ਨੈਸ਼ਨਲ

ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1.54 ਲੱਖ ਮੀਟਰਕ ਟਨ ਕਣਕ ਦੀ ਆਮਦ, 97 ਹਜ਼ਾਰ ਮੀਟਰਕ ਟਨ ਦੀ ਖਰੀਦ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | April 18, 2026 09:14 PM

ਸਰਦੂਲਗੜ੍ਹ/ਮਾਨਸਾ-ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਬਾਰੇ ਜ਼ਮੀਨੀ ਪੱਧਰ ਉਤੇ ਨਿਰੀਖਣ ਕਰ ਰਹੇ ਹਨ ਅਤੇ ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਛੁੱਟੀ ਵਾਲੇ ਦਿਨ ਵੀ ਸਰਦੂਲਗੜ੍ਹ ਸਬ ਡਵੀਜ਼ਨ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ।

ਇਸ ਦੌਰੇ ਦੌਰਾਨ ਡੀਸੀ ਨਵਜੋਤ ਕੌਰ ਨੇ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਝੁਨੀਰ ਅਤੇ ਫੱਤਾ ਮਾਲੋਕਾ ਅਨਾਜ ਮੰਡੀਆਂ ਦੇ ਦੌਰੇ ਮੌਕੇ ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 54 ਹਜ਼ਾਰ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 97 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ 33 ਹਜ਼ਾਰ ਮੀਟਰਕ ਟਨ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਸਮੇਤ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖੁਦ ਜਾਂਚ ਕੀਤੀ। ਉਨ੍ਹਾਂ ਨੇ ਅਨਾਜ ਮੰਡੀਆਂ ਦੇ ਦਾਖਲਾ ਗੇਟਾਂ 'ਤੇ ਸਥਾਪਿਤ ਫਸਟ ਏਡ (ਮੁੱਢਲੀ ਸਹਾਇਤਾ) ਕੇਂਦਰਾਂ, ਪੀਣ ਲਈ ਸਾਫ਼ ਅਤੇ ਠੰਢੇ ਪਾਣੀ ਦੇ ਪ੍ਰਬੰਧ, ਗੁਸਲਖਾਨਿਆਂ ਦੀ ਨਿਯਮਤ ਸਫ਼ਾਈ ਦੇ ਪ੍ਰਬੰਧ ਵੀ ਦੇਖੇ।

ਕੁਝ ਢੇਰੀਆਂ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਨਾਲੋਂ ਵੱਧ ਪਾਏ ਜਾਣ 'ਤੇ ਉਨ੍ਹਾਂ ਕਿਹਾ ਕਿ ਇੱਕ-ਦੋ ਦਿਨ ਦੀ ਤੇਜ਼ ਧੁੱਪ ਤੋਂ ਬਾਅਦ ਜਿਵੇਂ ਹੀ ਨਮੀ ਘਟੇਗੀ, ਤੁਰੰਤ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਮੁਸ਼ਕਿਲਾਂ ਦਾ ਫੌਰੀ ਹੱਲ ਕੀਤਾ ਜਾਵੇ।

ਇਸ ਮੌਕੇ ਹਾਜ਼ਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਹੋ ਰਹੀ ਖਰੀਦ ਕਾਰਨ ਉਹ ਬੇਹੱਦ ਖੁਸ਼ ਹਨ।

Have something to say? Post your comment

 
 
 
 

ਨੈਸ਼ਨਲ

ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਵਸ 'ਤੇ ਦਿੱਤੀਆਂ ਵਧਾਈਆਂ 

ਤਖ਼ਤ ਪਟਨਾ ਸਾਹਿਬ ਲਈ ਕੀਤੇ ਚਹੁੰਮੁੱਖੀ ਵਿਕਾਸ ਲਈ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਸਦਾ ਯਾਦ ਰੱਖਿਆ ਜਾਵੇਗਾ: ਗੁਰਵਿੰਦਰ ਸਿੰਘ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਰਬੀ ਵਿਖੇ ਸਾਲਾਨਾ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਹੋਏ ਸੰਪੂਰਨ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਦਾ ਇਰਾਦਾ ਸ਼ੱਕੀ, ਮਹਿਲਾ ਰਾਖਵਾਂਕਰਨ ਬਿੱਲ ਇੱਕ ਸਿਆਸੀ ਚਾਲ- ਮੀਤ ਹੇਅਰ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਦਸਤਾਰਾਂ ਦਾ ਲੰਗਰ: ਅਤਲਾ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

13 ਸਿੰਘਾਂ ਦੀ ਸ਼ਹਾਦਤ ਅਤੇ ਖਾਲਸਾ ਸਾਜਨਾ ਦਿਵਸ ਵੈਸਾਖੀ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਸ਼੍ਰੀ ਅੰਮ੍ਰਿਤਸਰ ਵਿਖ਼ੇ ਸਜਾਏ ਗਏ

ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ