ਪੰਜਾਬ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ

ਕੌਮੀ ਮਾਰਗ ਬਿਊਰੋ | April 22, 2026 07:03 PM

ਚੰਡੀਗੜ੍ਹ-ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) 1 ਤੋਂ 3 ਮਈ ਤੱਕ ਬਾਬਾ ਫ਼ਰੀਦ ਗੁਰੂਕੁਲ ਕਾਲਜ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਰਵਾਈ ਜਾ ਰਹੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਤਿੰਨ ਰੋਜ਼ਾ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ।

ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ 1 ਮਈ ਨੂੰ ਨਿਰਧਾਰਿਤ ਸਥਾਨ ’ਤੇ ਪਹੁੰਚਣਗੀਆਂ ਅਤੇ ਮੁਕਾਬਲੇ 2 ਮਈ ਨੂੰ ਸਵੇਰੇ 9 ਵਜੇ ਉਦਘਾਟਨੀ ਸਮਾਰੋਹ ਦੌਰਾਨ ਵਿਧੀਵਤ ਰੂਪ ਵਿੱਚ ਆਰੰਭ ਹੋਣਗੇ। ਚੈਂਪੀਅਨਸ਼ਿਪ ਦਾ ਸਮਾਪਤੀ ਸਮਾਰੋਹ 3 ਮਈ ਨੂੰ ਹੋਵੇਗਾ ਜਿਸ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।
ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਉਪ-ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਲੜਕੀਆਂ ਦੀਆਂ ਟੀਮਾਂ ਅੰਡਰ-14, ਅੰਡਰ-17, ਅੰਡਰ-19, ਅੰਡਰ-22 ਅਤੇ ਅੰਡਰ-25 ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰਾ ਮੌਕਾ ਮਿਲੇਗਾ।
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਇਸ ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰਪਾਲ ਸਿੰਘ ਪਾਰਸ ਨੇ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਐਂਟਰੀਆਂ 26 ਅਪ੍ਰੈਲ ਸ਼ਾਮ 4 ਵਜੇ ਤੱਕ ਲਾਜ਼ਮੀ ਤੌਰ ’ਤੇ ਜਮ੍ਹਾਂ ਕਰਵਾ ਦੇਣ ਤਾਂ ਜੋ ਲੋੜੀਂਦੀ ਰਿਹਾਇਸ਼ ਅਤੇ ਲੰਗਰ ਦਾ ਬਿਹਤਰ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।
ਕੋਚ ਹਰਸਿਮਰਨ ਸਿੰਘ ਅਤੇ ਸ਼ੈਰੀ ਸਿੰਘ ਨੇ ਦੱਸਿਆ ਕਿ ਸ਼੍ਰੇਸ਼ਟ ਪ੍ਰਦਰਸ਼ਨ ਕਰਨ ਵਾਲੀਆਂ ਸਾਰੀਆਂ ਜੇਤੂ ਟੀਮਾਂ ਅਤੇ ਉੱਤਮ ਖਿਡਾਰਨਾਂ ਨੂੰ ਮੈਡਲ ਅਤੇ ਸਰਟੀਫ਼ੀਕੇਟ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਾ ਗੱਤਕਾ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਟੂਰਨਾਮੈਂਟ ਵਿੱਚ ਸ਼ਮੂਲੀਅਤ ਕਰਨ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਕਮੇਟੀ ਧਾਰਮਿਕ ਸਖਸ਼ੀਅਤਾਂ ਵਿਰੁੱਧ ਬਦਲਾਖੋਰੀ ਬੰਦ ਕਰੇ- ਅਕਾਲੀ ਦਲ ਪੁਨਰ ਸੁਰਜੀਤ

ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਨੇ ਪੰਜਾਬੀਆਂ ਨੂੰ ਕੀਤੀ ਅਪੀਲ- ਸੁਖਬੀਰ ਨੂੰ ਇੱਕ ਮੌਕਾ ਹੋਰ ਦਿੱਤਾ ਜਾਣਾ ਚਾਹੀਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਖਾਲਸਾ ਕਾਲਜ ਵਿਖੇ ‘ਦ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ’ ਪੁਸਤਕ ਲੋਕ ਅਰਪਿਤ