BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਪੰਜਾਬ

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਕੌਮੀ ਮਾਰਗ ਬਿਊਰੋ | April 20, 2026 08:46 PM

ਚੰਡੀਗੜ੍ਹ-ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।

ਅੱਜ ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈ, ਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਲੱਖਣ ਅਨੁਭਵ ਸੀ ਕਿਉਂਕਿ ਉਨ੍ਹਾਂ ਨੂੰ ਨੀਦਰਲੈਂਡ ਦੇ ਗ੍ਰੀਨਹਾਊਸ ਅਤੇ ਨਿਯੰਤਰਿਤ-ਵਾਤਾਵਰਣ ਖੇਤੀ ਦੇ ਵਿਸ਼ਵ ਪ੍ਰਸਿੱਧ ਈਕੋਸਿਸਟਮ ਨਾਲ ਜਾਣੂ ਕਰਵਾਇਆ, ਜਿੱਥੇ ਤਕਨਾਲੋਜੀ, ਖੋਜ, ਸਿੱਖਿਆ, ਉਦਯੋਗ ਅਤੇ ਸਰਕਾਰ ਦੇ ਸਹਿਯੋਗੀ ਯਤਨਾਂ ਨੇ ਰਵਾਇਤੀ ਖੇਤੀ ਨੂੰ ਉੱਚ-ਉਤਪਾਦਕਤਾ ਵਾਲੀ ਅਤੇ ਟਿਕਾਊ ਖੇਤੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਗ੍ਰੀਨਹਾਊਸ ਅਤੇ ਉੱਨਤ ਇਨਡੋਰ ਖੇਤੀ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਸ਼ਾਮਲ ਹੈ, ਜੋ ਕਿ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਫਸਲਾਂ ਦੀ ਪੈਦਾਵਾਰ ਵਿੱਚ ਮਹੱਤਵਪੂਰਨ ਵਾਧਾ ਕਰਦੀਆਂ ਹਨ, ਕੀਟਨਾਸ਼ਕਾਂ 'ਤੇ ਨਿਰਭਰਤਾ ਘਟਾਉਂਦੀਆਂ ਹਨ ਅਤੇ ਰਵਾਇਤੀ ਓਪਨ-ਫੀਲਡ
ਖੇਤੀ ਦੇ ਮੁਕਾਬਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਪਾਣੀ ਦੀ ਖਪਤ ਵਾਲੀਆਂ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਧੇਰੇ ਮਦਦਗਾਰ ਸਾਬਤ ਹੋ ਸਕਦਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੌਦਿਆਂ ਦੇ ਵਾਧੇ ਅਤੇ ਸਰੋਤ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਟੋਮੇਸ਼ਨ, ਰੋਬੋਟਿਕਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਧੁਨਿਕ ਸਿੰਚਾਈ ਪ੍ਰਣਾਲੀਆਂ ਦੀ ਭੂਮਿਕਾ ਹੈ। ਇਸ ਦੇ ਨਾਲ ਹੀ ਨਵੀਨਤਾਕਾਰੀ ਜਲ ਪ੍ਰਬੰਧਨ ਅਭਿਆਸਾਂ ਜਿਵੇਂ ਕਿ ਮੀਂਹ ਦੇ ਪਾਣੀ ਦੀ ਸੰਭਾਲ, ਸਿੰਚਾਈ ਦੇ ਪਾਣੀ ਦੀ ਮੁੜ ਵਰਤੋਂ ਅਤੇ ਨਿਯੰਤਰਿਤ ਪੌਸ਼ਟਿਕ ਡਿਲੀਵਰੀ ਪ੍ਰਣਾਲੀਆਂ ਦੀ ਭੂਮਿਕਾ ਵੀ ਜਲਵਾਯੂ ਅਨੁਸਾਰ ਖੇਤੀਬਾੜੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਅਹਿਮ ਹੈ । ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਜਾਣਕਾਰੀ ਦੀ ਅਦਲਾ-ਬਦਲੀ ਅਤੇ ਤਕਨਾਲੋਜੀ ਭਾਈਵਾਲੀ ਸਮੇਤ ਸਹਿਯੋਗ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਸਿਧਾਂਤਕ ਤੌਰ ’ਤੇ ਇਸ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ, ਭਗਵੰਤ ਸਿੰਘ ਮਾਨ ਨੇ ਦੁਨੀਆ ਦੇ ਸਭ ਤੋਂ ਮਸ਼ਹੂਰ ਫੁੱਲਾਂ ਦੀ ਖੇਤੀ ਸਥਾਨਾਂ ਵਿੱਚੋਂ ਇੱਕ, ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਇੱਕ ਵਿਲੱਖਣ ਸੰਚਾਲਨ ਮਾਡਲ ਬਾਰੇ ਜਾਣੂ ਕਰਵਾਇਆ ਗਿਆ, ਜਿੱਥੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਪਤਝੜ ਦੌਰਾਨ ਹਰ ਸਾਲ ਲਗਭਗ 70 ਲੱਖ ਫੁੱਲਾਂ ਦੇ ਬਲਬ ਉਗਾਏ ਅਤੇ ਲਗਾਏ ਜਾਂਦੇ ਹਨ। ਅਤੇ ਮਾਰਚ ਦੌਰਾਨ 7-8 ਹਫ਼ਤਿਆਂ ਲਈ ਖਿੜਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 32 ਹੈਕਟੇਅਰ ਵਿੱਚ ਫੈਲੇ ਅਤੇ ਉਤਪਾਦਕਾਂ ਅਤੇ ਉਦਯੋਗ ਭਾਈਵਾਲਾਂ ਦੇ ਸਹਿਯੋਗ ਰਾਹੀਂ ਤਿਆਰ ਕੀਤਾ ਗਿਆ , ਕੇਉਕੇਨਹੌਫ ਇੱਕ ਉੱਚ ਸੰਰਚਿਤ, ਨਿਰਯਾਤ-ਮੁਖੀ ਬਾਗਬਾਨੀ ਮਾਡਲ ਹੈ , ਜੋ ਉਤਪਾਦਨ, ਸੈਰ-ਸਪਾਟਾ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਏਕੀਕ੍ਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੰਜਾਬ ਨੂੰ ਫੁੱਲਾਂ ਦੀ ਖੇਤੀ ਦੇ ਕਲੱਸਟਰ ਵਿਕਸਤ ਕਰਨ, ਨਿਰਯਾਤ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਤਾਲਮੇਲ ਅਤੇ ਬਾਜ਼ਾਰ-ਅਧਾਰਤ ਪਹੁੰਚ ਰਾਹੀਂ ਖੇਤੀਬਾੜੀ-ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸੂਝ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੌਰਿਆਂ ਤੋਂ ਸਿੱਖਣ ਨਾਲ ਪੰਜਾਬ ਦੇ ਵਡਮੁੱਲੀ, ਤਕਨਾਲੋਜੀ-ਅਧਾਰਤ ਖੇਤੀਬਾੜੀ ਵੱਲ ਮੁੜਨ ਦੀ ਉਮੀਦ ਹੈ, ਜਿਸ ਵਿੱਚ ਸਥਿਰਤਾ, ਉਤਪਾਦਕਤਾ ਵਧਾਉਣ ਅਤੇ ਖੇਤੀਬਾੜੀ ਅਰਥਵਿਵਸਥਾ ਦੀ ਵਿਭਿੰਨਤਾ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਰਾਜ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੈਕਟਰ-ਵਿਸ਼ੇਸ਼ ਨੀਤੀਆਂ ਅਤੇ ਕਾਰੋਬਾਰ ਕਰਨ ਦੀ ਮਜ਼ਬੂਤ ਸੌਖ ਦੁਆਰਾ ਸਮਰਥਤ ਇੱਕ ਵਿਆਪਕ ਅਤੇ ਲਚਕਦਾਰ ਪ੍ਰੋਤਸਾਹਨ ਢਾਂਚਾ ਪੇਸ਼ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਉਦੇਸ਼ ਲੰਬੇ ਸਮੇਂ ਦੀ ਤਕਨਾਲੋਜੀ-ਅਗਵਾਈ ਵਾਲੀ ਭਾਈਵਾਲੀ ਬਣਾਉਣਾ, ਗਿਆਨ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣਾ ਅਤੇ ਟਿਕਾਊ ਖੇਤੀਬਾੜੀ ਲਈ ਇੱਕ ਪ੍ਰਗਤੀਸ਼ੀਲ, ਨਵੀਨਤਾ-ਅਧਾਰਤ, ਅਤੇ ਵਿਸ਼ਵ ਪੱਧਰੀ ਪ੍ਰਤੀਯੋਗੀ ਕੇਂਦਰ ਵਜੋਂ ਸਥਾਪਤ ਹੋਣਾ ਹੈ।

Have something to say? Post your comment

 
 
 
 

ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ 'ਸਾਬੋਤਾਜ' ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ

ਪੰਜਾਬ ਸਰਕਾਰ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਦਾ ਨੋਟੀਫਿਕੇਸ਼ਨ ਜਾਰੀ ਕੀਤਾ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ

ਪਾਕਿਸਤਾਨ ਤੋਂ ਪਰਤਿਆ ਜੱਥਾ ਜਥੇ ਜਥੇ ਲਈ ਪਾਕ ਵਿੱਚ ਹੋਏ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਜਥੇਦਾਰ ਸੁਰਜੀਤ ਸਿੰਘ ਤੁਗਲਵਾਲ

ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਮਨ ਮੋਹਿਆ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ