BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਨੈਸ਼ਨਲ

ਭਾਜਪਾ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਕੇਜਰੀਵਾਲ

ਕੌਮੀ ਮਾਰਗ ਬਿਊਰੋ | April 24, 2026 08:57 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੱਤ ਰਾਜ ਸਭਾ ਮੈਂਬਰਾਂ ਨੂੰ ਤੋੜ ਕੇ ਪੰਜਾਬ ਜਿੱਤਣ ਦਾ ਸੁਪਨਾ ਦੇਖ ਰਹੀ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਨੇ ਇਸ ਸਾਜ਼ਿਸ਼ ਨੂੰ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਦੱਸਿਆ ਹੈ। ਅਰਵਿੰਦ ਕੇਜਰੀਵਾਲ ਨੇ 'ਐਕਸ' (ਟਵਿੱਟਰ) 'ਤੇ ਕਿਹਾ ਕਿ ਭਾਜਪਾ ਨੇ ਇਕ ਵਾਰ ਫਿਰ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਦੂਜੇ ਪਾਸੇ, 'ਆਪ' ਨੇ ਆਪਣੀ ਮਰਜ਼ੀ ਨਾਲ ਪਾਰਟੀ ਦੀ ਮੈਂਬਰਸ਼ਿਪ ਤਿਆਗਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਦੀ ਮੈਂਬਰਸ਼ਿਪ ਖਤਮ ਕਰਨ ਲਈ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਭੇਜਣ ਦਾ ਫੈਸਲਾ ਕੀਤਾ ਹੈ।

 ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਹਮੇਸ਼ਾ ਤੋਂ ਪੰਜਾਬ ਵਿਰੋਧੀ ਰਹੀ ਹੈ। ਜਦੋਂ ਤੋਂ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ ਹੋਏ ਹਨ, ਭਾਜਪਾ ਵਿੱਚ ਬੇਚੈਨੀ ਸਾਫ ਦਿਖਾਈ ਦੇ ਰਹੀ ਹੈ, ਉਹਨਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ। ਪੰਜਾਬ ਵਿੱਚ ਆਪਣੀ ਵਾਰ-ਵਾਰ ਹੋ ਰਹੀ ਹਾਰ ਦਾ ਬਦਲਾ ਲੈਣ ਲਈ ਭਾਜਪਾ, ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਹਮੇਸ਼ਾ ਨਫ਼ਰਤ ਦੀ ਭਾਵਨਾ ਰੱਖਦੀ ਆਈ ਹੈ। ਅਸੀਂ ਪਾਰਟੀ ਛੱਡਣ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਾਮਲ ਕਰਨ ਵਾਲਿਆਂ, ਦੋਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਪੰਜਾਬ ਦੀ ਪਵਿੱਤਰ ਧਰਤੀ ਤੋਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਹੀ ਸਾਡੀ ਅਸਲੀ ਤਾਕਤ ਹਨ। ਪੰਜਾਬ ਦੇ ਗੱਦਾਰਾਂ ਨੂੰ ਜਨਤਾ ਜ਼ਰੂਰ ਸਬਕ ਸਿਖਾਏਗੀ। ਅਜਿਹੀਆਂ ਚਾਲਾਂ ਨਾਲ ਇਹ ਪੰਜਾਬ ਨੂੰ ਨਹੀਂ ਜਿੱਤ ਸਕਦੇ। ਲੋਕਤੰਤਰ ਵਿੱਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ ਅਤੇ ਆਮ ਲੋਕ ਹੀ ਸਾਡੀ ਤਾਕਤ ਹਨ। ਆਮ ਆਦਮੀ ਪਾਰਟੀ ਇੱਕ ਕ੍ਰਾਂਤੀਕਾਰੀ ਸੋਚ ਵਾਲੀ ਪਾਰਟੀ ਹੈ ਅਤੇ ਇੱਕਜੁੱਟ ਹੋ ਕੇ ਹਮੇਸ਼ਾ ਸੱਚਾਈ ਲਈ ਡਟ ਕੇ ਖੜ੍ਹੀ ਹੈ।

 ਉੱਥੇ ਹੀ, ਗੁਜਰਾਤ ਦੌਰੇ 'ਤੇ ਗਏ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਕਿਹਾ ਕਿ ਤਿੰਨ ਦਿਨਾਂ ਤੋਂ ਗੁਜਰਾਤ ਵਿੱਚ ਹਾਂ। ਜਿਸ ਸਮੇਂ ਗੁਜਰਾਤ ਵਿੱਚ ਹਜ਼ਾਰਾਂ ਵਰਕਰ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ, ਸਾਰੇ ਖ਼ਤਰੇ ਅਤੇ ਬੀਜੇਪੀ ਦੀਆਂ ਧਮਕੀਆਂ ਝੱਲ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਖ਼ੂਨ-ਪਸੀਨਾ ਵਹਾ ਰਹੇ ਹਨ, ਉਸੇ ਸਮੇਂ ਕੁਝ ਗੱਦਾਰਾਂ ਨੇ ਪੰਜਾਬ ਦੇ ਵਰਕਰਾਂ ਦੀ ਖ਼ੂਨ-ਪਸੀਨੇ ਦੀ ਕਮਾਈ ਦਾ ਸੌਦਾ ਕਰ ਲਿਆ। ਅੱਜ ਜੋ ਰਾਜ ਸਭਾ ਮੈਂਬਰ ਆਪਣੀਆਂ ਨਿੱਜੀ ਮਜਬੂਰੀਆਂ, ਡਰ ਅਤੇ ਲਾਲਚ ਕਾਰਨ ਭਾਜਪਾ ਅੱਗੇ ਝੁਕ ਗਏ ਹਨ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕੀਤੀ ਹੈ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਦਾ।

 ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮੈਂ ਰਾਜ ਸਭਾ ਚੇਅਰਮੈਨ ਨੂੰ ਇਕ ਪੱਤਰ ਸੌਂਪਾਂਗਾ, ਜਿਸ ਵਿਚ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਕਾਰਨ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਜਾਵੇਗੀ, ਕਿਉਂਕਿ ਇਹ ਸੰਵਿਧਾਨ ਦੀ ਦਸਵੀਂ ਅਨੁਸੂਚੀ ਦੇ ਤਹਿਤ ਸਵੈ-ਇੱਛਾ ਨਾਲ ਆਪਣੀ ਪਾਰਟੀ ਦੀ ਮੈਂਬਰਸ਼ਿਪ ਤਿਆਗਣ ਦੇ ਬਰਾਬਰ ਹੈ।

Have something to say? Post your comment

 
 
 
 

ਨੈਸ਼ਨਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਅਪੀਲ 'ਤੇ ਜੁਲਾਈ ਵਿੱਚ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸਿੱਖਿਆ ਖੇਤਰ ਵਿਚ ਲਾਮਿਸਾਲ ਕਾਰਜਾਂ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਕੀਤੀ ਸ਼ਲਾਘਾ

ਯੂਕੇ ਅਦਾਲਤ ਵਲੋਂ ਸਿੱਖ ਔਰਤ ਦਾ ਜਬਰਜਿਨਾਹ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਹੋਰਮੁਜ਼ ਵਿੱਚ ਤਣਾਅ ਵਿਚਕਾਰ 14 ਭਾਰਤੀ ਜਹਾਜ਼ਾਂ ਨੂੰ ਕੱਢਿਆ ਸੁਰੱਖਿਅਤ -14 ਅਜੇ ਵੀ ਫਸੇ ਹੋਏ - ਵਿਦੇਸ਼ ਮੰਤਰਾਲੇ

ਪੱਛਮੀ ਬੰਗਾਲ ਵਿੱਚ 89.93 ਪ੍ਰਤੀਸ਼ਤ ਅਤੇ ਤਾਮਿਲਨਾਡੂ ਵਿੱਚ 82.24 ਪ੍ਰਤੀਸ਼ਤ ਵੋਟਿੰਗ, ਵੋਟਰਾਂ ਵਿੱਚ ਜ਼ਬਰਦਸਤ ਉਤਸ਼ਾਹ

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

ਪੰਜਾਬ ਹਾਈ ਕੋਰਟ ਨੇ ਬੰਦੀ ਸਿੰਘ ਹਰਚਰਨ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸਿੰਘ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦੇ ਹੋਏ ਜ਼ਮਾਨਤ ਕੀਤੀ ਮਨਜ਼ੂਰ

ਪੰਛੀ ਨੇ ਨਾਗਰਿਕਾਂ ਨੂੰ ਕੀਤੀ ਅਪੀਲ ਸਵੈ- ਗਣਨਾ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ