BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਪੰਜਾਬ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | April 20, 2026 07:16 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ, ; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ 'ਵੀਅਰ ਵੈੱਲ' ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕੇ ਲਾ ਲਏ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ 'ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।

ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।

ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।

 

Have something to say? Post your comment

 
 
 
 

ਪੰਜਾਬ

ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ 'ਸਾਬੋਤਾਜ' ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ

ਪੰਜਾਬ ਸਰਕਾਰ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਦਾ ਨੋਟੀਫਿਕੇਸ਼ਨ ਜਾਰੀ ਕੀਤਾ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਪਾਕਿਸਤਾਨ ਤੋਂ ਪਰਤਿਆ ਜੱਥਾ ਜਥੇ ਜਥੇ ਲਈ ਪਾਕ ਵਿੱਚ ਹੋਏ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਜਥੇਦਾਰ ਸੁਰਜੀਤ ਸਿੰਘ ਤੁਗਲਵਾਲ

ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਮਨ ਮੋਹਿਆ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ