BREAKING NEWS
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਸੰਸਾਰ

ਕੈਨੇਡਾ: ਸਰੀ ਵਿਚ ਵਿਸਾਖੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ- ਲੱਖਾਂ ਦੀ ਗਿਣਤੀ ਵਿਚ ਉਮੜਿਆ ਸ਼ਰਧਾ ਦਾ ਸੈਲਾਬ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | April 20, 2026 10:34 PM

ਸਰੀ-ਕੈਨੇਡਾ ਦੇ ਸ਼ਹਿਰ ਸਰੀ ਦੀਆਂ ਸੜਕਾਂ ਉਸ ਵੇਲੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜ ਉੱਠੀਆਂ, ਜਦੋਂ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਦੇ ਇਸ ਸੰਗਮ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿਚ ਨੌਜਵਾਨਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਉਤਸ਼ਾਹ ਦੇਖਣਯੋਗ ਸੀ।

ਇਸ ਅਲੌਕਿਕ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸਵੇਰੇ 8 ਵਜੇ ਅਰਦਾਸ ਉਪਰੰਤ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਕਾਫ਼ਲਾ 128 ਸਟਰੀਟ, 82 ਐਵੀਨਿਊ, 124 ਸਟਰੀਟ ਅਤੇ 76 ਐਵੀਨਿਊ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਪੂਰੇ ਰੂਟ 'ਤੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਸੀ। ਵੱਖ-ਵੱਖ ਪੰਜਾਬੀ ਸਕੂਲਾਂ ਦੇ ਵਿਦਿਆਰਥੀ ਸ਼ਬਦ ਕੀਰਤਨ ਰਾਹੀਂ ਇਲਾਹੀ ਬਾਣੀ ਦਾ ਪ੍ਰਵਾਹ ਚਲਾ ਰਹੇ ਸਨ, ਜਦਕਿ ਗਤਕਾ ਅਖਾੜਿਆਂ ਦੇ ਸਿੰਘਾਂ ਨੇ ਜੰਗਜੂ ਕਲਾ ਦੇ ਜੌਹਰ ਦਿਖਾ ਕੇ ਸਭ ਨੂੰ ਹੈਰਾਨ ਕਰ ਦਿੱਤਾ।

ਸਰੀ ਦੀਆਂ ਸੜਕਾਂ 'ਤੇ ਅੱਜ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਦੀ 'ਵੰਡ ਛਕਣ' ਦੀ ਪ੍ਰੰਪਰਾ ਸਾਫ਼ ਝਲਕ ਰਹੀ ਸੀ। ਪੂਰੇ ਰੂਟ ਉੱਪਰ ਸਥਾਨਕ ਕਾਰੋਬਾਰੀਆਂ ਅਤੇ ਸ਼ਰਧਾਲੂਆਂ ਵੱਲੋਂ ਅਣਗਿਣਤ ਲੰਗਰ ਲਾਏ ਗਏ ਸਨ। ਜਲੇਬੀਆਂ, ਛੋਲੇ-ਭਟੂਰੇ, ਫਲ, ਜੂਸ ਅਤੇ ਵੱਖ-ਵੱਖ ਪਕਵਾਨਾਂ ਦਾ ਸੁਆਦ ਸੰਗਤਾਂ ਵੱਲੋਂ ਬੜੇ ਪ੍ਰੇਮ ਨਾਲ ਮਾਣਿਆ ਗਿਆ। ਪ੍ਰਮੁੱਖ ਰੇਡੀਓ ਸਟੇਸ਼ਨਾਂ ਅਤੇ ਟੀ.ਵੀ. ਚੈਨਲਾਂ ਵੱਲੋਂ ਵਿਸ਼ੇਸ਼ ਸਟੇਜਾਂ ਸਜਾਈਆਂ ਗਈਆਂ ਸਨ, ਜਿੱਥੇ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨੂੰ ਤਾਜ਼ਾ ਕੀਤਾ ਗਿਆ ਅਤੇ ਵੱਖ-ਵੱਖ ਰਾਜਸੀ ਤੇ ਧਾਰਮਿਕ ਆਗੂਆਂ ਨੇ ਸੰਬੋਧਨ ਕੀਤਾ।

ਨਗਰ ਕੀਰਤਨ ਦੌਰਾਨ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੀਆਂ ਕਈ ਪ੍ਰਮੁੱਖ ਰਾਜਸੀ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲੁਆਈ ਅਤੇ ਸਿੱਖ ਸੰਗਤਾਂ ਨੂੰ ਵਿਸਾਖੀ ਦੀਆਂ ਮੁਬਾਰਕਬਾਦ ਦਿੱਤੀਆਂ। ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਸੰਗਤ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖ ਭਾਈਚਾਰੇ ਦੇ ਕੈਨੇਡਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਫੈਡਰਲ ਸਰਕਾਰ ਦੇ ਨੁਮਾਇੰਦੇ ਵਜੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਅਤੇ ਰਣਦੀਪ ਸਿੰਘ ਸਰਾਏ ਨੇ ਵੀ ਵੱਖ ਵੱਖ ਸਟੇਜਾਂ ਉੱਪਰ ਆਪਣੇ ਸੰਬੋਧਨ ਰਾਹੀਂ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ। ਸਰੀ ਸਿਟੀ ਦੀ ਮੇਅਰ ਬਰਿੰਡਾ ਲੌਕ ਨੇ ਵੀ ਨਗਰ ਕੀਰਤਨ ਵਿੱਚ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਸੂਬਾਈ ਸਰਕਾਰ ਦੇ ਕਈ ਮੰਤਰੀਆਂ ਅਤੇ ਐਮ.ਐਲ.ਏਜ਼ (MLAs) ਨੇ ਵੀ ਕੇਸਰੀ ਦਸਤਾਰਾਂ ਅਤੇ ਸਕਾਰਫ਼ ਸਜਾ ਕੇ ਨਗਰ ਕੀਰਤਨ ਦੀ ਰੌਣਕ ਵਧਾਈ ਅਤੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨਾਲ ਮੁਲਾਕਾਤ ਕੀਤੀ।

ਧਾਰਮਿਕ ਸ਼ਰਧਾ ਦੇ ਨਾਲ-ਨਾਲ ਇਸ ਵਾਰ ਸਾਹਿਤਕ ਰੰਗ ਵੀ ਗੂੜ੍ਹਾ ਦੇਖਣ ਨੂੰ ਮਿਲਿਆ। 'ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ' ਵੱਲੋਂ ਹਰਦਮ ਸਿੰਘ ਮਾਨ ਦੀ ਅਗਵਾਈ ਹੇਠ ਲਾਈ ਗਈ ਪੰਜਾਬੀ ਪੁਸਤਕ ਪ੍ਰਦਰਸ਼ਨੀ ਨੇ ਲੋਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਹੋਈ। ਸੈਂਕੜੇ ਪੁਸਤਕ ਪ੍ਰੇਮੀਆਂ ਨੇ ਪ੍ਰਦਰਸ਼ਨੀ ਵਿਚ ਪਹੁੰਚ ਕੇ ਕਿਤਾਬਾਂ ਖਰੀਦੀਆਂ। ਪੰਜਾਬੀ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਡਾ. ਸਾਧੂ ਸਿੰਘ (ਨਾਮਵਰ ਵਿਦਵਾਨ), ਸੁਰਿੰਦਰ ਚਾਹਲ (ਸੀਨੀਅਰ ਜਰਨਲਿਸਟ), ਡਾ. ਅਮਰਜੀਤ ਭੁੱਲਰ, ਕੁਲਵਿੰਦਰ ਕੁਲਾਰ, ਸੁਖਵਿੰਦਰ ਚੋਹਲਾ, ਪ੍ਰਿੰਸੀਪਲ ਮਲੂਕ ਚੰਦ ਕਲੇਰ, ਜਸਵੀਰ ਭਲੂਰੀਆ, ਪਰਮਿੰਦਰ ਸਵੈਚ ਅਤੇ ਹੋਰ ਕਈ ਸਾਹਿਤਕ ਹਸਤੀਆਂ ਨੇ ਹਾਜ਼ਰੀ ਭਰੀ ਅਤੇ ਹਰਦਮ ਸਿੰਘ ਮਾਨ ਦੇ ਇਨ੍ਹਾਂ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਮੌਕਿਆਂ 'ਤੇ ਪੁਸਤਕ ਪ੍ਰਦਰਸ਼ਨੀ ਲਾਉਣਾ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇੱਕ ਉੱਤਮ ਤਰੀਕਾ ਹੈ।

ਸਰੀ ਪੁਲਿਸ, ਪ੍ਰਸ਼ਾਸਨ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਕੀਤੇ ਗਏ ਸੁਚਾਰੂ ਪ੍ਰਬੰਧਾਂ ਸਦਕਾ ਲੱਖਾਂ ਦੀ ਭੀੜ ਦੇ ਬਾਵਜੂਦ ਨਗਰ ਕੀਰਤਨ ਬੜੀ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ। ਟ੍ਰੈਫਿਕ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮਾਂ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਇਆ।

Have something to say? Post your comment

 
 
 
 

ਸੰਸਾਰ

ਸਰੀ 'ਚ ਉਭਰਦੇ ਨੌਜਵਾਨ ਸ਼ਾਇਰਾਂ ਨੇ ਉਸਤਾਦ ਤਜੰਮੁਲ ਕਲੀਮ ਦੀ ਯਾਦ 'ਚ ਸਜਾਈ ਯਾਦਗਾਰੀ ਮਹਿਫ਼ਿਲ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਇਜਰਾਇਲ ਅਤੇ ਲੇਬਨਾਨ ਦੇ ਵਿੱਚ ਅਮਰੀਕਾ ਦੀ ਵਿਚੋਲਗੀ ਨਾਲ ਯੁੱਧ ਵਿਰਾਮ ਉੱਤੇ ਬਣੀ ਸਹਿਮਤੀ

ਈਰਾਨੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਹੋਣ ਤੱਕ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ - ਬਾਘੇਰ ਗਾਲਿਬਾਫ

ਈਰਾਨ ਨੇ ਅਮਰੀਕੀ ਡਰੋਨ ਨੂੰ ਡੇਗਣ ਦਾ ਕੀਤਾ ਦਾਅਵਾ - ਖਾੜੀ ਖੇਤਰ ਵਿੱਚ ਤਣਾਅ ਗਿਆ ਵਧ 

ਗ਼ਜ਼ਲ ਮੰਚ ਸਰੀ ਵੱਲੋਂ ਰਚਾਈ ਸੁਰੀਲੀ ਸੰਗੀਤਕ ਸ਼ਾਮ ਨੂੰ ਸੈਂਕੜੇ ਸਰੋਤਿਆਂ ਨੇ ਰੂਹ ਨਾਲ ਮਾਣਿਆ

ਸਰੀ ਦੇ ਮੇਅਰ ਲਈ ਕੰਸਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਪਾਣੀ ਦੇ ਬਿੱਲ 50% ਘਟਾਉਣ ਦਾ ਵਾਅਦਾ ਕੀਤਾ

ਪੰਜਾਬ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਦੀ ਥਾਂ ਸੰਸਕ੍ਰਿਤ ਲਾਜ਼ਮੀ ਕਰਨ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ: ਸਾਹਿਤਕ ਰਚਨਾਵਾਂ ਅਤੇ ਇਤਿਹਾਸਕ ਚਰਚਾ ਨਾਲ ਭਰਪੂਰ ਰਹੀ

ਤਰਕਸ਼ੀਲ ਕਲਚਰ ਸੁਸਾਇਟੀ ਸਰੀ ਯੂਨਿਟ ਦੀ ਚੋਣ: ਜਸਵਿੰਦਰ ਸਿੰਘ ਹੇਅਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ