ਪੰਜਾਬ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਕੌਮੀ ਮਾਰਗ ਬਿਊਰੋ | April 25, 2026 09:13 PM

ਚੰਡੀਗੜ੍ਹ- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34, 265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7, 991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7, 496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

 

Have something to say? Post your comment

 
 
 
 

ਪੰਜਾਬ

ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ 'ਗੱਦਾਰ', ਫੂਕੇ ਪੁਤਲੇ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਐਮ ਪੀਜ਼ ਦੇ ਖਿਲਾਫ ਕਾਰਵਾਈ ਕਰਨਾ ਸੰਸਦ ਦਾ ਅਧਿਕਾਰ ਖੇਤਰ ਅਤੇ ਰਾਸ਼ਟਰਪਤੀ ਦੀ ਮਰਜ਼ੀ ’ਤੇ ਨਿਰਭਰ ਨਹੀਂ: ਡਾ. ਦਲਜੀਤ ਸਿੰਘ ਚੀਮਾ

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ- ਵੜਿੰਗ

ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਕਰਕੇ ਬਣਾਵਾਂਗੇ ਸਾਂਝਾ ਪੰਥਕ ਮੁਹਾਜ-ਗਿਆਨੀ ਹਰਪ੍ਰੀਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ