BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਪੰਜਾਬ

ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਮਨ ਮੋਹਿਆ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | April 20, 2026 07:17 PM

ਅੰਮ੍ਰਿਤਸਰ -ਸ਼ਹਿਰ ਦੀ ਠਾਕੁਰ ਸਿੰਘ ਆਰਟ ਗੈਲਰੀ ਵਿਖੇ ਸ੍ਰ ਜਸਵੰਤ ਸਿੰਘ ਵਲੋ ਅਧਿਆਤਮਕ ਚਿੱਤਰ ਪ੍ਰਦਰਸ਼ਨੀ ਅੰਤਰਾਲ ਯਾਤਰਾ ਲਗਾਈ ਗਈ। ਇਸ ਚਿੱਤਰ ਪ੍ਰਦਰਸ਼ਨੀ ਵਿਚ ਉੱਘੇ ਕਲਾਕਾਰ ਸ੍ਰ ਜਸੰਵਤ ਸਿੰਘ ਦੁਆਰਾ ਤਿਆਰ ਪੇਟਿੰਗ ਬੇਹਦ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਜਸਵੰਤ ਸਿੰਘ ਨੇ ਕਿਹਾ ਕਿ ਉਹ ਹਮੇਸ਼ਾਂ ਗੁਰਬਾਣੀ ਤੇ ਗੁਰਮਤਿ ਦੀ ਫਿਲਾਸਫੀ ਨੂੰ ਕੈਨਵੈਸ ਤੇ ਚਿਤਰਣ ਦਾ ਯਤਨ ਕਰਦੇ ਹਨ। ਗੁਰਮਤਿ ਦੀ ਦਾਤ ਉਨਾਂ ਨੂੰ ਵਿਰਸੇ ਵਿਚ ਮਿਲੀ ਹੈ ਜਿਸ ਕਾਰਨ ਕੁਦਰਤੀ ਤੌਰ ਤੇ ਹੀ ਰੰਗ ਤੇ ਗੁਰਮਤਿ ਦਾ ਸੁਮੇਲ ਹੋ ਜਾਂਦਾ ਹੈ। ਆਪਣੇ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰ ਜਸਵੰਤ ਸਿੰਘ ਨੇ ਕਿਹਾ ਕਿ ਜਦ ਪੰਥ ਸ੍ਰੀ ਗੁਰੂ ਨਾਨਕ ਸਾਹਿਬ ਦਾ 500 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਸੀ ਤਾਂ ਉਹ ਹਾਲੇ ਮਿਡਲ ਕਲਾਸ ਦੀ ਪੜਾਈ ਕਰਦੇ ਸਨ ਤੇ ਉਨਾਂ ਗੁਰੂ ਨਾਨਕ ਸਾਹਿਬ ਦਾ ਪਹਿਲਾ ਕੰਧ ਚਿੱਤਰ ਪਿੰਡ ਦੇ ਗੁਰੂ ਘਰ ਦੀ ਕੰਧ ਤੇ ਚਿੱਤਰਿਆ ਸੀ।ਅੱਜ ਤਕ ਉਹ ਹਜਾਰਾਂ ਚਿੱਤਰ ਤਿਆਰ ਕਰ ਚੁੱਕੇ ਹਨ ਤੇ ਦੇਸ਼ ਵਿਦੇਸ਼ ਵਿਚ ਅਨਗਿਣਤ ਚਿੱਤਰ ਪ੍ਰਦਰਸ਼ਨੀਆਂ ਲਗਾ ਚੁੱਕੇ ਹਨ।ਸ਼ਬਦ ਤੇ ਰੰਗ ਦਾ ਸੁਮੇਲ ਹੀ ਚਿੱਤਰ ਦੀ ਸ਼ੋਭਾ ਵਧਾਉਦਾ ਹੈ। ਉਨਾਂ ਦਸਿਆ ਕਿ ਭਾਰਤੀ ਨੌਜਵਾਨਾਂ ਨਾਲੋ ਵਿਦੇਸ਼ੀ ਨੌਜਵਾਨ ਖਾਸਕਰ ਲੜਕੀਆਂ ਚਿੱਤਰਕਲਾ ਵਿਚ ਬੇਹਦ ਮੁਹਾਰਤ ਰਖਦੀਆਂ ਹਨ। ਸਿੱਖ ਆਰਟ ਵਿਚ ਗੁਰੂ ਸਾਹਿਬਾਨ ਤੇ ਗੁਰਬਾਣੀ ਦੇ ਨਾਲ ਨਾਲ ਗੁਰਮਤਿ ਫਿਲਾਸਫੀ ਤੇ ਕੰਮ ਕਰਨਾ ਵਿਦੇਸ਼ੀ ਸਿੱਖ ਨੌਜਵਾਨਾ ਨੂੰ ਚੰਗਾ ਲਗਦਾ ਹੈ। ਉਨਾਂ ਕਿਹਾ ਕਿ ਕੈਨਵੈਸ ਤੇ ਜਦ ਕੋਈ ਚਿੱਤਰ ਉਕਰਿਆ ਜਾਂਦਾ ਹੈ ਤਾਂ ਪਹਿਲਾਂ ਉਸ ਬਾਰੇ ਮਨ ਨਾਲ ਵਿਚਾਰ ਹੁੰਦੀ ਹੈ ਤੇ ਇਹ ਵਿਚਾਰ ਹੀ ਚਿੱਤਰ ਦੀ ਖੂਬਸੂਰਤੀ ਨਿਖਾਰਦੀ ਹੈ। ਸ਼ਹਿਰ ਵਾਸੀਆਂ ਦੇ ਵਿਚ ਸ੍ਰ ਜਸਵੰਤ ਸਿੰਘ ਦੇ ਤਿਆਰ ਚਿੱਤਰਾਂ ਨੂੰ ਦੇਖਣ ਨੂੰ ਲੈ ਕੇ ਬੇਹਦ ਉਤਸਾਹ ਹੈ। ਉਨਾਂ ਕਿਹਾ ਕਿ ਚਿੱਤਰ ਪ੍ਰਦਰਸ਼ਨੀ ਧਰਮ ਪ੍ਰਚਾਰ ਦਾ ਸਭ ਤੋ ਸੌਖਾ ਸਾਧਨ ਹੈ ਜਿਸ ਰਾਹੀ ਤੁਸੀ ਕੁਝ ਪਲਾਂ ਵਿਚ ਸੈਕੜੇ ਕਿਤਾਬਾਂ ਜਿੰਨਾ ਗਿਆਨ ਦੇ ਸਕਦੇ ਹੋ।

Have something to say? Post your comment

 
 
 
 

ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ 'ਸਾਬੋਤਾਜ' ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ

ਪੰਜਾਬ ਸਰਕਾਰ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਦਾ ਨੋਟੀਫਿਕੇਸ਼ਨ ਜਾਰੀ ਕੀਤਾ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਪਾਕਿਸਤਾਨ ਤੋਂ ਪਰਤਿਆ ਜੱਥਾ ਜਥੇ ਜਥੇ ਲਈ ਪਾਕ ਵਿੱਚ ਹੋਏ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਜਥੇਦਾਰ ਸੁਰਜੀਤ ਸਿੰਘ ਤੁਗਲਵਾਲ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ