ਪੰਜਾਬ

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 22, 2026 10:58 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਗਰਲਜ਼ ਹੋਸਟਲ ਵਿਖੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮਕਸਦ ਹੋਸਟਲ ’ਚ ਰਹਿੰਦੇ ਵਿਦਿਆਰਥੀਆਂ ’ਚ ਏਕਤਾ, ਰਚਨਾਤਮਕਤਾ ਅਤੇ ਸੱਭਿਆਚਾਰਕ ਪ੍ਰਗਟਾਵੇ ਨੂੰ ਪ੍ਰੋਤਸਾਹਿਤ ਕਰਨਾ ਸੀ। ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ।

ਇਸ ਮੌਕੇ ਚੀਫ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਿੰ: ਡਾ. ਰੰਧਾਵਾ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਡਾ. ਸਵਰਾਜ ਕੌਰ, ਡੀਨ ਸਟੂਡੈਂਟਸ ਵੈਲਫੇਅਰ (ਗਰਲਜ਼) ਨੂੰ ਪੌਦੇ ਭੇਂਟ ਕਰਕੇ ਸਵਾਗਤ ਕੀਤਾ। ਜਦਕਿ ਸਮਾਰੋਹ ਦੌਰਾਨ ਡਾ. ਗੀਤਿੰਦਰ ਮਾਨ, ਡਾ. ਜਸਵਿੰਦਰ ਕੌਰ ਅਤੇ ਪ੍ਰੋ. ਪੂਜਾ ਕਾਲੀਆ ਨੇ ਜੱਜ ਵਜੋਂ ਭੂਮਿਕਾ ਨਿਭਾਈ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਹੋਸਟਲ ਜੀਵਨ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਕ੍ਰਿਤੀਆਂ ਅਤੇ ਸੁਭਾਵਾਂ ਵਾਲੇ ਲੋਕਾਂ ਨਾਲ ਮਿਲਣ-ਜੁਲਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਜੀਵਨ ਕੌਸ਼ਲ ਸਿਖਾਉਂਦਾ ਹੈ ਅਤੇ ਵਿਭਿੰਨਤਾ ਨੂੰ ਸਵੀਕਾਰ ਕਰਨ ਦੀ ਸਮਝ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਹੋਸਟਲ ਦੀਆਂ ਗਤੀਵਿਧੀਆਂ ਭਵਿੱਖ ’ਚ ਜੀਵਨ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਯਾਦਗਾਰ ਅਤੇ ਹੌਸਲਾ ਦੇਣ ਵਾਲੀਆਂ ਬਣਦੀਆਂ ਹਨ।

ਇਸ ਤੋਂ ਪਹਿਲਾਂ ਪ੍ਰੋ. ਸੁਪਨਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਹੋਸਟਲ ’ਚ ਵਿਦਿਆਰਥੀਆਂ ਦੀ ਆਪਸੀ ਸਾਂਝ ਅਤੇ ਸ਼ਾਂਤੀਪੂਰਨ ਵਾਤਾਵਰਨ ਸਬੰਧੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਹੋਸਟਲ ’ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਘਰ ਵਰਗਾ ਮਾਹੌਲ ਅਤੇ ਵੱਖ-ਵੱਖ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਪ੍ਰੋ: ਸੁਪਿੰਦਰਜੀਤ ਕੌਰ ਨਾਲ ਮਿਲ ਕੇ ‘ਮਿਸ ਹੋਸਟਲ 2026’ ਲਈ ਚੁਣੀ ਗਈ ਵਿਦਿਆਰਥਣ ਅਤੇ ਹੋਰਨਾਂ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਸਟਲ ਸੁਪਰਡੈਂਟ ਸ੍ਰੀਮਤੀ ਪ੍ਰਭਜੋਤ ਕੌਰ ਨੇ ਪ੍ਰਿੰ: ਡਾ. ਰੰਧਾਵਾ ਅਤੇ ਪ੍ਰੋ. ਸੁਪਿੰਦਰਜੀਤ ਕੌਰ ਦਾ ਹੋਸਟਲ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ। ਇਸ ਮੌਕੇ ਸਿਮਰਨਪਾਲ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥਣਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਖਾਲਸਾ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਮਿਸ ਪੰਜਾਬਣ ਅਤੇ ਮਿਸਜ ਪੰਜਾਬਣ ਦਾ ਖਿਤਾਬ ਜਿੱਤਿਆ

ਸ਼੍ਰੋਮਣੀ ਕਮੇਟੀ ਧਾਰਮਿਕ ਸਖਸ਼ੀਅਤਾਂ ਵਿਰੁੱਧ ਬਦਲਾਖੋਰੀ ਬੰਦ ਕਰੇ- ਅਕਾਲੀ ਦਲ ਪੁਨਰ ਸੁਰਜੀਤ

ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਨੇ ਪੰਜਾਬੀਆਂ ਨੂੰ ਕੀਤੀ ਅਪੀਲ- ਸੁਖਬੀਰ ਨੂੰ ਇੱਕ ਮੌਕਾ ਹੋਰ ਦਿੱਤਾ ਜਾਣਾ ਚਾਹੀਦਾ