾ/ ਛੋਟੇਪੁਰ

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ: ਡਾ. ਅਮਰਪਾਲ

ਖਾਲਸਾ ਕਾਲਜ ਵਿਖੇ ‘ਜੀਨੋਮ ਐਡੀਟਿੰਗ ਤਕਨਾਲੋਜੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ