BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 24, 2026 07:48 PM

ਅੰਮ੍ਰਿਤਸਰ-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉੱਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਸਾਂਝੇ ਤੌਰ ’ਤੇ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਵੀਆਂ ਤਬਦੀਲੀਆਂ ਅਪਨਾਉਦਿਆਂ ਅਦਾਰਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਵਿੱਦਿਆ ਦੇ ਬੁਨਿਆਦੀ ਟੀਚੇ ਨਹੀਂ ਭੁਲਣੇ ਚਾਹੀਦੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਵਿਖੇ ਅੱਜ ਸ੍ਰੀ ਕਟਾਰੀਆ ਨੇ ‘ਉੱਚ ਸਿੱਖਿਆ ਨੀਤੀ: ਨੈਵੀਗੇਟਿੰਗ ਗਲੋਬਲ ਚੁਣੌਤੀਆਂ ਅਤੇ ਰਾਸ਼ਟਰੀ ਤਰਜੀਹਾਂ’ ਵਿਸ਼ੇ ’ਤੇ ਕਰਵਾਈ ਗਈ ਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੱਧਰ ’ਤੇ ਉਭਰ ਰਹੇ ਬਦਲਾਅ ਸਬੰਧੀ ਤਿਆਰ-ਬਰ-ਤਿਆਰ ਰਹਿਣ ਲਈ ਹੋਕਾ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਨੂੰ ਸਮਾਵੇਸ਼ੀ ਵਿਕਾਸ, ਸਮਾਜਿਕ ਸਮਾਨਤਾ ਅਤੇ ਰੁਜ਼ਗਾਰ ਪੈਦਾ ਕਰਨ ਨੂੰ ਉਤਸ਼ਾਹਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਯੂਨੀਵਰਸਿਟੀ ਵੱਲੋਂ ਉਕਤ ਪ੍ਰੋਗਰਾਮ ਭਾਰਤ ਅਤੇ ਦੁਨੀਆ ਭਰ ’ਚ ਉੱਚ ਸਿੱਖਿਆ ਦੇ ਵਿਕਸਿਤ ਹੋ ਰਹੇ ਨਵੇਂ ਕੀਰਤੀਮਾਨ ਨੂੰ ਗਹੁ ਨਾਲ ਤੱਕਣ ਲਈ ਉੱਘੇ ਵਿਦਵਾਨਾਂ, ਸਿੱਖਿਆ ਸ਼ਾਸਤਰੀਆਂ, ਨੀਤੀ ਨਿਰਮਾਤਾਵਾਂ ਨਾਲ ਗੱਲਬਾਤ ਕਰਨ ਸਬੰਧੀ ਉਲੀਕਿਆ ਗਿਆ ਸੀ। ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਰਾਜਪਾਲ ਨੇ ਇਤਿਹਾਸਕ ਖਾਲਸਾ ਕਾਲਜ ਅਤੇ ਖ਼ਾਲਸਾ ’ਵਰਸਿਟੀ ਕੈਂਪਸ’ ਦੀ ਵਿਰਾਸਤੀ ਇਮਾਰਤ ਦਾ ਦੌਰਾ ਕੀਤਾ ਅਤੇ ਸਿੱਖ ਇਤਿਹਾਸ ਖੋਜ ਕੇਂਦਰ ’ਚ ਲੰਬਾ ਸਮਾਂ ਬਿਤਾਇਆ, ਜਿੱਥੇ ਉਨ੍ਹਾਂ ਨੇ ਖੋਜ਼ ਅਧਾਰਿਤ ਅਤੇ ਸਿੱਖ ਵਿਰਸੇ ਨਾਲ ਸਬੰਧਿਤ ਕਿਤਾਬਾਂ ਅਤੇ ਮਿਊਜ਼ਿਮ ’ਚ ਸ਼ੁਸ਼ੋਭਿਤ ਖਰੜਿਆਂ ਨੂੰ ਵੇਖਿਆ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਖ਼ਾਲਸਾ ਯੂਨੀਵਰਸਿਟੀ ਦੇ ਵਿਜ਼ਟਰ ਵਜੋਂ ’ਵਰਸਿਟੀ ਦੇ ਪ੍ਰੋ-ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਅਤੇ ਯੂ. ਜੀ. ਸੀ. ਵੱਲੋਂ ਸੰਯੁਕਤ ਸਕੱਤਰ ਡਾ. ਅਮੋਲ ਐਮ. ਅੰਧਾਰੇ ਨਾਲ ਯੂਨੀਵਰਸਿਟੀ ਦੇ ਪ੍ਰਸ਼ਾਸ਼ਨਿਕ ਅਤੇ ਅਕਾਦਮਿਕ ਕਾਰਵਾਈਆਂ ਸਬੰਧੀ ਜਾਣਕਾਰੀਆਂ ਹਾਸਲ ਕੀਤੀ।

ਇਸ ਮੌਕੇ ਸ੍ਰੀ ਕਟਾਰੀਆ ਨੇ ਆਪਣੇ ਭਾਸ਼ਣ ਦੌਰਾਨ ਖਾਲਸਾ ਯੂਨੀਵਰਸਿਟੀ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਸੋਸਾਇਟੀ ਜੋ ਕਿ 1890 ਤੋਂ ਸਿੱਖਿਆ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਪ੍ਰੋਫੈਸ਼ਨਲ ਕਾਲਜਿਸ, ਯੂਨੀਵਰਸਿਟੀ ਅਤੇ ਸਕੂਲ ਚਲਾ ਕੇ ਸਮਾਜ ਸੇਵਾ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਅਨੁਸਾਰ ਸਿੱਖਿਆ ਨੀਤੀ ’ਚ ਰਾਸ਼ਟਰੀ ਪੱਧਰ ’ਤੇ ਵੱਡੇ ਬਦਲਾਅ ਹੋ ਰਹੇ ਹਨ, ਜਿਸ ਨੂੰ ਅਪਨਾ ਕੇ ਉਚ ਸਿੱਖਿਆ ਸੰਸਥਾਵਾਂ ਬਹੁ-ਅਨੁਸ਼ਾਸਨੀ ਅਤੇ ਸਰਲ ਸਿੱਖਿਆ ਦੇ ਮੌਕੇ ਪ੍ਰਦਾਨ ਕਰ ਸਕਦੀਆਂ ਹਨ। ਉਨ੍ਹਾਂ ਨੇ ਉੱਚ ਸਿੱਖਿਆ ’ਚ ਡਿਜੀਟਲ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਨਲਾਈਨ ਸਿਖਲਾਈ ਮੰਚਾਂ ਦੀ ਵੱਧ ਰਹੀ ਭੂਮਿਕਾ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਸ: ਛੀਨਾ ਨੇ ਆਪਣੇ ਸਵਾਗਤੀ ਭਾਸ਼ਣ ’ਚ ਜਿੱਥੇ ਰਾਜਪਾਲ ਨੂੰ ਜੀ ਆਇਆ ਕਿਹਾ, ਉਥੇ ਉਨ੍ਹਾਂ ਨੇ ਉਚ ਸਿੱਖਿਆ ’ਚ ਉੱਭਰ ਰਹੀਆਂ ਚੁਣੌਤੀਆਂ ਤੇ ਉੱਚ ਸਿੱਖਿਆ ਦੇ ਡਿੱਗਦੇ ਮਿਆਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕੋਈ ਵਪਾਰ ਨਹੀਂ, ਸਗੋਂ ਨਿਰੋਇਆ ਸਮਾਜ ਸਿਰਜਣ ਦਾ ਜਰੀਆ ਹੈ। ਉਨ੍ਹਾਂ ਕਿਹਾ ਕਿ ਸੋਸਾਇਟੀਆਂ ਅਤੇ ਟਰੱਸਟਾਂ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਦਹਾਕਿਆਂ ਤੋਂ ਬਹੁਮੁੱਲੀ ਸਿੱਖਿਆ ਮੁਹੱਈਆ ਕਰਵਾ ਰਹੀਆਂ ਹਨ, ਜਿਸ ਦੀ ਜਿੰਨ੍ਹੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ।

ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੇ ਉਕਤ ਵਿਸ਼ੇ ’ਤੇ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਆਪਣੀ ਇਸ ਪਲੇਠੀ ਦੀ ਕਾਨਫਰੰਸ ਆਯੋਜਿਤ ਕਰਕੇ ਇਕ ਪਹਿਲਕਦਮੀ ਕੀਤੀ ਹੈ, ਜਿਸ ਦਾ ਮੰਤਵ ਅਕਾਦਮਿਕ ਐਕਸੀਲੈਂਸ, ਨਵੀਨਤਾ ਅਤੇ ਪ੍ਰੋਫੈਸ਼ਨਲ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਡਾ. ਅੰਧਾਰੇ ਨੇ ਕਿਹਾ ਕਿ ਸਾਨੂੰ ਅਜਿਹੀਆਂ ਸੰਸਥਾਵਾਂ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ ਜੋ ਸਮਾਜ ਅਤੇ ਰਾਸ਼ਟਰ ਦੀਆਂ ਬਦਲਦੀਆਂ ਜ਼ਰੂਰਤਾਂ ਪ੍ਰਤੀ ਸਰਗਰਮ ਹੋ ਕੇ ਇਨ੍ਹਾਂ ਦੇ ਹੱਲ ਤਲਾਸ਼ਣ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਨਫਰੰਸ ਖਾਲਸਾ ਯੂਨੀਵਰਸਿਟੀ ਦੇ ਸਿੱਖਿਆ ਦੇ ਮਿਆਰ ਨੂੰ ਵਧਾਉਣ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਣਾ ਹੈ।

ਇਸ ਮੌਕੇ ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਅਤੇ ਡੀਨ ਫੈਕਲਟੀ ਆਫ਼ ਐਜੂਕੇਸ਼ਨ ਡਾ. ਖੁਸ਼ਵਿੰਦਰ ਕੁਮਾਰ, ਜਿਨ੍ਹਾਂ ਨੇ ਇਸ ਕਾਨਫਰੰਸ ਨੂੰ ਉਲੀਕਣ ’ਚ ਆਪਣੀ ਅਹਿਮ ਭੂਮਿਕਾ ਨਿਭਾਈ, ਨੇ ਇਸ ਪ੍ਰੋਗਰਾਮ ਦੀ ਟੀਚਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਕਾਨਫਰੰਸ ’ਚ ਵਿੱਦਿਅਕ ਮਾਹਿਰਾਂ ਵੱਲੋਂ ਨਵੀਂ ਵਿੱਦਿਅਕ ਨੀਤੀ ਨੂੰ ਅਪਨਾਉਣ ਬਾਰੇ ਜਾਣਕਾਰੀਆਂ ਸਾਂਝੀਆਂ ਕਰਨਾ ਸੀ। ਉਨ੍ਹਾਂ ਕਿਹਾ ਕਿ ਉਚ ਸਿੱਖਿਆ ਨੂੰ ਮੌਜ਼ੂਦਾ ਚੁਣੌਤੀਆਂ ਲਈ ਰਣਨੀਤੀਆਂ ਤਿਆਰ ਕਰਨ ਲਈ ਉਕਤ ਕਾਨਫਰੰਸ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਲਈ ਰਾਹ ਪੱਧਰਾ ਕਰੇਗੀ।

ਇਸ ਮੌਕੇ ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ ਨੇ ਆਪਣੇ ਧੰਨਵਾਦੀ ਪ੍ਰਸਤਾਵ ’ਚ ਰਾਜਪਾਲ, ਵਿਸ਼ੇਸ਼ ਮਹਿਮਾਨਾਂ, ਭਾਗੀਦਾਰਾਂ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਜਿਨ੍ਹਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਉੱਪ ਕੁਲਪਤੀ ਪ੍ਰੋ. (ਡਾ.) ਸੰਜੀਵ ਸ਼ਰਮਾ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਉੱਪ ਕੁਲਪਤੀ ਪ੍ਰੋ. (ਡਾ.) ਸੁਸ਼ੇਂਦਰ ਕੁਮਾਰ ਮਿਸ਼ਰਾ, ਸਰਕਾਰੀ ਕਾਲਜ, ਗੁਰਦਾਸਪੁਰ ਤੋਂ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਭੱਲਾ ਅਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਹਿੱਸਾ ਲਿਆ ਅਤੇ ਵੱਖ-ਵੱਖ ਅਕਾਦਮਿਕ ਵਿਸ਼ਿਆਂ ’ਤੇ ਚਰਚਾ ਦੀ ਅਗਵਾਈ ਕੀਤੀ।

ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਰਾਜਬੀਰ ਸਿੰਘ, ਸ: ਸੰਤੋਖ ਸਿੰਘ ਸੇਠੀ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ (ਆਈ.ਏ.ਐਸ.) ਤੋਂ ਇਲਾਵਾ ਖ਼ਾਲਸਾ ਅਦਾਰਿਆਂ ਦੇ ਵੱਖ-ਵੱਖ ਪ੍ਰਿੰਸੀਪਲ, ਡਾਇਰੈਕਟਰ ਤੋਂ ਇਲਾਵਾ ਹੋਰ ਕਈ ਸਖ਼ਸ਼ੀਅਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਭਾਜਪਾ ਅਜਿਹੇ ਲੋਕਾਂ ਦਾ ਜਸ਼ਨ ਨਾ ਮਨਾਏ, ਕਿਉਂਕਿ ਪੰਜਾਬ ਵਿੱਚ ਇਨ੍ਹਾਂ ਦੀ ਕੋਈ ਅਹਿਮਅਤ ਨਹੀਂ- ਵੜਿੰਗ