BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 24, 2026 07:50 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ਵਿੱਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਸ. ਬਲਦੇਵ ਸਿੰਘ, ਗੁਰਮਤਿ ਵਿਦਿਆਲਾ ਛੱਤੀਸਗੜ੍ਹ ਦੇ ਇੰਚਾਰਜ ਸ. ਅਜੀਤ ਸਿੰਘ, ਇੰਸਪੈਕਟਰ ਸ. ਚੰਚਲਦੀਪ ਸਿੰਘ ਵੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਭਾਜਪਾ ਅਜਿਹੇ ਲੋਕਾਂ ਦਾ ਜਸ਼ਨ ਨਾ ਮਨਾਏ, ਕਿਉਂਕਿ ਪੰਜਾਬ ਵਿੱਚ ਇਨ੍ਹਾਂ ਦੀ ਕੋਈ ਅਹਿਮਅਤ ਨਹੀਂ- ਵੜਿੰਗ