BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਭਾਜਪਾ ਅਜਿਹੇ ਲੋਕਾਂ ਦਾ ਜਸ਼ਨ ਨਾ ਮਨਾਏ, ਕਿਉਂਕਿ ਪੰਜਾਬ ਵਿੱਚ ਇਨ੍ਹਾਂ ਦੀ ਕੋਈ ਅਹਿਮਅਤ ਨਹੀਂ- ਵੜਿੰਗ

ਕੌਮੀ ਮਾਰਗ ਬਿਊਰੋ | April 24, 2026 09:25 PM

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਜਾਣਾ ਪੰਜਾਬ ਵਿੱਚ ਕਿਸੇ ਲਈ ਵੀ ਕੋਈ ਵੱਡਾ ਫਰਕ ਨਹੀਂ ਪਾਏਗਾ, ਕਿਉਂਕਿ ਇਹ ਸਾਰੇ ਸੰਸਦ ਮੈਂਬਰ ਬਿਨਾਂ ਜੜਾਂ ਵਾਲੇ ਹਨ ਅਤੇ ਇਨ੍ਹਾਂ ਦਾ ਸੂਬੇ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ।

ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਆਪ ਕੋਲ ਕੋਈ ਪੱਕੀ ਵਿਚਾਰਧਾਰਾ ਨਹੀਂ ਹੈ ਅਤੇ ਇਸਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿੱਚ ਵੀ ਕੋਈ ਵਿਚਾਰਧਾਰਕ ਵਚਨਬੱਧਤਾ ਨਹੀਂ ਹੈ। ਇਸ ਲਈ ਅੱਜ ਇਨ੍ਹਾਂ ਦਾ ਭਾਜਪਾ ਵਿੱਚ ਜਾਣਾ ਹੈਰਾਨੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ 7 ਸੰਸਦ ਮੈਂਬਰ ਹਨ, ਕੱਲ੍ਹ ਨੂੰ 50 ਵਿਧਾਇਕ ਵੀ ਆਪ ਛੱਡ ਸਕਦੇ ਹਨ। ਆਪ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਟਿਕਟਾਂ ਕਿਵੇਂ ਵੰਡੀਆਂ ਹਨ, ਇਹ ਸਭ ਨੂੰ ਪਤਾ ਹੈ।

ਉਨ੍ਹਾਂ ਨੇ ਰਾਜ ਸਭਾ ਮੈਂਬਰਾਂ ਬਾਰੇ ਵਿਸ਼ੇਸ਼ ਤੌਰ ’ਤੇ ਗੱਲ ਕਰਦੇ ਹੋਏ, ਕਿਹਾ ਕਿ ਇਹ ਟਿਕਟਾਂ ਵੱਡੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਆਪ ਦੀ ਵੱਖ-ਵੱਖ ਤਰੀਕਿਆਂ ਨਾਲ ਮਦਦ ਕੀਤੀ ਸੀ। ਅੱਜ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਤਾਂ ਆਪ ਨੂੰ ਹੈਰਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਉਹ ਕਦੇ ਵੀ ਆਪ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਨਹੀਂ ਸਨ ਅਤੇ ਸਿਰਫ਼ ਆਪਣੇ ਕਾਰੋਬਾਰੀ ਹਿਤਾਂ ਲਈ ਪਾਰਟੀ ਵਿੱਚ ਆਏ ਸਨ।

ਇਸ ਸਬੰਧ ਵਿੱ, ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ, ਜਿਨ੍ਹਾਂ ਉੱਪਰ ਹਾਲ ਹੀ ਵਿੱਚ ਈਡੀ ਦੀਆਂ ਛਾਪੇਮਾਰੀਆਂ ਹੋਈਆਂ ਸਨ, ਵੜਿੰਗ ਨੇ ਕਿਹਾ ਕਿ ਅੱਜ-ਕੱਲ੍ਹ ਇਹ ਆਮ ਗੱਲ ਬਣ ਗਈ ਹੈ ਕਿ ਲੋਕ ਜਾਂਚ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਿਵੇਂ ਵੱਡੇ ਕਾਰੋਬਾਰੀ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਨੂੰ ਆਪ ਵੱਲੋਂ ਰਾਜ ਸਭਾ ਲਈ ਭੇਜਿਆ ਗਿਆ, ਜਦਕਿ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਕਾਂਗਰਸ ਅਤੇ ਆਪ ਦੀ ਤੁਲਨਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਜਿੱਥੇ ਆਪ ਨੇ ਪੈਸੇ ਵਾਲਿਆਂ ਨੂੰ ਤਰਜੀਹ ਦਿੱਤੀ, ਜਿਹੜੇ ਆਖਿਰਕਾਰ ਉਸਨੂੰ ਛੱਡ ਗਏ, ਉੱਥੇ ਹੀ ਕਾਂਗਰਸ ਨੇ ਹਮੇਸ਼ਾਂ ਤੋਂ ਪਾਰਟੀ ਦੇ ਵਰਕਰਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੋਂ ਹਾਲ ਹੀ ਵਿੱਚ ਕੀਤੀਆਂ ਨਾਮਜ਼ਦਗੀਆਂ ਦਾ ਜ਼ਿਕਰ ਕੀਤਾ, ਜਿੱਥੇ ਹਿਮਾਚਲ ਵਿੱਚ ਪਾਰਟੀ ਨੇ ਇੱਕ ਜ਼ਿਲ੍ਹਾ ਪ੍ਰਧਾਨ ਨੂੰ ਅਤੇ ਹਰਿਆਣਾ ਵਿੱਚ ਇੱਕ ਟਰੇਡ ਯੂਨੀਅਨ ਆਗੂ ਨੂੰ ਟਿਕਟ ਦੇ ਕੇ ਜਿਤਾਇਆ ਸੀ।

ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਦਾ ਵੀ ਜ਼ਿਕਰ ਕੀਤਾ ਕਿ ਕਿਵੇਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਡਰਾਇਆ ਗਿਆ, ਇੱਥੋਂ ਤੱਕ ਕਿ ਉਨ੍ਹਾਂ ਦੇ ਬੇਟੇ ਨੂੰ ਜੇਲ੍ਹ ਭੇਜਿਆ ਗਿਆ ਅਤੇ ਫਿਰ ਵੀ ਉਹ ਕਾਂਗਰਸ ਦੀ ਵਿਚਾਰਧਾਰਾ ਨਾਲ ਡਟੇ ਰਹੇ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ