BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਨੈਸ਼ਨਲ

ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

ਕੌਮੀ ਮਾਰਗ ਬਿਊਰੋ | April 20, 2026 07:26 PM

ਪੁਡੂਚੇਰੀ- ਪੁਡੂਚੇਰੀ ਕੇਂਦਰੀ ਸਾਸ਼ਤ ਪ੍ਰਦੇਸ਼ ਦੇ ਉਪ-ਰਾਜਪਾਲ ਕੇ. ਕੈਲਾਸ਼ਨਾਥਨ ਨੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਉੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤ ਨਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਡੂਚੇਰੀ, ਚੇਨਈ ਅਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਜਿਸ ਨਾਲ ਗਹਿਰੀ ਆਤਮਿਕਤਾ ਅਤੇ ਸਾਂਝੀ ਸਦਭਾਵਨਾ ਦਾ ਧਾਰਮਿਕ ਮਾਹੌਲ ਬਣਿਆ ਹੋਇਆ ਸੀ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਉਪ-ਰਾਜਪਾਲ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਸਿੱਖ ਕੌਮ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਦਾ ਜ਼ਿਕਰ ਕਰਦਿਆਂ ਸਿੱਖਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਿੱਖ ਕੌਮ ਦੀ ਸ਼ਾਨਦਾਰ ਵਿਰਾਸਤ, ਬਲਿਦਾਨਾਂ, ਸੇਵਾ ਭਾਵਨਾ ਅਤੇ ਦੇਸ਼ ਭਲਾਈ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸੇਵਾ ਅਤੇ ਲੰਗਰ ਵਰਗੇ ਸਿੱਖ ਸਿਧਾਂਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਇਸ ਪ੍ਰਥਾ ਨੂੰ ਨਿਸ਼ਕਾਮ ਸੇਵਾ ਅਤੇ ਸਮਾਜਿਕ ਸਮਾਨਤਾ ਦੀ ਸਦੀਵੀ ਉਦਾਹਰਨ ਦੱਸਿਆ ਜੋ ਸਮਾਜ ਨੂੰ ਲਗਾਤਾਰ ਪ੍ਰੇਰਿਤ ਕਰਦੇ ਹਨ।
ਗੁਰਦੁਆਰਾ ਪ੍ਰਬੰਧਕਾਂ ਨੇ ਉਪ-ਰਾਜਪਾਲ ਦਾ ਤਹਿ-ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਰਿਵਾਇਤੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਜਿਸ ਵਿੱਚ ਸ੍ਰੀ ਜਪੁਜੀ ਸਾਹਿਬ ਦਾ ਤਾਮਿਲ ਅਨੁਵਾਦ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਪਵਿੱਤਰ ਬਾਣੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਮਾਡਲ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਖ ਕੌਮ ਵੱਲੋਂ ਦਿੱਤੇ ਜਾਂਦੇ ਸਨਮਾਨ ਦਾ ਪ੍ਰਤੀਕ ‘ਸਿਰੋਪਾਓ’ ਵੀ ਭੇਟ ਕੀਤਾ ਗਿਆ।
ਸਾਦਗੀ, ਭਰਾਤਰੀਭਾਵ ਅਤੇ ਇੱਕਮਿੱਕਤਾ ਦਾ ਪ੍ਰਗਟਾਵਾ ਕਰਦਿਆਂ ਉਪ-ਰਾਜਪਾਲ ਨੇ ਸੰਗਤ ਦੇ ਨਾਲ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਵੀ ਛਕਿਆ।
ਸਿੱਖ ਸੰਗਤ ਨੇ ਉਪ-ਰਾਜਪਾਲ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਉਨ੍ਹਾਂ ਵੱਲੋਂ ਲਗਾਤਾਰ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ ਜਿਨ੍ਹਾਂ ਵਿੱਚ ਹਰਸਰਨ ਸਿੰਘ, ਸਕੱਤਰ ਪਾਂਡੀਚੇਰੀ ਗੁਰਦੁਆਰਾ ਸਾਹਿਬ, ਰਾਜਿੰਦਰ ਸਿੰਘ ਭਸੀਨ, ਪ੍ਰਧਾਨ ਗੁਰੂ ਨਾਨਕ ਕਾਲਜ, ਚੇਨਈ, ਸੁਰਜੀਤ ਸਿੰਘ ਮਦਾਨ, ਡਾਇਰੈਕਟਰ, ਯੂਨਾਈਟਿਡ ਸਿੱਖਸ ਤਾਮਿਲਨਾਡੂ, ਜਸਬੀਰ ਸਿੰਘ ਭਸੀਨ, ਮੈਂਬਰ, ਭਾਈ ਮਰਦਾਨਾ ਜੀ ਕੀਰਤਨੀ ਜਥਾ, ਜਸਬੀਰ ਸਿੰਘ ਨਰੂਲਾ, ਜਾਇੰਟ ਸਕੱਤਰ, ਗੁਰਪ੍ਰਤਾਪ ਸਿੰਘ, ਓਂਕਾਰ ਸਿੰਘ ਅਤੇ ਪਰਮਜੀਤ ਸਿੰਘ, ਮੈਂਬਰ, ਸ੍ਰੀ ਗੁਰੂ ਨਾਨਕ ਸਤਸੰਗ ਸਭਾ, ਟੀ. ਨਗਰ, ਚੇਨਈ ਵੀ ਸ਼ਾਮਲ ਸਨ।

Have something to say? Post your comment

 
 
 
 

ਨੈਸ਼ਨਲ

ਕਾਂਗਰਸ ਨੇ ਮੁੱਖ ਮੰਤਰੀ ਫੜਨਵੀਸ ਨੂੰ ਮਹਿਲਾ ਰਾਖਵੇਂਕਰਨ 'ਤੇ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੱਤੀ

ਦਿੱਲੀ ਕਮੇਟੀ ਧਰਮ ਪ੍ਰਚਾਰ ਮੁੱਖੀ ਵਲੋਂ ਅੰਮ੍ਰਿਤ ਸੰਚਾਰ ਨੂੰ ਫ੍ਰੀ ਕਹਿਣਾ ਮੰਦਭਾਗਾ ਅਤੇ ਗਹਿਰੀ ਚੋਟ ਪਹੁੰਚਾਣ ਵਾਲਾ:- ਪਰਮਜੀਤ ਸਿੰਘ ਵੀਰਜੀ

ਪੇਡ ਲੰਗਰ ਸੇਵਾ ਨਾਲ ਲੰਗਰ ਦੇ ਮੂਲ ਸਿਧਾਂਤ ਨੂੰ ਵੱਜ ਰਹੀ ਹੈ ਭਾਰੀ ਸੱਟ: ਭਾਈ ਸ਼ੁਭਦੀਪ ਸਿੰਘ

ਸਰੀ ਦੀ ਵਿਸਾਖੀ ਪਰੇਡ ਲਈ ਅੰਦਾਜ਼ਨ 450,000 ਲੋਕ ਸ਼ਾਮਲ ਹੋਏ

ਦੇਸ਼ ਦੀ ਸੰਸਦ ਵਿੱਚ ਤ੍ਰਿਣਮੂਲ ਕਾਂਗਰਸ ਦਾ ਮਹਿਲਾ ਵਿਰੋਧੀ ਚਿਹਰਾ ਬੇਨਕਾਬ: ਪ੍ਰਧਾਨ ਮੰਤਰੀ ਮੋਦੀ

ਦੋਹਰੀ ਨਾਗਰਿਕਤਾ ਮਾਮਲਾ: ਰਾਹੁਲ ਗਾਂਧੀ ਵੱਲੋਂ 20 ਅਪ੍ਰੈਲ ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਸੰਭਾਵਨਾ

ਸਰਕਾਰ ਦੇਸ਼ 'ਤੇ ਗ਼ੈਰ-ਲੋਕਤੰਤਰੀ ਢੰਗ ਨਾਲ ਹੱਦਬੰਦੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ: ਸੁਪ੍ਰੀਆ ਸ਼੍ਰੀਨਾਤੇ

ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1.54 ਲੱਖ ਮੀਟਰਕ ਟਨ ਕਣਕ ਦੀ ਆਮਦ, 97 ਹਜ਼ਾਰ ਮੀਟਰਕ ਟਨ ਦੀ ਖਰੀਦ

ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਵਸ 'ਤੇ ਦਿੱਤੀਆਂ ਵਧਾਈਆਂ 

ਤਖ਼ਤ ਪਟਨਾ ਸਾਹਿਬ ਲਈ ਕੀਤੇ ਚਹੁੰਮੁੱਖੀ ਵਿਕਾਸ ਲਈ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਸਦਾ ਯਾਦ ਰੱਖਿਆ ਜਾਵੇਗਾ: ਗੁਰਵਿੰਦਰ ਸਿੰਘ