BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਕੌਮੀ ਮਾਰਗ ਬਿਊਰੋ | April 24, 2026 07:29 PM

ਝਬਾਲ (ਤਰਨ ਤਾਰਨ)- ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ।

ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ।

ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ।

ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ।

ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ