ਅੰਮ੍ਰਿਤਸਰ-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਮਿਸ ਪੰਜਾਬਣ ਅਤੇ ਮਿਸਜ ਪੰਜਾਬਣ ਦਾ ਖਿਤਾਬ ਜਿੱਤ ਕੇ ’ਵਰਸਿਟੀ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਹ ਇਨਾਮ ਜਲੰਧਰ ਦੇ ਟਰਿਨਿਟੀ ਕਾਲਜ ਵਿਖੇ ਕਰਵਾਏ ਗਏ ਮੁਕਾਬਲੇ ’ਚ ਪ੍ਰਾਪਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਆਫ਼ ਲਾਅ ਦੇ ਡੀਨ ਪ੍ਰੋਫੈਸਰ (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਪੁਨੀਤ ਕੌਰ ਅਤੇ ਨਿਮਰਤਾ ਨੇ ਸਿਟੀ ਦੀ ਮਿਸ ਅਤੇ ਮਿਸਿਜ ਪੰਜਾਬਣ ਸੀਜਨ-4 ਦੇ ਟਰਿਨਿਟੀ ਕਾਲਜ, ਜਲੰਧਰ ਵਿਖੇ ਕਰਵਾਏ ਗਏ ਮੁਕਾਬਲੇ ’ਚ ਮਿਸ ਪੰਜਾਬਣ ਅਤੇ ਮਿਸਜ ਪੰਜਾਬਣ ਦਾ ਖਿਤਾਬ ਪ੍ਰਾਪਤ ਕਰਕੇ ਖ਼ਾਲਸਾ ’ਵਰਸਿਟੀ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ ਸੂਬੇ ਦੇ ਵੱਖ-ਵੱਖ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ’ਚ ਪੁਨੀਤ ਕੌਰ ਨੇ ਮਿਸ ਪੰਜਾਬਣ ਅਤੇ ਨਿਮਰਤਾ ਨੇ ਮਿਸਿਜ ਪੰਜਾਬਣ ਦਾ ਇਨਾਮ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੀ ਤਿਆਰੀ ਯੂਥ ਫੈਸਟੀਵਲ ਦੇ ਇੰਚਾਰਜ ਡਾ: ਸੁਖਮਨਪ੍ਰੀਤ ਕੌਰ ਵੱਲੋਂ ਕਰਵਾਈ ਗਈ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਪ੍ਰਤੀਯੋਗਤਾਵਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਮੁੱਖੀ ਸਕੂਲ ਆਫ ਲਾਅ, ਡਾ. ਸੀਮਾ ਰਾਣੀ ਡਾ. ਰਾਸ਼ਿਮਾ ਚੰਗੋਤਰਾ ਅਤੇ ਡਾ. ਸੁਖਮਨਪ੍ਰੀਤ ਕੌਰ ਆਦਿ ਮੌਜੂਦ ਸਨ।