ਪੰਜਾਬ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਕੌਮੀ ਮਾਰਗ ਬਿਊਰੋ | April 25, 2026 09:02 PM

ਚੰਡੀਗੜ੍ਹ-ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ 'ਕਲੋਜ਼ ਫਾਈਟਰ' ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ।

Have something to say? Post your comment

 
 
 
 

ਪੰਜਾਬ

ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ 'ਗੱਦਾਰ', ਫੂਕੇ ਪੁਤਲੇ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਐਮ ਪੀਜ਼ ਦੇ ਖਿਲਾਫ ਕਾਰਵਾਈ ਕਰਨਾ ਸੰਸਦ ਦਾ ਅਧਿਕਾਰ ਖੇਤਰ ਅਤੇ ਰਾਸ਼ਟਰਪਤੀ ਦੀ ਮਰਜ਼ੀ ’ਤੇ ਨਿਰਭਰ ਨਹੀਂ: ਡਾ. ਦਲਜੀਤ ਸਿੰਘ ਚੀਮਾ

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ- ਵੜਿੰਗ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਕਰਕੇ ਬਣਾਵਾਂਗੇ ਸਾਂਝਾ ਪੰਥਕ ਮੁਹਾਜ-ਗਿਆਨੀ ਹਰਪ੍ਰੀਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ