BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਨੈਸ਼ਨਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 24, 2026 07:35 PM

ਸ੍ਰੀ ਮੁਕਤਸਰ ਸਾਹਿਬ- ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਹ ਟੂਲ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਸਿਰਫ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਹੀ ਨਹੀਂ ਕੀਤੀ, ਸਗੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲੀਏ।

ਉਨ੍ਹਾਂ ਦੱਸਿਆ ਕਿ ਇਹ ਟੂਲ ਕਿੱਟਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 9 ਆਈ.ਟੀ.ਆਈ. ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪ੍ਰਾਪਤ 351 ਸਿੱਖਿਆਰਥੀਆਂ ਨੂੰ ਵੰਡੀਆਂ ਗਈਆਂ ਹਨ। ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਅਤੇ ਪਲੰਬਰ ਟ੍ਰੇਡ ਨਾਲ ਸਬੰਧਿਤ ਇਹ ਟੂਲ ਕਿੱਟਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 82, ਬਠਿੰਡਾ ਦੇ 64, ਫਰੀਦਕੋਟ ਦੇ 67, ਫਾਜ਼ਿਲਕਾ ਦੇ 87 ਅਤੇ ਫਿਰੋਜ਼ਪੁਰ ਦੇ 51 ਸਿੱਖਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ।

ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਲੈਪਟਾਪ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਵੰਡ ਸਮਾਗਮ ਜਲਦੀ ਆਯੋਜਿਤ ਕੀਤਾ ਜਾਵੇਗਾ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਹਲਕੇ ਦੇ 24 ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮਲੋਟ ਵਿੱਚ ਬਣਾਇਆ ਗਿਆ ਇਹ ਵਾਲੀਬਾਲ ਗਰਾਊਂਡ ਕੈਬਨਿਟ ਮੰਤਰੀ ਵੱਲੋਂ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਅਤੇ ਇਲਾਕੇ ਦੇ ਹੋਰ ਪੰਤਵੰਤੇ ਸੱਜਣ ਵੀ ਹਾਜ਼ਰ ਸਨ।

 

Have something to say? Post your comment

 
 
 
 

ਨੈਸ਼ਨਲ

ਭਾਜਪਾ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਕੇਜਰੀਵਾਲ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਅਪੀਲ 'ਤੇ ਜੁਲਾਈ ਵਿੱਚ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸਿੱਖਿਆ ਖੇਤਰ ਵਿਚ ਲਾਮਿਸਾਲ ਕਾਰਜਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਕੀਤੀ ਸ਼ਲਾਘਾ

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਹੋਰਮੁਜ਼ ਵਿੱਚ ਤਣਾਅ ਵਿਚਕਾਰ 14 ਭਾਰਤੀ ਜਹਾਜ਼ਾਂ ਨੂੰ ਕੱਢਿਆ ਸੁਰੱਖਿਅਤ -14 ਅਜੇ ਵੀ ਫਸੇ ਹੋਏ - ਵਿਦੇਸ਼ ਮੰਤਰਾਲੇ

ਪੱਛਮੀ ਬੰਗਾਲ ਵਿੱਚ 89.93 ਪ੍ਰਤੀਸ਼ਤ ਅਤੇ ਤਾਮਿਲਨਾਡੂ ਵਿੱਚ 82.24 ਪ੍ਰਤੀਸ਼ਤ ਵੋਟਿੰਗ, ਵੋਟਰਾਂ ਵਿੱਚ ਜ਼ਬਰਦਸਤ ਉਤਸ਼ਾਹ

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

ਪੰਜਾਬ ਹਾਈ ਕੋਰਟ ਨੇ ਬੰਦੀ ਸਿੰਘ ਹਰਚਰਨ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸਿੰਘ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦੇ ਹੋਏ ਜ਼ਮਾਨਤ ਕੀਤੀ ਮਨਜ਼ੂਰ

ਪੰਛੀ ਨੇ ਨਾਗਰਿਕਾਂ ਨੂੰ ਕੀਤੀ ਅਪੀਲ ਸਵੈ- ਗਣਨਾ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ