BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | April 24, 2026 09:00 PM

ਚੰਡੀਗੜ੍ਹ -ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ।

ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇਸ ਦੇਸ਼ ਦੇ ਲੋਕਤੰਤਰ ਨੂੰ ਘੜਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਦੇਸ਼ ਦਾ ਲੋਕਤੰਤਰ ਪੰਜਾਬੀਆਂ ਦੇ ਖੂਨ ਅਤੇ ਕੁਰਬਾਨੀਆਂ 'ਤੇ ਉਸਾਰਿਆ ਗਿਆ ਹੈ। ਪੰਜਾਬੀਆਂ ਨੇ ਆਪਣਾ ਖੂਨ ਵਹਾ ਕੇ ਇਸ ਲੋਕਤੰਤਰ ਨੂੰ ਸਥਾਪਿਤ ਕਰਨ ਵਿੱਚ ਮਦਦ ਕੀਤੀ ਅਤੇ ਅੱਜ ਭਾਜਪਾ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਦੇ ਮੰਤਰੀ ਨੇ ਦਾਅਵਾ ਕੀਤਾ ਕਿ ਅੱਜ 3 ਕਰੋੜ ਪੰਜਾਬੀ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਭਾਜਪਾ ਉਹ ਪਾਰਟੀ ਹੈ ਜਿਸ ਨੂੰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਨੂੰ ਉਸ ਪਾਰਟੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਅਤੇ ਪੰਜਾਬ ਨੂੰ ਉਸ ਦੇ ਬਣਦੇ ਵਿੱਤੀ ਹਿੱਸੇ ਤੋਂ ਵਾਂਝਾ ਰੱਖਿਆ। ਅਜਿਹੀ ਪਾਰਟੀ ਦਾ ਸਮੁੱਚੇ ਪੰਜਾਬੀ ਇੱਕਜੁੱਟ ਹੋ ਕੇ ਡਟ ਕੇ ਵਿਰੋਧ ਕਰਨਗੇ।

‘ਆਪ’ ਦੇ 7 ਸੰਸਦ ਮੈਂਬਰਾਂ ਦੇ ਪਾਲਾ ਬਦਲਣ ਦੀ ਨਿਖੇਧੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਨ੍ਹਾਂ ਨੂੰ ‘ਆਪ’ ਨੇ ਸਨਮਾਨਿਤ ਕੀਤਾ ਅਤੇ ਪੰਜਾਬੀਆਂ ਦੀ ਆਵਾਜ਼ ਬਣਨ ਲਈ ਰਾਜ ਸਭਾ ਵਿੱਚ ਭੇਜਿਆ, ਉਨ੍ਹਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਭਾਵ ਹੇਠ ਆ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਇਹ ਦਲ-ਬਦਲ ਸਿਰਫ਼ ਸਿਆਸੀ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਨਾਲ ਵਿਸ਼ਵਾਸਘਾਤ ਹੈ। ਭਾਜਪਾ ਕਦੇ ਵੀ ਸੱਚਮੁੱਚ ਕਿਸੇ ਦੇ ਨਾਲ ਨਹੀਂ ਖੜ੍ਹੀ ਹੋਈ ਅਤੇ ਪੰਜਾਬੀ ਮੌਕਾਪ੍ਰਸਤਾਂ ਨੂੰ ਕਦੇ ਮੁਆਫ਼ ਨਹੀਂ ਕਰਦੇ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜ ਕੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਹ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਇਸ ਦੇਸ਼ ਦੇ ਲੋਕਤੰਤਰ ਲਈ ਖਤਰਾ ਹੈ, ਜਦੋਂਕਿ ‘ਆਪ’ ਸੰਵਿਧਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਸੰਵਿਧਾਨ ਦੀ ਰਾਖੀ ਅਤੇ ਸਤਿਕਾਰ ਲਈ ਲੜਦੇ ਰਹਾਂਗੇ ਅਤੇ ਭਾਜਪਾ ਨੂੰ ਸਬਕ ਸਿਖਾਉਂਦੇ ਰਹਾਂਗੇ।

ਪੰਜਾਬ ਦੇ ਵਿਰੋਧ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਪੰਜਾਬ ਅਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਵਾਰ-ਵਾਰ ਹਰਾਇਆ ਹੈ ਜਿਨ੍ਹਾਂ ਨੇ ਉਨ੍ਹਾਂ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਹਮੇਸ਼ਾ ਸਬਕ ਸਿਖਾਇਆ ਗਿਆ ਹੈ। ਅੱਜ ਭਾਜਪਾ ਲੋਕਾਂ ਨੂੰ ਡਰਾ-ਧਮਕਾ ਕੇ ਪੰਜਾਬ ਨੂੰ ਜਿੱਤ ਨਹੀਂ ਸਕਦੀ। 3 ਕਰੋੜ ਪੰਜਾਬੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਹਨ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੱਕ ਜਦੋਂ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਸੱਤਾ ਸੀ, ਉਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਕੋਈ ਇਨਸਾਫ਼ ਨਹੀਂ ਮਿਲਿਆ। ਜਦੋਂ ਅਸੀਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਿਆਂਦਾ, ਤਾਂ ਭਾਜਪਾ ਨੇ ਸਾਡੇ ਮੈਂਬਰਾਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਕਿਉਂਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਚਾਹੁੰਦੀ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਉਹ ਜਾਣਦੇ ਹਨ ਕਿ 2027 ਵਿੱਚ ‘ਆਪ’ ਜਿੱਤਣ ਵਾਲੀ ਹੈ। ਪਰ ਅਸੀਂ ਦ੍ਰਿੜ ਹਾਂ। ਅਸੀਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਰਹਾਂਗੇ ਅਤੇ 2027 ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ, ਜਦਕਿ ਇਹ ਯਕੀਨੀ ਬਣਾਵਾਂਗੇ ਕਿ ਭਾਜਪਾ ਨੂੰ ਪੰਜਾਬ ਵਿੱਚ ਮੁਕੰਮਲ ਹਾਰ ਦਾ ਸਾਹਮਣਾ ਕਰਨਾ ਪਵੇ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਭਾਜਪਾ ਅਜਿਹੇ ਲੋਕਾਂ ਦਾ ਜਸ਼ਨ ਨਾ ਮਨਾਏ, ਕਿਉਂਕਿ ਪੰਜਾਬ ਵਿੱਚ ਇਨ੍ਹਾਂ ਦੀ ਕੋਈ ਅਹਿਮਅਤ ਨਹੀਂ- ਵੜਿੰਗ