BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਨੈਸ਼ਨਲ

ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸਿੱਖਿਆ ਖੇਤਰ ਵਿਚ ਲਾਮਿਸਾਲ ਕਾਰਜਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਕੀਤੀ ਸ਼ਲਾਘਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 24, 2026 07:26 PM

ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਸਿੱਖਿਆ ਖੇਤਰ ਵਿਚ ਲਾਮਿਸਾਲ ਕਾਰਜਾਂ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਜਵੀਂ ਸ਼ਲਾਘਾ ਕੀਤੀ ਹੈ ਤੇ ਕਿਹਾ ਹੈ ਕਿ ਸਾਡੀ ਨੌਜਵਾਨ ਪੀੜੀ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਕਮੇਟੀ ਨੇ ਬਹੁਤ ਵੱਡੀ ਪ੍ਰਾਪਤੀ ਕੀਤੀ ਹੈ। ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ 74ਵੇਂ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਦਿੱਲੀ ਗੁਰਦੁਆਰਾ ਕਮੇਟੀ ਦੇ ਸਿੱਖਆ ਖੇਤਰ ਵਿਚ ਲਾਮਿਸਾਲ ਕਾਰਜਾਂ ਦੀ ਬਦੌਲਤ ਹੈ ਕਿ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸਮੇਤ ਅਨੇਕਾਂ ਸਿੱਖਿਆ ਸੰਸਥਾਵਾਂ ਕਮੇਟੀ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਦੁਨੀਆਂ ਵਿਚ ਉਹੀ ਕੌਮਾਂ ਤਰੱਕੀ ਕਰਦੀਆਂ ਹਨ ਜਿਹਨਾਂ ਦੀ ਨਵੀਂ ਪੀੜ੍ਹੀ ਚੰਗੀ ਸਿੱਖਿਆ ਗ੍ਰਹਿਣ ਕਰਦੀ ਹੈ ਤੇ ਉਹਨਾਂ ਨੂੰ ਇਹ ਵੇਖ ਕੇ ਖੁਸ਼ੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਖੇਤਰ ਵਿਚ ਚੰਗੇ ਕਾਰਜ ਕਰ ਰਹੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸਮੁੱਚੀ ਦਿੱਲੀ ਦੇ ਸਿਰ ਦਾ ਤਾਜ ਹੈ। ਉਹਨਾਂ ਦੱਸਿਆ ਕਿ ਕੁਝ ਸਾਲ ਪਹਿਲਾਂ ਇਥੇ ਅਧਿਆਪਕਾਂ ਦੀ ਸਿੱਖਲਾਈ ਵਾਸਤੇ ਕੇਂਦਰ ਸਥਾਪਿਤ ਕੀਤਾ ਗਿਆ ਸੀ ਤੇ ਅੱਜ ਦੇਸ਼ ਭਰ ਵਿਚ ਅਜਿਹੇ 144 ਸੈਂਟਰ ਹਨ ਪਰ ਉਹਨਾਂ ਨੂੰ ਮਾਣ ਹੈ ਕਿ ਕਾਲਜ ਵਿਚ ਚਲ ਰਿਹਾ ਸੈਂਟਰ ਪਿਛਲੇ ਦੋ ਸਾਲਾਂ ਤੋਂ ਦੇਸ਼ ਵਿਚ ਬੇਹਤਰੀਨ ਸੈਂਟਰ ਹੈ। ਉਹਨਾਂ ਕਿਹਾ ਕਿ ਕਾਲਜ ਦੇ ਪ੍ਰਿੰਸੀਪਲ ਤੇ ਸਟਾਫ ਦੇ ਨਾਲ-ਨਾਲ ਵਿਦਿਆਰਥੀਆਂ ਦੀ ਮਿਹਨਤ ਸਦਕਾ ਅੱਜ ਕਾਲਜ ਦਾ ਕੌਮਾਂਤਰੀ ਪੱਧਰ ’ਤੇ ਨਾਮ ਹੈ। ਉਹਨਾਂ ਦੱਸਿਆ ਕਿ ਕਾਲਜ ਦੇ ਦੋ-ਦੋ ਗਰਲਜ਼ ਹੋਸਟਲ ਹਨ ਜਿਹਨਾਂ ਵਿਚ ਹਰੇਕ ਦੀ 350 ਵਿਦਿਆਰਥਣਾਂ ਦੀ ਸਮਰਥਾ ਹੈ ਜਿਸ ਵਿਚ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆ ਕੇ ਬੱਚੀਆਂ ਪੜ੍ਹਦੀਆਂ ਹਨ ਤੇ ਸੁਰੱਖਿਅਤ ਰਹਿੰਦੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖਿਆ ਦੇ ਖੇਤਰ ਵਿਚ ਬਹੁਤ ਮਿਹਨਤ ਕੀਤੀ ਹੈ ਤੇ ਕਾਲਜਾਂ ਤੇ ਸਕੂਲਾਂ ਦੇ ਸਟਾਫ ਦੀ ਮਿਹਨਤ ਸਦਕਾ ਅੱਜ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਹੋਰ ਵੀ ਸਖ਼ਤ ਮਿਹਨਤ ਕਰਾਂਗੇ ਤੇ ਵਿਦਿਆਰਥੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਚੰਗੇ ਅਹੁਦਿਆਂ ’ਤੇ ਸਥਾਪਿਤ ਕਰਨ ਵਾਸਤੇ ਕੰਮ ਕਰਾਂਗੇ।

Have something to say? Post your comment

 
 
 
 

ਨੈਸ਼ਨਲ

ਭਾਜਪਾ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਕੇਜਰੀਵਾਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਅਪੀਲ 'ਤੇ ਜੁਲਾਈ ਵਿੱਚ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਹੋਰਮੁਜ਼ ਵਿੱਚ ਤਣਾਅ ਵਿਚਕਾਰ 14 ਭਾਰਤੀ ਜਹਾਜ਼ਾਂ ਨੂੰ ਕੱਢਿਆ ਸੁਰੱਖਿਅਤ -14 ਅਜੇ ਵੀ ਫਸੇ ਹੋਏ - ਵਿਦੇਸ਼ ਮੰਤਰਾਲੇ

ਪੱਛਮੀ ਬੰਗਾਲ ਵਿੱਚ 89.93 ਪ੍ਰਤੀਸ਼ਤ ਅਤੇ ਤਾਮਿਲਨਾਡੂ ਵਿੱਚ 82.24 ਪ੍ਰਤੀਸ਼ਤ ਵੋਟਿੰਗ, ਵੋਟਰਾਂ ਵਿੱਚ ਜ਼ਬਰਦਸਤ ਉਤਸ਼ਾਹ

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

ਪੰਜਾਬ ਹਾਈ ਕੋਰਟ ਨੇ ਬੰਦੀ ਸਿੰਘ ਹਰਚਰਨ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸਿੰਘ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦੇ ਹੋਏ ਜ਼ਮਾਨਤ ਕੀਤੀ ਮਨਜ਼ੂਰ

ਪੰਛੀ ਨੇ ਨਾਗਰਿਕਾਂ ਨੂੰ ਕੀਤੀ ਅਪੀਲ ਸਵੈ- ਗਣਨਾ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ