BREAKING NEWS
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਪੰਜਾਬ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਕੌਮੀ ਮਾਰਗ ਬਿਊਰੋ | April 20, 2026 09:02 PM

ਹੁਸ਼ਿਆਰਪੁਰ- ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਪੰਜਾਬ ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ 'ਸਾਬੋਤਾਜ' ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ

ਪੰਜਾਬ ਸਰਕਾਰ ਨੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਦਾ ਨੋਟੀਫਿਕੇਸ਼ਨ ਜਾਰੀ ਕੀਤਾ

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ 'ਤੇ ਸਹਿਯੋਗ ਬਾਰੇ ਚਰਚਾ

ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ

ਪਾਕਿਸਤਾਨ ਤੋਂ ਪਰਤਿਆ ਜੱਥਾ ਜਥੇ ਜਥੇ ਲਈ ਪਾਕ ਵਿੱਚ ਹੋਏ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਜਥੇਦਾਰ ਸੁਰਜੀਤ ਸਿੰਘ ਤੁਗਲਵਾਲ

ਅੰਤਰਾਲ ਯਾਤਰਾ ਚਿੱਤਰ ਪ੍ਰਦਰਸ਼ਨੀ ਵਿਚ ਅਧਿਆਤਮਕ ਚਿੱਤਰਾਂ ਨੇ ਅੰਮ੍ਰਿਤਸਰ ਵਾਸੀਆਂ ਦਾ ਮਨ ਮੋਹਿਆ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ