ਨੈਸ਼ਨਲ

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 26, 2026 07:03 PM

ਨਵੀਂ ਦਿੱਲੀ-ਕੇਂਦਰੀ ਪੰਚਾਇਤੀ ਰਾਜ, ਮੱਛੀ ਪਾਲਣ ਅਤੇ ਪਸ਼ੂ ਪਾਲਣ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਥਾਨਕ ਵਿਧਾਇਕ ਰਤਨੇਸ਼ ਕੁਸ਼ਵਾਹਾ ਵੀ ਮੌਜੂਦ ਸਨ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਇੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਸਨਮਾਨਿਤ ਕੀਤਾ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮਾਣਯੋਗ ਮੰਤਰੀ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਨੀਤੀਸ਼ ਕੁਮਾਰ ਦੀ ਤਰ੍ਹਾਂ ਸਮਰਾਟ ਚੌਧਰੀ ਨੂੰ ਵੀ ਬਲ ਅਤੇ ਹਿੰਮਤ ਬਖ਼ਸ਼ਣ ਤਾਂ ਜੋ ਉਹ ਬਿਹਾਰ ਦੇ ਵਿਕਾਸ ਲਈ ਕਾਰਜਸ਼ੀਲ ਰਹਿਣ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਰਾਜ ਮੰਤਰੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਵੀ ਖਾਸਾ ਗਿਆਨ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਨਿਕਲੀ ਜਾਗਰਤੀ ਯਾਤਰਾ ਵਿੱਚ ਵੀ ਮੰਤਰੀ ਨੇ ਭਰਪੂਰ ਸਹਿਯੋਗ ਦਿੱਤਾ ਸੀ ਅਤੇ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ ਸੀ।

Have something to say? Post your comment

 
 
 
 

ਨੈਸ਼ਨਲ

ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇਗੀ: ਸੰਜੇ ਸਿੰਘ

ਉੱਤਰੀ ਭਾਰਤ ਵਿੱਚ ਗਰਮੀ ਦੀ ਚੇਤਾਵਨੀ ਕੀਤੀ ਆਈਐਮਡੀ ਨੇ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਏਗੀ ਕਾਰਵਾਈ- ਅਖੰਡ ਕੀਰਤਨੀ ਜਥਾ

ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

ਦਿੱਲੀ ਕਮੇਟੀ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

ਨਵਾਂ ਬੇਅਦਬੀ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹਰ ਸ਼ਰਧਾਲੂ ਸਿੱਖ ਵਿੱਚ ਸਟੇਟ ਦੀ ਘੁਸਪੈਠ : ਸਰਨਾ

ਭਾਜਪਾ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਕੇਜਰੀਵਾਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼

ਸੱਜਣ ਕੁਮਾਰ ਦੀ ਸਜ਼ਾ ਵਿਰੁੱਧ ਅਪੀਲ 'ਤੇ ਜੁਲਾਈ ਵਿੱਚ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ