BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਪੰਜਾਬ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 20, 2026 09:08 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

 

Have something to say? Post your comment

 
 
 
 

ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ 'ਸਾਬੋਤਾਜ' ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ

ਪੰਜਾਬ ਸਰਕਾਰ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਦਾ ਨੋਟੀਫਿਕੇਸ਼ਨ ਜਾਰੀ ਕੀਤਾ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਪਾਕਿਸਤਾਨ ਤੋਂ ਪਰਤਿਆ ਜੱਥਾ ਜਥੇ ਜਥੇ ਲਈ ਪਾਕ ਵਿੱਚ ਹੋਏ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਜਥੇਦਾਰ ਸੁਰਜੀਤ ਸਿੰਘ ਤੁਗਲਵਾਲ

ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਮਨ ਮੋਹਿਆ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ