ਪੰਜਾਬ

ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਕਰਕੇ ਬਣਾਵਾਂਗੇ ਸਾਂਝਾ ਪੰਥਕ ਮੁਹਾਜ-ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | April 25, 2026 09:14 PM



ਜਲੰਧਰ- ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਇਕ ਸਾਂਝਾ ਮੁਹਾਜ ਬਣਾਇਆ ਜਾਵੇਗਾ ਤਾਂ ਜੋ ਪੰਜਾਬ ਦੀ ਖੇਤਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਪੰਥਕ ਧਿਰਾਂ ਦੀ ਇਕ ਸਾਂਝੀ ਮੀਟਿੰਗ ਤੋਂ ਬਾਦ ਪ੍ਰੈੱਸ ਕਾਨਫਰੰਸ ਵਿੱਚ ਕੀਤਾ। ਉਹਨਾਂ ਦੱਸਿਆ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਜਲੰਧਰ ਵਿੱਚ ਹੋਈ ਅੱਜ ਦੀ ਇਸ ਮੀਟਿੰਗ ਵਿੱਚ ਯੁਨਾਈਟਡ ਅਕਾਲੀ ਦਲ ਵੱਲੋਂ ਸ ਗੁਰਦੀਪ ਸਿੰਘ ਬਠਿੰਡਾ, ਕਾਰਜਕਾਰੀ ਪ੍ਰਧਾਨ ਯੂਨਾਇਟਡ ਅਕਾਲੀ ਦਲ ਸ ਬੂਟਾ ਸਿੰਘ ਰਣਸੀਂਹ, ਅਕਾਲੀ ਦਲ ਸੁਤੰਤਰ ਵੱਲੋਂ ਸ ਪਰਮਜੀਤ ਸਿੰਘ ਸਹੌਲੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਵੱਲੋਂ ਸ ਗੁਰਿੰਦਰ ਸਿੰਘ ਬਾਜਵਾ, ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਸ ਇੰਦਰਜੀਤ ਸਿੰਘ, ਕੌਮੀ ਇਨਸਾਫ ਮੋਰਚੇ ਤੋਂ ਸ ਪਾਲ ਸਿੰਘ ਫਰਾਂਸ ਸ਼ਾਮਲ ਹੋਏ। ਮੀਟਿੰਗ ਵਿੱਚ ਸਾਰੀਆਂ ਧਿਰਾਂ ਨੇ ਸਾਂਝੇ ਪ੍ਰੋਗਰਾਮ ਤਹਿਤ ਮਿਲ ਕੇ ਚੱਲਣ ਦਾ ਅਹਿਦ ਕੀਤਾ। ਇਸ ਮੀਟਿੰਗ ਵਿੱਚ ਇਕ ਸਾਂਝੀ ਕਮੇਟੀ ਬਣਾਉਣ ਦਾ ਵੀ ਫੈਸਲਾ ਹੋਇਆ ਜੋ ਰਹਿੰਦੇ ਪੰਥਕ ਗਰੁੱਪਾਂ ਅਤੇ ਹਮਖਿਆਲੀ ਕਿਸਾਨ ਯੂਨੀਅਨ ਨਾਲ ਏਕਤਾ ਬਾਰੇ ਗੱਲਬਾਤ ਕਰੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਇਕ ਬਹੁਤ ਵੱਡੀ ਉਪਲੱਬਧੀ ਹੋਵੇਗੀ ਜੇ ਸਾਰੀਆਂ ਧਿਰਾਂ ਸਾਂਝੇ ਪਲੇਟਫਾਰਮ 'ਤੇ ਇਕੱਤਰ ਹੋ ਜਾਂਦੀਆਂ ਹਨ। ਅੱਜ ਦੀ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ, ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ, ਸ ਸਰਵਣ ਸਿੰਘ ਫਿਲੌਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਸ ਮਹਿੰਦਰਪਾਲ ਸਿੰਘ ਬਿਨਾਕਾ, ਸ ਅਮਰਜੀਤ ਸਿੰਘ ਕਿਸ਼ਨਪੁਰਾ, ਹਰਵਿੰਦਰ ਸਿੰਘ ਚਿਤਕਾਰਾ, ਸ ਅਮਰਜੀਤ ਸਿੰਘ ਗੁਰੂ ਗੋਬਿੰਦ ਸਿੰਘ ਨਗਰ, ਸ ਸੁਖਮੋਹਨ ਸਿੰਘ ਸਹਿਗਲ, ਸ ਬਲਜੀਤ ਸਿੰਘ ਅਕਾਲੀਆਂ ਵਾਲਾ, ਸ ਗੁਰਲਾਭ ਸਿੰਘ ਧਰਮਕੋਟ, ਸ ਸੁਖਦੇਵ ਸਿੰਘ ਫਗਵਾੜਾ, ਸ ਪਰਮਪਾਲ ਸਿੰਘ ਸਭਰਾਅ ਆਦਿ ਆਗੂ ਹਾਜਿਰ ਸਨ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।

Have something to say? Post your comment

 
 
 
 

ਪੰਜਾਬ

ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ 'ਗੱਦਾਰ', ਫੂਕੇ ਪੁਤਲੇ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਐਮ ਪੀਜ਼ ਦੇ ਖਿਲਾਫ ਕਾਰਵਾਈ ਕਰਨਾ ਸੰਸਦ ਦਾ ਅਧਿਕਾਰ ਖੇਤਰ ਅਤੇ ਰਾਸ਼ਟਰਪਤੀ ਦੀ ਮਰਜ਼ੀ ’ਤੇ ਨਿਰਭਰ ਨਹੀਂ: ਡਾ. ਦਲਜੀਤ ਸਿੰਘ ਚੀਮਾ

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ- ਵੜਿੰਗ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ