BREAKING NEWS
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਸੁਨੀਲ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ

ਕੌਮੀ ਮਾਰਗ ਬਿਊਰੋ | April 19, 2026 08:57 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।
ਇਸ ਸਬੰਧੀ ਆਪਣੇ ਇਕ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ "ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿਲ 2026 ਨੂੰ ਪ੍ਰਵਾਨਗੀ ਦੇਣ ਲਈ ਬਹੁਤ ਬਹੁਤ ਧੰਨਵਾਦ। ਇਸ ਕਾਨੂੰਨ ਦੇ ਬਣਨ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਕਰਨ ਵਾਲਿਆਂ ਨੂੰ ਹੁਣ ਸਖਤ ਸਜਾਵਾਂ ਮਿਲਣਗੀਆਂ। ਅਸੀਂ ਇਹ ਵੀ ਆਸ ਕਰਦੇ ਹਾਂ ਕਿ ਸਾਰੇ ਧਰਮਾਂ ਨਾਲ ਸੰਬੰਧਿਤ ਬੇਅਦਬੀਆਂ ਰੋਕਣ ਲਈ ਜੋ ਕਾਨੂੰਨ ਦਾ ਖਰੜਾ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਹੈ, ਪੰਜਾਬ ਸਰਕਾਰ ਉਹ ਵੀ ਛੇਤੀ ਵਿਧਾਨ ਸਭਾ ਵਿੱਚ ਲੈ ਕੇ ਆਵੇ ਤਾਂ ਜੋ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਣ ਸਕੇ।"
ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕਾਨੂੰਨ ਪਾਸ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਦੇਣ ਦਾ ਰਾਹ ਪੱਧਰਾ ਹੋ ਗਿਆ ਪਰ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਉਸ ਕਾਨੂੰਨ ਦੇ ਖਰੜੇ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਲਿਆਊਣ ਲਈ ਕਿਹਾ ਹੈ ਜਿਸ ਨੂੰ ਪਿੱਛਲੇ ਸਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਚਾਰ ਲਈ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਾਣ ਪ੍ਰਤਿਸਿਠਤ ਮੂਰਤੀਆਂ ਅਤੇ ਹਿੰਦੂ ਧਰਮ ਸਮੇਤ ਸਾਰੇ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਵੀ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਸਮਾਜ ਵਿਚ ਵੰਡ ਪਾਊ ਤਾਕਤਾਂ ਪਿੱਛਲੇ ਸਮੇਂ ਵਿਚ ਅਜਿਹੀਆਂ ਕੋਝੀਆਂ ਹਰਕਤਾਂ ਕਰਦੀਆਂ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਉਕਤ ਕਾਨੂੰਨ ਨੂੰ ਵੀ ਜਲਦ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ, ਜਿਸ ਦੀ ਮੰਗ ਸਰਵ ਧਰਮ ਸਮਾਜ ਵੱਲੋਂ ਕੀਤੀ ਜਾ ਰਹੀ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਕੀਤਾ ਲਾਗੂ - ਉਮਰ ਕੈਦ ਦੀ ਵਿਵਸਥਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਸਰਹੱਦੀ ਖੇਤਰ ਵਿਚ ਧਰਮ ਪਰਿਵਰਤਨ ਲਹਿਰ ਨੂੰ ਟੱਕਰ ਦੇ ਰਹੀ ਹੈ ਗੁਰੂ ਨਾਨਕ ਵੈਲਫੇਅਰ ਸੁਸਾਇਟੀ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ