ਪੰਜਾਬ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਸਾਕਾਰ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | April 18, 2026 09:20 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41, 850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60, 000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35, 058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ 'ਤੇ ਜ਼ਮੀਨੀ ਪੱਧਰ 'ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ 'ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ 'ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। 'ਰੰਗਲਾ ਪੰਜਾਬ' ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ -ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

328 ਸਰੂਪ ਮਾਮਲੇ ਵਿੱਚ ਪੰਜਾਬ ਪੁਲਿਸ ਆਪਣੇ ਢੰਗ ਨਾਲ ਤਫਤੀਸ਼ ਕਰਕੇ ਕੇਸ ਨੂੰ ਅੰਜਾਮ ਤੱਕ ਪਹੁੰਚਾਵੇ--ਵਡਾਲਾ/ ਛੋਟੇਪੁਰ