ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | April 26, 2026 07:04 PM

ਚੰਡੀਗੜ੍ਹ- 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

96ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24, 280 ਹੋ ਗਈਆਂ।

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 76 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 421ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.8 ਕਿਲੋ ਹੈਰੋਇਨ ਅਤੇ 306 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ ਸਿਰਫ 421 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 898 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਸਾਬਕਾ ਮੰਤਰੀ ਤੋ ਦੁਖੀ ਹੋ ਕੇ ਆਤਮ ਹਤਿਆ ਕਰਨ ਵਾਲੇ ਦੇ ਪਰਵਾਰ ਨੇ ਪੁਲੀਸ ਦੀ ਢਿਲੀ ਕਾਰਗੁਜਾਰੀ ਤੇ ਜਿਤਾਇਆ ਇਤਰਾਜ

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਧੂਰੀ ‘ਚ ਸ਼ੁਕਰਾਨਾ ਸਮਾਗਮ

'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ

ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ 'ਗੱਦਾਰ', ਫੂਕੇ ਪੁਤਲੇ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਐਮ ਪੀਜ਼ ਦੇ ਖਿਲਾਫ ਕਾਰਵਾਈ ਕਰਨਾ ਸੰਸਦ ਦਾ ਅਧਿਕਾਰ ਖੇਤਰ ਅਤੇ ਰਾਸ਼ਟਰਪਤੀ ਦੀ ਮਰਜ਼ੀ ’ਤੇ ਨਿਰਭਰ ਨਹੀਂ: ਡਾ. ਦਲਜੀਤ ਸਿੰਘ ਚੀਮਾ

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ- ਵੜਿੰਗ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ