ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਨੇ ਪੰਜਾਬੀਆਂ ਨੂੰ ਕੀਤੀ ਅਪੀਲ- ਸੁਖਬੀਰ ਨੂੰ ਇੱਕ ਮੌਕਾ ਹੋਰ ਦਿੱਤਾ ਜਾਣਾ ਚਾਹੀਦਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 22, 2026 07:39 PM

ਅੰਮ੍ਰਿਤਸਰ -ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਡਾਕਟਰ ਜਸਵਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਅਗਾਮੀ ਵਿਧਾਨ ਸਭਾ ਚੋਣਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗਲ ਕਰਦਿਆਂ ਡਾਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸਮੇ ਸਮੇ ਤੇ ਬੜੀਆਂ ਸਰਕਾਰਾਂ ਆਈਆਂ ਤੇ ਪੰਜਾਬ ਲਈ ਕੁਝ ਕਰਨ ਦੇ ਯਤਨ ਵੀ ਕੀਤੇ ਪਰ ਪੰਜਾਬ ਦੀ ਜੋ ਤਰੱਕੀ ਸ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈ, ਉਸ ਦੀ ਮਿਸਾਲ ਕਿਧਰੇ ਨਹੀ ਮਿਲਦੀ। ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਤੋ ਬਾਅਦ ਪਹਿਲੀ ਵਾਰ ਕਿਸੇ ਰਾਜ ਕਰਨ ਵਾਲੇ ਨੇ ਸਾਰੇ ਧਰਮਾ ਦਾ ਸਤਿਕਾਰ ਕਰਦਿਆਂ ਧਾਰਮਿਕ ਅਸਥਾਨਾਂ ਦੀ ਨੁਹਾਰ ਬਦਲੀ। ਡਾਕਟਰ ਜਸਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਗੁਰੂ ਨਗਰੀ ਦਾ ਵਿਕਾਸ ਅਕਾਲੀ ਸਰਕਾਰ ਵਿਚ ਹੀ ਸੰਭਵ ਹੋਇਆ ਤੇ ਮਹਾਰਾਜਾ ਰਣਜੀਤ ਸਿੰਘ ਤੋ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁੰਦਰੀਕਰਨ ਦਾ ਕੰਮ ਸ੍ਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰ ਸੁਖਬੀਰ ਸਿੰਘ ਬਾਦਲ ਰਾਹੀ ਕਰਵਾਇਆ । ਉਨਾਂ ਚੇਤੇ ਕਰਵਾਇਆ ਕਿ ਅੰਮ੍ਰਿਤਸਰ ਦੀ ਵਿਰਾਸਤੀ ਗਲੀ, ਕਿਲਾ ਗੋਬਿੰਦਗੜ੍ਹ, ਰਾਮ ਤੀਰਥ, ਦੁਰਗਿਆਣਾ ਮੰਦਰ ਦਾ ਸੁੰਦਰੀਕਰਨ ਕਰਨ ਦੀ ਜਿੰਮੇਵਾਰੀ ਸ੍ਰ ਸੁਖਬੀਰ ਸਿੰਘ ਬਾਦਲ ਨੇ ਪੂਰੀ ਤਨਦੇਹੀ ਨਾਲ ਨਿਭਾਈ।ਪੰਜਾਬ ਭਰ ਵਿਚ ਛੋਟਾ ਘਲੂਘਾਰਾ, ਵੱਡਾ ਘਲੂਘਾਰਾ, ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੇ ਨਿਰਮਾਣ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਮਨਾਉਣ ਦੇ ਨਾਲ ਨਾਲ ਅਨੇਕਾਂ ਸ਼ਤਾਬਦੀਆਂ ਮਨਾਈਆਂ ਗਈਆਂ।ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਸ੍ਰ ਸੁਖਬੀਰ ਸਿੰਘ ਬਾਦਲ ਪਿੰਡ ਪਿੰਡ ਤਕ ਪਹੰੁਚਦੇ ਰਹੇ ਤੇ ਪੰਜਾਬ ਵਾਸੀਆਂ ਦਾ ਫਿਕਰ ਕਰਦੇ ਨਜਰ ਆਏ।ਉਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਖੇਤਰੀ ਪਾਰਟੀ ਨੂੰ ਮਜਬੂਤ ਕਰਦਿਆਂ ਆ ਰਹੀਆਂ ਵਿਧਾਨ ਸਭਾ ਚੋਣਾ ਵਿਚ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਵਿਚ ਯੋਗਦਾਨ ਪਾ ਕੇ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਵਾਗਡੋਰ ਸੋਪਣ ਵਲ ਕਦਮ ਵਧਾਈਏ।

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਕਮੇਟੀ ਧਾਰਮਿਕ ਸਖਸ਼ੀਅਤਾਂ ਵਿਰੁੱਧ ਬਦਲਾਖੋਰੀ ਬੰਦ ਕਰੇ- ਅਕਾਲੀ ਦਲ ਪੁਨਰ ਸੁਰਜੀਤ

ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸਿਹਤ ਸੇਵਾਵਾਂ ਹੁਣ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਰਹੀਆਂ; ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਖਾਲਸਾ ਕਾਲਜ ਵਿਖੇ ‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤ