BREAKING NEWS
ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਪੰਜਾਬ

ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | April 21, 2026 07:26 PM

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ।

ਮੁਲਾਜ਼ਮਾਂ ਦੇ ਮੁੱਦਿਆਂ ਪ੍ਰਤੀ ਹਮਦਰਦੀ ਅਤੇ ਵਿਹਾਰਕ ਪਹੁੰਚ ਅਪਣਾਉਂਦਿਆਂ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਜਿਨ੍ਹਾਂ ਮਾਮਲਿਆਂ ਵਿੱਚ ਵਿਸ਼ੇਸ਼ ਵਿੱਤੀ ਪ੍ਰਵਾਨਗੀਆਂ ਦੀ ਲੋੜ ਹੈ, ਉਨ੍ਹਾਂ ਲਈ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਵਿਚਾਰ ਅਤੇ ਮਨਜ਼ੂਰੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਵਿਸਤ੍ਰਿਤ ਤਜਵੀਜ਼ਾਂ ਤਿਆਰ ਕਰਕੇ ਭੇਜਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਕੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਫ਼ਤਰੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਕੰਮਕਾਜੀ ਸਮੂਹਾਂ ਦੀ ਭਲਾਈ, ਵਿੱਤੀ ਸੁਰੱਖਿਆ ਅਤੇ ਪੇਸ਼ੇਵਰ ਸੰਤੁਸ਼ਟੀ ਨੂੰ ਯਕੀਨੀ ਬਣਾਉਣਾ ਹੈ।”

ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਖਾਲਸਾ ਕਾਲਜ ਵਿਖੇ ‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਕਲ ਤਕ ਹੱਥ ਜੋੜ ਕੇ ਫਤਹਿ ਬੁਲਾਉਣ ਵਾਲੇ ਸੇਵਾਦਾਰਾਂ ਨੇ ਹੀ ਕੀਤਾ ਅਪਮਾਨ

'ਲਾਰੈਂਸ ਆਫ਼ ਪੰਜਾਬ' ਨੂੰ ਲੈ ਕੇ ਵਿਵਾਦ ਹੋਰ ਡੂੰਘਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ 'ਤੇ ਸਵਾਲ ਚੁੱਕੇ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਮੁਲਾਜਮਾਂ ਦੇ ਹੱਕ ਵਿੱਚ ਆਇਆ ਹਾਈ ਕੋਰਟ ਦਾ ਫੈਸਲਾ ਇਤਿਹਾਸਿਕ ਅਤੇ ਸਲਾਹੁਣ ਯੋਗ ਗਿਆਨੀ ਹਰਪ੍ਰੀਤ ਸਿੰਘ

ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ