BREAKING NEWS
ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਪੰਜਾਬ

ਮੁਲਾਜਮਾਂ ਦੇ ਹੱਕ ਵਿੱਚ ਆਇਆ ਹਾਈ ਕੋਰਟ ਦਾ ਫੈਸਲਾ ਇਤਿਹਾਸਿਕ ਅਤੇ ਸਲਾਹੁਣ ਯੋਗ ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | April 21, 2026 07:26 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਗੌਰਮੈਂਟ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਗਏ ਹਾਈਕੋਰਟ ਦੇ ਫੈਸਲੇ ਨੂੰ ਇਤਿਹਾਸਿਕ ਦੱਸਦਿਆਂ ਇਸ ਦਾ ਪੁਰਜੋਰ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਨਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੇਣ ਲਈ ਲੰਮੇ ਸਮੇਂ ਤੋਂ ਬਹਾਨੇ ਬਣਾ ਕੇ ਟਾਲ ਮਟੋਲ ਕਰ ਰਹੀ ਸੀ। ਜਦਕਿ ਉੱਚ ਅਹੁਦਿਆਂ ਵਾਲੇ ਆਈ.ਏ.ਐਸ, ਆਈ.ਪੀ.ਐਸ ਅਫਸਰਾਂ ਨੂੰ ਸਾਰੇ ਬਕਾਏ ਨਾਲ ਦੀ ਨਾਲ ਦਿੱਤੇ ਜਾ ਰਹੇ ਸਨ। ਹਾਈਕੋਰਟ ਦਾ ਇਹ ਕਹਿਣਾ ਕਿ 'ਇਹ ਬਰਾਬਰਤਾ ਦੇ ਅਸੂਲ ਦੇ ਵਿਰੁੱਧ ਹੈ' ਬਹੁਤ ਹੀ ਸ਼ਲਾਘਾਯੋਗ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹਨਾਂ ਹੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਸਤਾ ਵਿੱਚ ਆਈ ਇਹ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਦਾ ਗਲਾ ਘੁੱਟਣ ਲਈ ਹਾਈ ਕੋਰਟ ਵਿੱਚ ਆਪਣਾ ਪੂਰਾ ਜ਼ੋਰ ਲਗਾਇਆ। ਪਰ ਅਦਾਲਤ ਨੇ ਇਹਨਾਂ ਦੀ ਇਸ ਦਗੇਬਾਜੀ ਨੂੰ ਪੂਰੀ ਤਰਾਂ ਨੰਗਾ ਕਰਕੇ ਰੱਖ ਦਿੱਤਾ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਨਾਲ ਹੋਰ ਧੱਕਾ ਅਤੇ ਧੋਖਾ ਕਰਨ ਦੀ ਬਜਾਏ ਹਾਈ ਕੋਰਟ ਦੇ ਹੁਕਮਾਂ 'ਤੇ ਫੁੱਲ ਚੜਾਉਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੇ ਬਕਾਏ ਜਲਦੀ ਤੋਂ ਜਲਦੀ ਅਦਾ ਕਰੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਇਹ ਸੁਣ ਕੇ ਬਹੁਤ ਹੀ ਹੈਰਾਨੀ ਹੋਈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਡੀ.ਏ ਹਰਿਆਣਾ, ਦਿੱਲੀ ਅਤੇ ਕੇਂਦਰੀ ਮੁਲਾਜ਼ਮਾਂ ਤੋਂ ਬਹੁਤ ਘੱਟ ਹੈ। ਇਹ ਬਹੁਤ ਹੀ ਵਿਤਕਰੇ ਭਰੀ ਧੱਕੇਸ਼ਾਹੀ ਹੈ। ਜਿਸ ਨੂੰ ਤੁਰੰਤ ਬੰਦ ਕਰਕੇ ਸਾਰੇ ਮੁਲਾਜਮਾਂ ਦਾ ਮਹਿੰਗਾਈ ਭੱਤਾ ਕੇਂਦਰੀ ਮੁਲਾਜਮਾਂ ਦੇ ਬਰਾਬਰ ਕਰਨਾ ਚਾਹੀਦਾ ਹੈ। ਬਿਆਨ ਦੇ ਅਖੀਰ ਵਿੱਚ ਉਹਨਾਂ ਕਿਹਾ ਕਿ ਇਸ ਧੱਕੇਸ਼ਾਹੀ ਖਿਲਾਫ ਜੇ ਮੁਲਾਜ਼ਮ ਜਥੇਬੰਦੀਆਂ ਕੋਈ ਸੰਘਰਸ਼ ਵਿੱਢਦੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਭ ਤੋਂ ਅੱਗੇ ਹੋ ਕੇ ਉਹਨਾਂ ਦਾ ਸਾਥ ਦੇਵੇਗਾ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਖਾਲਸਾ ਕਾਲਜ ਵਿਖੇ ‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਕਲ ਤਕ ਹੱਥ ਜੋੜ ਕੇ ਫਤਹਿ ਬੁਲਾਉਣ ਵਾਲੇ ਸੇਵਾਦਾਰਾਂ ਨੇ ਹੀ ਕੀਤਾ ਅਪਮਾਨ

'ਲਾਰੈਂਸ ਆਫ਼ ਪੰਜਾਬ' ਨੂੰ ਲੈ ਕੇ ਵਿਵਾਦ ਹੋਰ ਡੂੰਘਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ 'ਤੇ ਸਵਾਲ ਚੁੱਕੇ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ