ਪੰਜਾਬ

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | April 23, 2026 08:51 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23, 140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

ਮੁਹਿੰਮ ਵਿੱਚ ਜਨਤਕ ਭਾਗੀਦਾਰੀ 'ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60, 000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ।

Have something to say? Post your comment

 
 
 
 

ਪੰਜਾਬ

ਫਿਨਲੈਂਡ ਨਾਲ ਭਾਈਵਾਲੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ

ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾ

ਦੋ ਦਸੰਬਰ ਨੂੰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦਾ ਇਹ ਐਲਾਨਨਾਮਾ ਪੰਜਾਬ ਨੂੰ ਪੁਨਰ ਸੁਰਜੀਤ ਕਰੇਗਾ- ਗਿਆਨੀ ਹਰਪ੍ਰੀਤ ਸਿੰਘ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਵੜਿੰਗ ਨੇ ਮੋਦੀ ਨੂੰ ਚਿੱਠੀ ਲਿੱਖ ਕੇ ‘ਲਾਰੈਂਸ ਆਫ ਪੰਜਾਬ’ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ, ਕਿਹਾ: ਜੁਰਮ ਦੀ ਵਡਿਆਈ ਕਰਦੀ ਹੈ ਇਹ ਸੀਰੀਜ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਖਾਲਸਾ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਮਿਸ ਪੰਜਾਬਣ ਅਤੇ ਮਿਸਜ ਪੰਜਾਬਣ ਦਾ ਖਿਤਾਬ ਜਿੱਤਿਆ